1. Home
  2. ਮੌਸਮ

Weather Forecast: 28 ਜਨਵਰੀ ਤੋਂ ਨਵਾਂ ਪੱਛਮੀ ਵਿਖੋਭ ਸਰਗਰਮ, 29 ਅਤੇ 30 ਜਨਵਰੀ ਨੂੰ ਦਿਖੇਗਾ ਅਸਰ

IMD ਮੁਤਾਬਕ, ਇੱਕ ਨਵੀਂ ਪੱਛਮੀ ਗੜਬੜ 28 ਜਨਵਰੀ ਤੋਂ ਉੱਤਰ ਭਾਰਤ ਨੂੰ ਪ੍ਰਭਾਵਤ ਕਰੇਗੀ। ਇਸਦਾ ਅਸਰ ਇਨ੍ਹਾਂ ਸੂਬਿਆਂ 'ਚ ਦੇਖਣ ਨੂੰ ਮਿਲੇਗਾ।

Gurpreet Kaur Virk
Gurpreet Kaur Virk
28 ਜਨਵਰੀ ਤੋਂ ਨਵਾਂ ਪੱਛਮੀ ਵਿਖੋਭ ਸਰਗਰਮ

28 ਜਨਵਰੀ ਤੋਂ ਨਵਾਂ ਪੱਛਮੀ ਵਿਖੋਭ ਸਰਗਰਮ

26 January Weather: ਭਾਰਤ ਦੇ ਕਈ ਸੂਬਿਆਂ ਵਿੱਚ ਅੱਜ ਯਾਨੀ 26 ਜਨਵਰੀ ਨੂੰ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ। ਮੌਸਮ ਵਿਭਾਗ ਮੁਤਾਬਕ ਅੱਜ ਮੈਦਾਨੀ ਇਲਾਕਿਆਂ 'ਚ ਬਾਰਿਸ਼ ਅਤੇ ਪਹਾੜੀ ਇਲਾਕਿਆਂ 'ਚ ਬਰਫਬਾਰੀ ਹੋ ਸਕਦੀ ਹੈ। ਹਾਲਾਂਕਿ, ਪੰਜਾਬ, ਹਰਿਆਣਾ, ਦਿੱਲੀ ਵਿੱਚ ਬੱਦਲਵਾਈ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ 28 ਜਨਵਰੀ ਤੋਂ, ਇੱਕ ਤਾਜ਼ਾ ਪੱਛਮੀ ਗੜਬੜ ਉੱਤਰ ਪੱਛਮੀ ਭਾਰਤ ਦੇ ਰਾਜਾਂ ਨੂੰ ਪ੍ਰਭਾਵਤ ਕਰੇਗੀ।

ਦਿੱਲੀ-ਐੱਨ.ਸੀ.ਆਰ ਦਾ ਮੌਸਮ (Delhi-NCR Weather)

ਅੱਜ ਦਿੱਲੀ 'ਚ ਗਣਤੰਤਰ ਦਿਵਸ ਦੇ ਜਸ਼ਨ ਦਾ ਮਾਹੌਲ ਹੈ, ਅਜਿਹੇ 'ਚ ਮੌਸਮ ਵਿਭਾਗ ਨੇ ਦਿੱਲੀ-ਐੱਨ.ਸੀ.ਆਰ 'ਚ ਬੱਦਲਵਾਈ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਮੁਤਾਬਕ ਦਿੱਲੀ 'ਚ ਦਿਨ ਭਰ ਬੱਦਲ ਛਾਏ ਰਹਿਣਗੇ। ਇਸ ਦੇ ਨਾਲ ਹੀ ਅੱਜ ਦਰਮਿਆਨੀ ਧੁੰਦ ਪੈਣ ਦੀ ਵੀ ਸੰਭਾਵਨਾ ਹੈ। ਇਸ ਤੋਂ ਬਾਅਦ ਅਗਲੇ 4-5 ਦਿਨਾਂ ਤੱਕ ਦਿੱਲੀ-ਐੱਨ.ਸੀ.ਆਰ ਵਿੱਚ ਬੱਦਲ ਛਾਏ ਰਹਿਣਗੇ ਅਤੇ ਇੱਕ ਤਾਜ਼ਾ ਪੱਛਮੀ ਗੜਬੜ ਕਾਰਨ 29 ਜਨਵਰੀ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ : Punjab-Haryana Alert! ਅੱਜ ਕਈ ਥਾਵਾਂ 'ਤੇ ਮੀਂਹ ਅਤੇ ਗੜ੍ਹੇਮਾਰੀ ਦੀ ਭਵਿੱਖਬਾਣੀ, ਜਾਣੋ ਮੌਸਮ ਅਪਡੇਟ

ਪੰਜਾਬ 'ਚ ਮੀਂਹ ਦਾ ਦੌਰ (Rain in Punjab)

ਪੰਜਾਬ ਵਿੱਚ ਮੀਂਹ ਨੇ ਲੋਕਾਂ ਨੂੰ ਖੁਸ਼ਕ ਠੰਡ ਤੋਂ ਰਾਹਤ ਦਿੱਤੀ ਹੈ। ਇਸਦੇ ਨਾਲ ਹੀ ਸੂਬੇ 'ਚ ਪਾਰਾ ਆਮ ਨਾਲੋਂ ਹੇਠਾਂ ਡਿੱਗ ਗਿਆ ਹੈ। ਵਿਭਾਗ ਨੇ ਅੱਜ ਯਾਨੀ 26 ਜਨਵਰੀ ਨੂੰ ਵੀ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ 28 ਜਨਵਰੀ ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜਿਸਦਾ ਅਸਰ ਸੂਬੇ ਦੇ ਕੁਝ ਇਲਾਕਿਆਂ ਵਿੱਚ ਦੇਖਣ ਨੂੰ ਮਿਲੇਗਾ।

ਹਰਿਆਣਾ ਦਾ ਮੌਸਮ (Haryana Weather)

ਮੌਸਮ ਮਾਹਰਾਂ ਦੀ ਮੰਨੀਏ ਤਾਂ ਹਰਿਆਣਾ 'ਚ ਇੱਕ ਤਾਜ਼ਾ ਪੱਛਮੀ ਗੜਬੜ 28 ਜਨਵਰੀ ਨੂੰ ਸਰਗਰਮ ਹੋਵੇਗੀ। ਜਿਸਦੇ ਚਲਦਿਆਂ 29 ਅਤੇ 30 ਜਨਵਰੀ ਨੂੰ ਸੂਬੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ 2-3 ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ, ਇਸ ਦੌਰਾਨ ਧੁੰਦ ਦੀਆਂ ਗਤੀਵਿਧੀਆਂ ਵੀ ਦੇਖਣ ਨੂੰ ਮਿਲਣਗੀਆਂ।

ਇਹ ਵੀ ਪੜ੍ਹੋ : New Western Disturbance Active: 27 ਜਨਵਰੀ ਤੱਕ ਮੀਂਹ ਦੇ ਆਸਾਰ, ਫਸਲਾਂ ਲਈ ਲਾਹੇਵੰਦ

ਇਨ੍ਹਾਂ ਥਾਵਾਂ 'ਤੇ ਮੀਂਹ ਦੇ ਆਸਾਰ (Rain expected at these places)

● ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ।
● ਇਸ ਦੇ ਨਾਲ ਹੀ ਦਿੱਲੀ-ਐਨਸੀਆਰ 'ਚ ਵੀ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
● ਤਾਮਿਲਨਾਡੂ ਵਿੱਚ ਵੀ 1-2 ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
● ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ।
● ਕਰਨਾਟਕ ਅਤੇ ਅੰਡੇਮਾਨ-ਨਿਕੋਬਾਰ ਦੀਪ ਸਮੂਹ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਕੇਰਲ ਅਤੇ ਲਕਸ਼ਦੀਪ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

Summary in English: Weather Forecast: New western cyclone active on January 28, impact will be seen on January 29 and 30

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters