1. Home
  2. ਮੌਸਮ

Weather Forecast: ਪੰਜਾਬ ਵਾਸੀਆਂ ਲਈ ਰਾਹਤ ਦੀ ਖ਼ਬਰ, ਅਗਲੇ ਹਫਤੇ ਤੋਂ ਸੀਤ ਲਹਿਰ ਖ਼ਤਮ

IMD ਮੁਤਾਬਕ 23 ਤੋਂ 26 ਜਨਵਰੀ ਦਰਮਿਆਨ ਦਿੱਲੀ, ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਮੀਂਹ ਪੈ ਸਕਦਾ ਹੈ। ਨਾਲ ਹੀ ਮੌਸਮ ਵਿਭਾਗ ਨੇ ਅਗਲੇ ਹਫ਼ਤੇ ਤੋਂ ਠੰਡ ਘਟਣ ਦੀ ਵੀ ਭਵਿੱਖਬਾਣੀ ਕੀਤੀ ਹੈ।

Gurpreet Kaur Virk
Gurpreet Kaur Virk
ਪੰਜਾਬ ਵਾਸੀਆਂ ਲਈ ਰਾਹਤ ਦੀ ਖ਼ਬਰ, ਅਗਲੇ ਹਫਤੇ ਤੋਂ ਸੀਤ ਲਹਿਰ ਖ਼ਤਮ

ਪੰਜਾਬ ਵਾਸੀਆਂ ਲਈ ਰਾਹਤ ਦੀ ਖ਼ਬਰ, ਅਗਲੇ ਹਫਤੇ ਤੋਂ ਸੀਤ ਲਹਿਰ ਖ਼ਤਮ

Weather Update: ਪਿਛਲੇ 20 ਦਿਨਾਂ ਤੋਂ ਉੱਤਰ ਭਾਰਤ ਦੇ ਲੋਕ ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਮਾਰ ਝੱਲ ਰਹੇ ਹਨ। ਪਰ ਹੁਣ ਇਸ ਕੜਾਕੇ ਦੀ ਠੰਡ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਪੰਜਾਬ, ਹਰਿਆਣਾ, ਦਿੱਲੀ ਸਮੇਤ ਕਈ ਥਾਵਾਂ 'ਤੇ ਮੀਂਹ ਦੀ ਉਮੀਦ ਹੈ। ਪਰ ਆਉਣ ਵਾਲੇ ਹਫਤੇ ਤੋਂ ਠੰਡ ਘੱਟ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਆਓ ਜਾਣਦੇ ਹਾਂ ਕਿਹੋ ਜਿਹਾ ਰਹੇਗਾ ਮੌਸਮ...

ਪੰਜਾਬ-ਹਰਿਆਣਾ ਲਈ ਰਾਹਤ (Relief for Punjab-Haryana)

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਲੋਕਾਂ ਨੂੰ ਜਲਦ ਹੀ ਸੀਤ ਲਹਿਰ ਤੋਂ ਰਾਹਤ ਮਿਲਣੀ ਸ਼ੁਰੂ ਹੋ ਜਾਵੇਗੀ। ਸ਼ੁੱਕਰਵਾਰ ਨੂੰ ਬੇਸ਼ਕ ਪਹਾੜੀ ਸੂਬਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੇਖਣ ਨੂੰ ਮਿਲੀ, ਪਰ ਪੰਜਾਬ ਅਤੇ ਹਰਿਆਣਾ ਵਰਗੇ ਸੂਬਿਆਂ ਵਿੱਚ ਸੀਤ ਲਹਿਰ ਤੋਂ ਰਾਹਤ ਨਸੀਬ ਹੋਈ। ਜਿਵੇਂ ਕਿ ਤੁਸੀਂ ਜਾਣਦੇ ਹੀ ਹੋ ਕਿ ਨਵਾਂ ਸਾਲ ਸ਼ੁਰੂ ਹੁੰਦਿਆਂ ਹੀ ਉੱਤਰ ਭਾਰਤ ਵਿੱਚ ਠੰਡ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਸੀ। ਕਈ ਥਾਵਾਂ 'ਤੇ ਤਾਪਮਾਨ ਮਾਈਨਸ ਤੱਕ ਚਲਾ ਗਿਆ ਸੀ। ਪਰ ਹੁਣ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਮੁਤਾਬਕ 23 ਤੋਂ 26 ਜਨਵਰੀ ਦਰਮਿਆਨ ਦਿੱਲੀ, ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਮੀਂਹ ਪੈ ਸਕਦਾ ਹੈ। ਨਾਲ ਹੀ ਮੌਸਮ ਵਿਭਾਗ ਨੇ ਅਗਲੇ ਹਫ਼ਤੇ ਤੋਂ ਠੰਡ ਘਟਣ ਦੀ ਵੀ ਉਮੀਦ ਪ੍ਰਗਟਾਈ ਹੈ।

ਇਹ ਵੀ ਪੜ੍ਹੋ : Weather Change: ਪੰਜਾਬ 'ਚ ਠੰਡ ਨੇ ਕੱਢੇ ਵੱਟ, ਇਸ ਦਿਨ ਤੋਂ ਬਦਲੇਗਾ ਮੌਸਮ, ਜਾਣੋ ਇਹ ਵੱਡੀ ਅਪਡੇਟ

ਪੰਜਾਬ 'ਚ ਘੱਟੋ-ਘੱਟ ਤਾਪਮਾਨ (Temperature in Punjab)

● ਅੰਮ੍ਰਿਤਸਰ 'ਚ 9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਲੁਧਿਆਣਾ 'ਚ 9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਪਟਿਆਲਾ 'ਚ 8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਪਠਾਨਕੋਟ 'ਚ 9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਗੁਰਦਾਸਪੁਰ 'ਚ 9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਮੋਗਾ 'ਚ 9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
● ਫਰੀਦਕੋਟ ਵਿੱਚ 8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ
● ਬਠਿੰਡਾ ਵਿੱਚ 8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਦਿੱਲੀ-ਐੱਨ.ਸੀ.ਆਰ ਦਾ ਬਦਲਿਆ ਮੌਸਮ (Changed weather of Delhi-NCR)

ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਠੰਡ ਤੋਂ ਦਿੱਲੀ-ਐੱਨਸੀਆਰ ਦੇ ਲੋਕਾਂ ਨੂੰ ਸ਼ੁੱਕਰਵਾਰ ਕੁਝ ਰਾਹਤ ਮਿਲੀ। ਹਾਲਾਂਕਿ, ਅੱਜ ਵੀ ਸੇਵਰ ਤੋਂ ਦਿੱਲੀ-ਐੱਨਸੀਆਰ 'ਚ ਬੱਦਲ ਛਾਏ ਹੋਏ ਹਨ। ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਹਲਕੀ ਬਾਰਿਸ਼ ਦੀ ਵੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਐਤਵਾਰ ਨੂੰ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰ ਭਾਰਤ ਵਿੱਚ ਅਗਲੇ ਕੁਝ ਦਿਨਾਂ ਤੱਕ ਸੀਤ ਲਹਿਰ ਤੋਂ ਰਾਹਤ ਮਿਲਣ ਵਾਲੀ ਹੈ।

ਇਹ ਵੀ ਪੜ੍ਹੋ : ALERT! ਪੰਜਾਬੀਓਂ ਹੋ ਜਾਓ ਤਿਆਰ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਦਾ ਅਨੁਮਾਨ, ਫਸਲਾਂ ਲਈ ਨੁਕਸਾਨ

ਰਾਜਸਥਾਨ 'ਚ ਠੰਡ ਤੋਂ ਰਾਹਤ (Relief from cold in Rajasthan)

ਰਾਜਸਥਾਨ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਠੰਡ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ ਤਿੰਨ ਦਿਨਾਂ ਤੱਕ ਸੂਬੇ ਵਿੱਚ ਮੌਸਮ ਸਾਫ਼ ਰਹਿਣ ਵਾਲਾ ਹੈ। ਕੁਝ ਜ਼ਿਲ੍ਹਿਆਂ ਵਿੱਚ ਬੱਦਲਵਾਈ ਦੇ ਨਜ਼ਾਰੇ ਦੇਖਣ ਨੂੰ ਮਿਲਣਗੇ ਅਤੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਦੂਜੀ ਪੱਛਮੀ ਗੜਬੜੀ 22 ਤੋਂ 26 ਜਨਵਰੀ ਦਰਮਿਆਨ ਸਰਗਰਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਪਹਾੜੀ ਸੂਬਿਆਂ 'ਚ ਬਰਫਬਾਰੀ ਜਾਰੀ (Snow continues in the hilly states)

● ਉੱਤਰਾਖੰਡ 'ਚ ਬਰਫਬਾਰੀ ਜਾਰੀ ਹੈ, ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ।
● ਉੱਤਰਾਖੰਡ ਦੇ ਉੱਤਰਕਾਸ਼ੀ, ਚਮੋਲੀ, ਪਿਥੌਰਾਗੜ੍ਹ, ਰੁਦਰਪ੍ਰਯਾਗ ਸਮੇਤ ਉਚਾਈ ਵਾਲੇ ਇਲਾਕਿਆਂ 'ਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।
● ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਕਾਰਨ ਅਗਲੇ ਕੁਝ ਦਿਨਾਂ ਤੱਕ ਹਿਮਾਚਲ 'ਚ ਬਰਫਬਾਰੀ ਜਾਰੀ ਰਹੇਗੀ।
● ਜੰਮੂ-ਕਸ਼ਮੀਰ ਦੇ ਕੁਝ ਇਲਾਕਿਆਂ 'ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।
● ਮੌਸਮ ਵਿਭਾਗ ਮੁਤਾਬਕ ਅੱਜ ਯਾਨੀ 21 ਜਨਵਰੀ ਨੂੰ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਤੇ ਬਰਫਬਾਰੀ ਹੋ ਸਕਦੀ ਹੈ।

Summary in English: Weather Forecast: Relief news for the people of Punjab, cold wave will end from next week

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters