1. Home
  2. ਮੌਸਮ

Weather Forecast: ਪੰਜਾਬ ਵਿੱਚ ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਵੱਲੋਂ ਜਾਰੀ ਇਹ Big Update

ਪੰਜਾਬ-ਹਰਿਆਣਾ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਇੱਕ ਵਾਰ ਫਿਰ ਦੋਵਾਂ ਸੂਬਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ 4 ਫਰਵਰੀ ਨੂੰ ਪੱਛਮੀ ਹਿਮਾਲਿਆ 'ਤੇ ਬਰਫਬਾਰੀ ਦੀ ਤੀਬਰਤਾ ਵਧੇਗੀ ਅਤੇ 5 ਫਰਵਰੀ ਨੂੰ ਕਮੀ ਦੇਖਣ ਨੂੰ ਮਿਲੇਗੀ, ਜਦੋਂਕਿ 6 ਫਰਵਰੀ ਤੋਂ ਮੌਸਮ ਸਾਫ ਹੋਣਾ ਸ਼ੁਰੂ ਹੋ ਜਾਵੇਗਾ। ਫਿਲਹਾਲ, IMD ਵੱਲੋਂ ਮੌਸਮ ਸੰਬੰਧੀ ਵੱਡੀ ਅਪਡੇਟ ਜਾਰੀ ਕੀਤੀ ਗਈ ਹੈ, ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਦੇ ਮੌਸਮ ਦਾ ਮਿਜਾਜ਼।

Gurpreet Kaur Virk
Gurpreet Kaur Virk
ਪੰਜਾਬ ਵਿੱਚ ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ

ਪੰਜਾਬ ਵਿੱਚ ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ

Weather Today: ਪਹਾੜੀ ਸੂਬਿਆਂ 'ਚ ਹੋ ਰਹੀ ਭਾਰੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਠੰਡ ਦਾ ਸਿਲਸਿਲਾ ਜਾਰੀ ਹੈ। ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ ਮੁਤਾਬਕ ਇੱਕ ਪਾਸੇ ਜਿੱਥੇ ਹਿਮਾਚਲ ਪ੍ਰਦੇਸ਼, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ, ਉੱਥੇ ਹੀ ਪੰਜਾਬ-ਹਰਿਆਣਾ 'ਚ ਆਉਂਦੇ 3 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਦੀ ਮੰਨੀਏ ਤਾਂ ਇਸ ਦੌਰਾਨ ਪੰਜਾਬ-ਹਰਿਆਣਾ 'ਚ ਤੇਜ਼ ਰਫਤਾਰ ਨਾਲ ਠੰਡੀਆਂ ਹਵਾਵਾਂ ਚੱਲਣਗੀਆਂ ਅਤੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਦਿੱਲੀ ਦਾ ਮੌਸਮ

ਰਾਜਧਾਨੀ ਦਿੱਲੀ 'ਚ ਮੌਸਮ ਦੇ ਰੂਪ 'ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਨਵੀਂ ਬਣੀ ਪੱਛਮੀ ਗੜਬੜੀ ਦਿੱਲੀ ਦੇ ਮੌਸਮ ਨੂੰ ਪ੍ਰਭਾਵਿਤ ਕਰ ਸਕਦੀ ਹੈ, ਜਿਸ ਕਾਰਨ ਅਗਲੇ ਦੋ ਦਿਨਾਂ ਵਿੱਚ ਹਲਕੀ, ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 4 ਫਰਵਰੀ ਯਾਨੀ ਅੱਜ ਸਵੇਰੇ ਦਿੱਲੀ 'ਚ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ ਅਤੇ ਇਸ ਦੌਰਾਨ ਗਰਜ ਨਾਲ ਮੀਂਹ ਪੈਣ ਦੀ ਵੀ ਭਵਿੱਖਬਾਣੀ ਕੀਤੀ ਹੈ, ਜਿਸ ਕਾਰਨ ਦਿਨ ਦਾ ਤਾਪਮਾਨ ਵੱਧ ਤੋਂ ਵੱਧ 18 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 10 ਡਿਗਰੀ ਸੈਲਸੀਅਸ ਦਰਜ ਕੀਤਾ ਜਾਵੇਗਾ। ਇਸ ਤੋਂ ਬਾਅਦ 5 ਫਰਵਰੀ ਨੂੰ ਤਾਪਮਾਨ 'ਚ ਮਾਮੂਲੀ ਵਾਧਾ ਦੇਖਿਆ ਜਾ ਸਕਦਾ ਹੈ।

ਮੌਸਮ ਦੀ ਗਤੀਵਿਧੀ

ਮੌਸਮ ਵਿਭਾਗ ਮੁਤਾਬਕ ਹਿਮਾਚਲ ਪ੍ਰਦੇਸ਼, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 4 ਫਰਵਰੀ ਨੂੰ ਪੱਛਮੀ ਹਿਮਾਲਿਆ 'ਤੇ ਬਰਫਬਾਰੀ ਦੀ ਤੀਬਰਤਾ ਵਧੇਗੀ ਅਤੇ 5 ਫਰਵਰੀ ਨੂੰ ਇਕ ਵਾਰ ਫਿਰ ਕਮੀ ਆਵੇਗੀ ਅਤੇ 6 ਫਰਵਰੀ ਤੋਂ ਮੌਸਮ ਸਾਫ ਹੋਣਾ ਸ਼ੁਰੂ ਹੋ ਜਾਵੇਗਾ।

ਇਹ ਵੀ ਪੜੋ: Weather Forecast: ਪੰਜਾਬ 'ਚ ਮੀਂਹ-ਗੜ੍ਹੇਮਾਰੀ ਦਾ ALERT, ਨਵਾਂ Western Disturbance ਸਰਗਰਮ ਹੋਣ ਨਾਲ ਵਧ ਸਕਦੀਆਂ ਹਨ ਮੁਸ਼ਕਲਾਂ

ਰਾਜਸਥਾਨ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੰਜਾਬ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਨਾਗਾਲੈਂਡ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਕੇਰਲ ਵਿੱਚ 1 ਜਾਂ 2 ਥਾਵਾਂ 'ਤੇ ਹਲਕੀ ਤੋਂ ਬਹੁਤ ਹਲਕੀ ਬਾਰਿਸ਼ ਹੋ ਸਕਦੀ ਹੈ। ਸਵੇਰੇ ਓਡੀਸ਼ਾ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ।

Summary in English: Weather Forecast: Heavy rain alert in Punjab-Haryana, Big Update issued by IMD

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters