1. Home
  2. ਮੌਸਮ

Weather Forecast: ਸਵੇਰੇ 3 ਵਜੇ ਤੋਂ 5 ਵਜੇ ਤੱਕ GT Road 'ਤੇ ਸੰਘਣੀ ਧੁੰਦ, IMD ਵੱਲੋਂ ਪੰਜਾਬ 'ਚ ਮੀਂਹ ਦਾ ਅਲਰਟ

ਮੌਸਮ ਵਿਭਾਗ ਨੇ ਇਸ ਦਿਨ ਤੋਂ ਉੱਤਰੀ ਭਾਰਤ ਦਾ ਤਾਪਮਾਨ ਮਾਈਨਸ ਤੱਕ ਪਹੁੰਚਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਆਈਐਮਡੀ ਨੇ ਆਉਣ ਵਾਲੇ ਦਿਨਾਂ ਲਈ ਮੌਸਮ ਦੀ ਰਿਪੋਰਟ ਵੀ ਜਾਰੀ ਕੀਤੀ ਹੈ।

Gurpreet Kaur Virk
Gurpreet Kaur Virk
ਉੱਤਰੀ ਭਾਰਤ ਦਾ ਤਾਪਮਾਨ ਮਾਈਨਸ ਤੱਕ ਪਹੁੰਚਣ ਦੀ ਭਵਿੱਖਬਾਣੀ

ਉੱਤਰੀ ਭਾਰਤ ਦਾ ਤਾਪਮਾਨ ਮਾਈਨਸ ਤੱਕ ਪਹੁੰਚਣ ਦੀ ਭਵਿੱਖਬਾਣੀ

Weather Today: ਉੱਤਰੀ ਭਾਰਤ ਵਿੱਚ ਠੰਡ ਦਾ ਪ੍ਰਕੋਪ ਹੋਰ ਵਧਣ ਵਾਲਾ ਹੈ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਆਉਂਦੇ ਦਿਨਾਂ ਦੌਰਾਨ ਉੱਤਰ ਭਾਰਤ ਪੂਰੀ ਤਰ੍ਹਾਂ ਸੀਤ ਲਹਿਰ ਅਤੇ ਸੰਘਣੀ ਧੁੰਦ ਦੀ ਲਪੇਟ 'ਚ ਆਉਣ ਵਾਲਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਸੀਤ ਲਹਿਰ ਦੇ ਕਾਰਨ ਠੰਡ ਵਧਣ ਦਾ ਖ਼ਦਸ਼ਾ ਜਤਾਇਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਗਲੇ ਕੁਝ ਦਿਨਾਂ ਲਈ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।

ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh

ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਜਾਰੀ ਕੀਤੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਪਿਛਲੇ 2-3 ਦਿਨਾਂ ਤੋਂ ਪਹਾੜਾਂ 'ਤੇ ਹੋ ਰਹੀ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਧੁੰਦ ਕਾਰਨ ਵਿਜ਼ੀਬਿਲਟੀ ਵਿੱਚ ਭਾਰੀ ਕਮੀ ਆਈ ਹੈ ਅਤੇ ਜੀਟੀ ਰੋਡ 'ਤੇ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਫਿਲਹਾਲ, ਮੌਸਮ ਵਿਭਾਗ ਨੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਗੱਲ ਹਰਿਆਣਾ ਸੂਬੇ ਦੀ ਕਰੀਏ ਤਾਂ ਇੱਥੇ ਵੀ ਪੰਜਾਬ ਵਾਂਗ ਸਰਦੀ ਆਪਣਾ ਜ਼ੋਰ ਫੜ੍ਹ ਰਹੀ ਹੈ ਅਤੇ ਲੋਕਾਂ ਨੂੰ ਤੜਫਾਉਣ ਦਾ ਕੰਮ ਕਰ ਰਹੀ ਹੈ। ਫਿਲਹਾਲ, ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਵਿੱਚ ਘੱਟੋ-ਘੱਟ ਤਾਪਮਾਨ 4 ਤੋਂ 8 ਡਿਗਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਤੱਟਵਰਤੀ ਤਾਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਅਤੇ ਦੱਖਣੀ ਕੇਰਲ, ਅੰਦਰੂਨੀ ਤਾਮਿਲਨਾਡੂ, ਲਕਸ਼ਦੀਪ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਹਲਕੀ ਬਾਰਿਸ਼ ਹੋਈ।

● ਪੰਜਾਬ ਅਤੇ ਬਿਹਾਰ ਦੇ ਵੱਖ-ਵੱਖ ਹਿੱਸਿਆਂ ਵਿੱਚ ਦਰਮਿਆਨੀ ਧੁੰਦ ਛਾਈ ਰਹੀ।

ਇਹ ਵੀ ਪੜੋ: Weather Forecast: ਪੰਜਾਬ 'ਚ ਤੇਜ਼ੀ ਨਾਲ ਡਿੱਗ ਰਿਹਾ ਤਾਪਮਾਨ, ਜਾਣੋ ਅਗਲੇ 2 ਦਿਨਾਂ ਦੀ ਮੌਸਮ ਅਪਡੇਟ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● 17 ਦਸੰਬਰ ਤੋਂ 19 ਦਸੰਬਰ ਦਰਮਿਆਨ ਮੀਂਹ ਦੀ ਤੀਬਰਤਾ ਵਧੇਗੀ ਅਤੇ ਤਾਮਿਲਨਾਡੂ, ਕੇਰਲ ਅਤੇ ਲਕਸ਼ਦੀਪ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਭਾਰੀ ਬਾਰਿਸ਼ ਹੋ ਸਕਦੀ ਹੈ।

● ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿੱਚ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ।

● 17 ਦਸੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਉਪਰਲੇ ਇਲਾਕਿਆਂ 'ਚ ਬਰਫਬਾਰੀ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Forecast: Dense fog on GT Road, IMD rain alert in Punjab

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters