1. Home
  2. ਮੌਸਮ

Weather Forecast LIVE Update: ਮਾਨਸੂਨ ਤੋਂ ਪਹਿਲਾਂ ਗਰਮੀ ਦਾ ਕਹਿਰ! ਹੀਟਵੇਵ ਦੀ ਸੰਭਾਵਨਾ!

ਦਿੱਲੀ 'ਚ ਸੋਮਵਾਰ ਨੂੰ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਪਰ ਰਿਹਾ। ਉੱਤਰ-ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਵੀਰਵਾਰ ਤੱਕ ‘ਲੂ’ ਜਾਰੀ ਰਹਿਣ ਦੀ ਸੰਭਾਵਨਾ ਹੈ।

Gurpreet Kaur Virk
Gurpreet Kaur Virk
ਦਿੱਲੀ ਸਣੇ ਇਨ੍ਹਾਂ ਸੂਬਿਆਂ 'ਚ ਹੀਟਵੇਵ ਦੀ ਸੰਭਾਵਨਾ!

ਦਿੱਲੀ ਸਣੇ ਇਨ੍ਹਾਂ ਸੂਬਿਆਂ 'ਚ ਹੀਟਵੇਵ ਦੀ ਸੰਭਾਵਨਾ!

Weather Today: ਰਾਸ਼ਟਰੀ ਰਾਜਧਾਨੀ ਦਿੱਲੀ, ਮੱਧ ਪ੍ਰਦੇਸ਼ ਸਮੇਤ ਕਈ ਸੂਬਿਆਂ ਵਿੱਚ ਅੱਜ 7 ਜੂਨ ਨੂੰ ਭਿਆਨਕ ਗਰਮੀ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਸਾਮ, ਸਿੱਕਮ, ਕਰਨਾਟਕ, ਤਾਮਿਲਨਾਡੂ ਸਮੇਤ ਕਈ ਸੂਬਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ।

Punjab Updated Weather: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਹੀਟ ਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਕਰਕੇ ਪਾਰਾ 47 ਡਿਗਰੀ ਦੇ ਪਾਰ ਜਾਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਵੱਲੋਂ ਲੋਕਾਂ ਨੂੰ ਦੁਪਹਿਰ ਵੇਲੇ ਘਰੋਂ ਬਾਹਰ ਨਾ ਨਿਕਲਣ ਦੀ ਵੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 10 ਜੂਨ ਤੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

Punjab Weather Department: ਮੌਸਮ ਵਿਭਾਗ ਅਨੁਸਾਰ ਸੂਬੇ ਦੇ ਮਾਂਝਾ ਖੇਤਰ ਅਧੀਨ ਪੈਂਦੇ ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਤਿੰਨ ਦਿਨ ਤੱਕ ਗਰਮੀ ਦਾ ਕਹਿਰ ਜਾਰੀ ਰਹੇਗਾ। ਇਸ ਦੇ ਨਾਲ ਹੀ ਦੋਆਬੇ ਦੇ ਹੁਸ਼ਿਆਰਪੁਰ 'ਚ ਵੀ ਗਰਮੀ ਤੋਂ ਰਾਹਤ ਮਿਲੇਗੀ। ਜਦੋਂ ਕਿ ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ਵਿੱਚ 9 ਜੂਨ ਤੱਕ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਦੱਖਣੀ ਮਾਲਵੇ ਦੇ ਅਧੀਨ ਆਉਂਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਗਰਮੀ ਤੋਂ ਕੋਈ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਤਿੰਨ ਦਿਨ ਚੱਲਣ ਵਾਲੀਆਂ ਗਰਮ ਹਵਾਵਾਂ ਲੋਕਾਂ ਨੂੰ ਕਾਫੀ ਪ੍ਰੇਸ਼ਾਨ ਕਰਨਗੀਆਂ।

Delhi-NCR Updated Weather: ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਐਨ.ਸੀ.ਆਰ 'ਚ ਭਿਆਨਕ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੀ ਅਤੇ ਸੋਮਵਾਰ ਨੂੰ ਕਈ ਇਲਾਕਿਆਂ 'ਚ ਪਾਰਾ 45 ਡਿਗਰੀ ਸੈਲਸੀਅਸ ਤੋਂ ਉੱਪਰ ਰਿਹਾ। ਮੌਸਮ ਵਿਗਿਆਨੀਆਂ ਨੇ ਭਵਿੱਖਬਾਣੀ ਕੀਤੀ ਹੈ ਕਿ ਪੱਛਮੀ ਗੜਬੜ ਕਾਰਨ ਵੀਕੈਂਡ ਤੱਕ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਦਿੱਲੀ ਦੀ ਸਫਦਰਜੰਗ ਆਬਜ਼ਰਵੇਟਰੀ ਮੁਤਾਬਕ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Himachal Pradesh Updated Weather: ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਦੀ ਬੇਰੁਖੀ ਜਾਰੀ ਹੈ। ਹਾਲਾਂਕਿ, ਕੱਲ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਮੀਂਹ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਇਸ ਦੇ ਨਾਲ ਹੀ ਧਰਮਸ਼ਾਲਾ 'ਚ ਜੂਨ ਦੀ ਗਰਮੀ ਰਿਕਾਰਡ ਤੋੜ ਰਹੀ ਹੈ। ਮੌਸਮ ਵਿਭਾਗ ਨੇ 8 ਜੂਨ ਤੋਂ ਸਰਗਰਮ ਹੋ ਰਹੇ ਵੈਸਟਰਨ ਡਿਸਟਰਬੈਂਸ ਕਾਰਨ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਜਤਾਈ ਹੈ। ਮੰਗਲਵਾਰ ਨੂੰ ਊਨਾ, ਕਾਂਗੜਾ, ਹਮੀਰਪੁਰ, ਬਿਲਾਸਪੁਰ, ਸਿਰਮੌਰ ਅਤੇ ਸੋਲਨ 'ਚ ਹੀਟਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Uttar Pradesh Updated Weather: ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਵੀ ਗਰਮੀ ਨਾਲ ਦੋ-ਚਾਰ ਹੋਣਾ ਪੈ ਰਿਹਾ ਹੈ। ਸੂਬੇ ਦਾ ਬਾਂਦਾ ਅਤੇ ਫਤਿਹਗੜ੍ਹ ਸਭ ਤੋਂ ਗਰਮ ਸਥਾਨ ਰਹੇ, ਜਿੱਥੇ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 46.8 ਡਿਗਰੀ ਸੈਲਸੀਅਸ ਅਤੇ 46.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂਕਿ, ਮੌਸਮ ਵਿਭਾਗ ਮੁਤਾਬਕ ਅੱਜ ਲਖਨਊ ਦਾ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਰਹੇਗਾ।

Uttarakhand Updated Weather: ਉੱਤਰਾਖੰਡ ਵਿੱਚ ਵੀ ਇਨ੍ਹੀਂ ਦਿਨੀਂ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਹੀਟਵੇਵ ਨੂੰ ਲੈ ਕੇ ਅਗਲੇ ਚਾਰ ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪਹਾੜਾਂ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ, ਜਦੋਂਕਿ ਸੂਬੇ ਦੇ ਮੈਦਾਨੀ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Monsoon 2022: ਉੱਤਰੀ ਭਾਰਤ 'ਚ ਗਰਮੀ ਤੋਂ ਨਹੀਂ ਮਿਲੀ ਰਾਹਤ! ਇਨ੍ਹਾਂ ਸੂਬਿਆਂ 'ਚ ਮਾਨਸੂਨ ਦੀ ਬਾਰਿਸ਼!

Rajasthan Updated Weather: ਰਾਜਸਥਾਨ ਦੀਆਂ ਕੁਝ ਥਾਵਾਂ 'ਤੇ ਸੋਮਵਾਰ ਨੂੰ ਤਾਪਮਾਨ 'ਚ ਮਾਮੂਲੀ ਗਿਰਾਵਟ ਦੇ ਬਾਵਜੂਦ ਗਰਮੀ ਦਾ ਕਹਿਰ ਜਾਰੀ ਰਿਹਾ। ਸ਼੍ਰੀਗੰਗਾਨਗਰ 46.3 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ। ਮੌਸਮ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਬੱਦਲਾਂ ਅਤੇ ਤੇਜ਼ ਹਵਾਵਾਂ ਕਾਰਨ ਕੁਝ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਤੋਂ ਦੋ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।

IMD Alert: ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਵੀਰਵਾਰ ਤੱਕ ਪੰਜਾਬ, ਉੱਤਰਾਖੰਡ, ਹਰਿਆਣਾ ਅਤੇ ਦਿੱਲੀ ਵਿੱਚ 'ਲੂ' ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਉੜੀਸਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਜੰਮੂ ਡਿਵੀਜ਼ਨ, ਹਿਮਾਚਲ ਪ੍ਰਦੇਸ਼, ਵਿਦਰਭ ਅਤੇ ਉੱਤਰੀ ਝਾਰਖੰਡ ਵਿੱਚ ਹੀਟਵੇਵ ਦੀ ਭਵਿੱਖਬਾਣੀ ਕੀਤੀ ਹੈ। ਦੱਸ ਦੇਈਏ ਕਿ ਦੱਖਣ-ਪੱਛਮੀ ਮਾਨਸੂਨ 29 ਮਈ ਨੂੰ ਕੇਰਲ ਪਹੁੰਚ ਗਿਆ ਸੀ ਅਤੇ ਮੰਗਲਵਾਰ ਤੋਂ ਇਸ ਦੇ ਤੇਜ਼ ਹੋਣ ਅਤੇ ਅੱਗੇ ਵਧਣ ਦੀ ਉਮੀਦ ਹੈ।

Summary in English: Weather Forecast LIVE Update: Heatstroke before monsoon! Possibility of heatwave!

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters