1. Home
  2. ਮੌਸਮ

Weather Forecast: 3 ਤੋਂ 5 ਫਰਵਰੀ ਦਰਮਿਆਨ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ 'ਚ ਭਾਰੀ ਮੀਂਹ ਦਾ ALERT, 10 ਫਰਵਰੀ ਤੋਂ ਬਾਅਦ ਰਾਹਤ ਮਿਲਣ ਦੀ ਉਮੀਦ

ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ 3 ਤੋਂ 5 ਫਰਵਰੀ ਦੇ ਵਿਚਕਾਰ ਵਿਆਪਕ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 5 ਫਰਵਰੀ ਤੱਕ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਮੀਂਹ ਪੈ ਸਕਦਾ ਹੈ। ਅਜਿਹੇ 'ਚ ਆਓ ਜਾਣਦੇ ਹਾਂ ਕਿ ਅੱਜ ਤੁਹਾਡੇ ਸ਼ਹਿਰ 'ਚ ਮੌਸਮ ਦਾ ਕੀ ਹਾਲ ਹੈ।

Gurpreet Kaur Virk
Gurpreet Kaur Virk
10 ਫਰਵਰੀ ਤੋਂ ਬਾਅਦ ਰਾਹਤ ਮਿਲਣ ਦੀ ਉਮੀਦ

10 ਫਰਵਰੀ ਤੋਂ ਬਾਅਦ ਰਾਹਤ ਮਿਲਣ ਦੀ ਉਮੀਦ

Weather Today: ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਠੰਡ ਦੀ ਤੀਬਰਤਾ ਇਕ ਵਾਰ ਫਿਰ ਤੋਂ ਵਧਣ ਲੱਗੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਯਾਨੀ ਸ਼ੁੱਕਰਵਾਰ ਨੂੰ ਪਹਾੜੀ ਇਲਾਕਿਆਂ 'ਚ ਮੌਸਮ ਸਾਫ ਰਹੇਗਾ, ਪਰ ਸ਼ਨੀਵਾਰ ਅਤੇ ਐਤਵਾਰ ਨੂੰ ਇਕ ਵਾਰ ਫਿਰ ਤੋਂ ਭਾਰੀ ਬਰਫਬਾਰੀ ਹੋ ਸਕਦੀ ਹੈ।

ਮੌਸਮ ਵਿਭਾਗ ਨੇ ਜਿੱਥੇ ਪੱਛਮੀ ਹਿਮਾਲੀਅਨ ਪਹਾੜਾਂ 'ਤੇ 3 ਤੋਂ 5 ਫਰਵਰੀ ਦੇ ਵਿਚਕਾਰ ਵਿਆਪਕ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਜਦੋਂਕਿ, 02 ਫਰਵਰੀ ਦੌਰਾਨ ਮੇਘਾਲਿਆ, ਨਾਗਾਲੈਂਡ, ਮਿਜ਼ੋਰਮ, ਮਨੀਪੁਰ ਅਤੇ ਤ੍ਰਿਪੁਰਾ ਵਿੱਚ ਤੂਫ਼ਾਨ ਦੀ ਚੇਤਾਵਨੀ ਦਿੱਤੀ ਗਈ ਹੈ।

ਮੀਂਹ ਦੀ ਚੇਤਾਵਨੀ

ਮੌਸਮ ਵਿਭਾਗ ਨੇ ਉੱਤਰੀ ਮੱਧ ਪ੍ਰਦੇਸ਼ ਵਿੱਚ 4 ਅਤੇ 5 ਫਰਵਰੀ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਗੰਗਾ ਦੇ ਪੱਛਮੀ ਬੰਗਾਲ, ਝਾਰਖੰਡ, ਉੜੀਸਾ, ਦੱਖਣੀ ਤਾਮਿਲਨਾਡੂ ਅਤੇ ਦੱਖਣੀ ਕੇਰਲ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਬਾਰਿਸ਼, ਜਦੋਂਕਿ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੇ ਉੱਪਰਲੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ। 02 ਫਰਵਰੀ ਦੌਰਾਨ ਮੇਘਾਲਿਆ, ਨਾਗਾਲੈਂਡ, ਮਿਜ਼ੋਰਮ, ਮਨੀਪੁਰ ਅਤੇ ਤ੍ਰਿਪੁਰਾ ਵਿੱਚ ਤੂਫ਼ਾਨ ਦੀ ਚੇਤਾਵਨੀ ਦਿੱਤੀ ਗਈ ਹੈ।

ਸੰਘਣੀ ਧੁੰਦ ਦੀ ਚੇਤਾਵਨੀ

ਆਈਐਮਡੀ ਦੀ ਰਿਪੋਰਟ ਅਨੁਸਾਰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਸਵੇਰ ਵੇਲੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 02 ਫਰਵਰੀ ਨੂੰ ਹਰਿਆਣਾ-ਚੰਡੀਗੜ੍ਹ-ਦਿੱਲੀ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਵੇਰੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜੋ: Weather Forecast: 4 ਫਰਵਰੀ ਤੱਕ ਪੰਜਾਬ ਵਿੱਚ ਭਾਰੀ ਮੀਂਹ, 10 ਫਰਵਰੀ ਤੋਂ ਬਾਅਦ ਮੌਸਮ 'ਚ ਬਦਲਾਅ ਦੀ ਉਮੀਦ

ਮੌਸਮ ਦੀ ਗਤੀਵਿਧੀ

ਮੌਸਮ ਵਿਭਾਗ ਨੇ ਪੱਛਮੀ ਹਿਮਾਲੀਅਨ ਪਹਾੜਾਂ 'ਤੇ 3 ਤੋਂ 5 ਫਰਵਰੀ ਦੇ ਵਿਚਕਾਰ ਵਿਆਪਕ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 5 ਫਰਵਰੀ ਤੱਕ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਵੀ ਭਵਿੱਖਬਾਣੀ ਕੀਤੀ ਹੈ।

ਉੱਤਰੀ ਮੱਧ ਪ੍ਰਦੇਸ਼ ਵਿੱਚ 4 ਅਤੇ 5 ਫਰਵਰੀ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਗੰਗਾ ਦੇ ਪੱਛਮੀ ਬੰਗਾਲ, ਝਾਰਖੰਡ, ਉੜੀਸਾ, ਦੱਖਣੀ ਤਾਮਿਲਨਾਡੂ ਅਤੇ ਦੱਖਣੀ ਕੇਰਲ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੇ ਉੱਪਰਲੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ।

Summary in English: Weather Forecast: IMD Big Update, Heavy Rainfall Alert, Know Today's Weather

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters