1. Home
  2. ਮੌਸਮ

Weather Forecast: ਹੋ ਜਾਓ ਤਿਆਰ, 25 ਫਰਵਰੀ ਤੋਂ ਠੰਡ ਦਾ ਨਵਾਂ ਗੇੜ, ਲੋਕਾਂ ਨੂੰ ਲੱਗਣ ਵਾਲਾ ਹੈ ਵੱਡਾ ਝਟਕਾ, ਪੜੋ IMD ਦੀ ਇਹ ਤਾਜ਼ਾ ਰਿਪੋਰਟ

ਤਾਜ਼ਾ ਪੱਛਮੀ ਗੜਬੜੀ ਦੇ ਮੱਦੇਨਜ਼ਰ, IMD ਨੇ ਮੌਸਮ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ 24 ਤੋਂ 27 ਫਰਵਰੀ ਦਰਮਿਆਨ ਪੱਛਮੀ ਹਿਮਾਲੀਅਨ ਖੇਤਰ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ 'ਚ ਵੀ ਵੱਡੇ ਬਦਲਾਅ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ 25 ਫਰਵਰੀ ਤੋਂ ਠੰਡ ਦਾ ਨਵਾਂ ਦੌਰ ਸ਼ੁਰੂ ਹੋਣ ਦਾ ਅਨੁਮਾਨ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਨੇ 26 ਫਰਵਰੀ ਨੂੰ ਚੰਡੀਗੜ੍ਹ ਵਿੱਚ ਭਾਰੀ ਬਾਰਿਸ਼ ਅਤੇ ਤੂਫਾਨ ਦੀ ਸੰਭਾਵਨਾ ਜਤਾਈ ਹੈ।

Gurpreet Kaur Virk
Gurpreet Kaur Virk
ਲੋਕਾਂ ਨੂੰ ਲੱਗਣ ਵਾਲਾ ਹੈ ਵੱਡਾ ਝਟਕਾ

ਲੋਕਾਂ ਨੂੰ ਲੱਗਣ ਵਾਲਾ ਹੈ ਵੱਡਾ ਝਟਕਾ

Weather Today: ਉੱਤਰੀ ਭਾਰਤ ਦੇ ਮੌਸਮ ਵਿੱਚ ਤੇਜ਼ੀ ਨਾਲ ਬਦਲਾਅ ਆ ਰਿਹਾ ਹੈ। ਸਰਦੀਆਂ ਖ਼ਤਮ ਹੋ ਰਹੀਆਂ ਹਨ ਅਤੇ ਗਰਮੀਆਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਮੀਂਹ ਅਤੇ ਬਰਫਬਾਰੀ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਮੀਂਹ ਅਤੇ ਬਰਫਬਾਰੀ ਹਾਲੇ ਕੁਝ ਹੋਰ ਦਿਨਾਂ ਤੱਕ ਜਾਰੀ ਰਹੇਗੀ।

ਵਿਭਾਗ ਦੇ ਮੁਤਾਬਕ, 24 ਫਰਵਰੀ ਨੂੰ ਇੱਕ ਨਵਾਂ ਪੱਛਮੀ ਗੜਬੜ ਹਿਮਾਲੀਅਨ ਖੇਤਰਾਂ ਨਾਲ ਟਕਰਾਉਣ ਜਾ ਰਹੀ ਹੈ। ਇਸ ਕਾਰਨ ਸ਼ਨੀਵਾਰ ਤੋਂ ਮੰਗਲਵਾਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਪਹਾੜਾ 'ਤੇ ਬਰਫਬਾਰੀ

ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਮੱਧ ਅਤੇ ਪਹਾੜੀ ਇਲਾਕਿਆਂ 'ਚ ਹੁਣ ਦੋ ਦਿਨਾਂ ਤੱਕ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਦਰਅਸਲ, ਹਿਮਾਚਲ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। 26 ਅਤੇ 27 ਫਰਵਰੀ ਨੂੰ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਦੂਜੇ ਪਾਸੇ ਹਿਮਾਚਲ ਵਿੱਚ 20 ਫਰਵਰੀ ਨੂੰ ਹੋਈ ਬਰਫ਼ਬਾਰੀ ਤੋਂ ਬਾਅਦ 300 ਤੋਂ ਵੱਧ ਸੜਕਾਂ ਅਜੇ ਵੀ ਬੰਦ ਹਨ। ਇਸ ਤੋਂ ਇਲਾਵਾ ਬਿਜਲੀ ਟਰਾਂਸਫਾਰਮਰ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਕੀਮਾਂ ਵਿੱਚ ਵਿਘਨ ਪਿਆ ਹੈ।

ਪੰਜਾਬ-ਹਰਿਆਣਾ ਦਾ ਮੌਸਮ

ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਹਰਿਆਣਾ ਵਿੱਚ ਇਨ੍ਹੀਂ ਦਿਨੀਂ ਮੌਸਮ ਆਮ ਵਾਂਗ ਬਣਿਆ ਹੋਇਆ ਹੈ। ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਫਿਲਹਾਲ ਇਸ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਜਾ ਰਿਹਾ ਹੈ। ਆਈਐਮਡੀ ਦੇ ਅਨੁਸਾਰ, 24 ਫਰਵਰੀ ਤੋਂ ਮੌਸਮ 'ਚ ਬਦਲਾਅ ਆਉਣ ਦੀ ਸੰਭਾਵਨਾ ਹੈ। ਜਿਸਦੇ ਚਲਦਿਆਂ 26 ਫਰਵਰੀ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 24 ਅਤੇ 25 ਫਰਵਰੀ ਨੂੰ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 22 ਅਤੇ 23 ਡਿਗਰੀ ਸੈਲਸੀਅਸ ਰਹੇਗਾ। ਇਸ ਤੋਂ ਬਾਅਦ 26 ਤੋਂ 29 ਫਰਵਰੀ ਤੱਕ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਤੱਕ ਵਧ ਜਾਵੇਗਾ।

ਇਹ ਵੀ ਪੜੋ: Weather Forecast: ਠੰਡ ਤੋਂ ਬਾਅਦ ਹੁਣ ਮੀਂਹ ਦਾ ਅਟੈਕ, ਕਿਤੇ ਤੂਫਾਨ - ਕਿਤੇ ਗੜੇਮਾਰੀ, ਕਿਸਾਨਾਂ ਲਈ Crop Advisory ਜਾਰੀ, ਪੜ੍ਹੋ IMD ਦੀ ਇਹ Big Update

ਅਗਲੇ 24 ਘੰਟਿਆਂ ਦੌਰਾਨ ਸੰਭਾਵਿਤ ਮੌਸਮ

ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਵੱਖ-ਵੱਖ ਭਾਰੀ ਬਾਰਸ਼ਾਂ ਦੇ ਨਾਲ ਬਰਫ਼ਬਾਰੀ ਦੀ ਸੰਭਾਵਨਾ ਹੈ। ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਦੇ ਤੱਟ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਤਾਜ਼ਾ ਪੱਛਮੀ ਗੜਬੜੀ ਦੇ ਮੱਦੇਨਜ਼ਰ, 24 ਤੋਂ 27 ਫਰਵਰੀ ਦਰਮਿਆਨ ਪੱਛਮੀ ਹਿਮਾਲਿਆ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਸੰਭਵ ਹੈ।

ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ਵਿੱਚ ਮੌਸਮ ਵਿੱਚ ਗੜਬੜੀ

ਪੱਛਮੀ ਹਿਮਾਲੀਅਨ ਖੇਤਰ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਹੋਈ। ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋਈ। ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਬਿਹਾਰ ਵਿੱਚ ਹਲਕੀ ਬਾਰਿਸ਼ ਹੋਈ।

Summary in English: Weather Forecast: Get ready, new round of cold from February 25, Read this latest report of IMD

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters