1. Home
  2. ਮੌਸਮ

Weather Forecast: ਕਿਤੇ ਰਾਹਤ, ਕਿਤੇ ਆਫ਼ਤ! ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ

ਮਾਨਸੂਨ ਦੀ ਸਰਗਰਮੀ ਵਧਣ ਕਾਰਨ ਦੇਸ਼ ਦੇ ਕਈ ਸੂਬਿਆਂ 'ਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਵੱਖ-ਵੱਖ ਸੂਬਿਆਂ 'ਚ ਅਲਰਟ ਜਾਰੀ ਕੀਤਾ ਹੈ।

Gurpreet Kaur Virk
Gurpreet Kaur Virk
ਅੱਜ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ

ਅੱਜ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ

Monsoon Alert: ਮਾਨਸੂਨ ਦੀ ਸਰਗਰਮੀ ਵਧਣ ਕਾਰਨ ਦੇਸ਼ ਦੇ ਕਈ ਸੂਬਿਆਂ 'ਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਗੁਜਰਾਤ, ਕੋਂਕਣ ਅਤੇ ਗੋਆ ਦੇ ਕੁਝ ਹਿੱਸਿਆਂ, ਮੱਧ ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਦੱਖਣ-ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਹੈ।

Punjab & Haryana Weather: ਪੰਜਾਬ ਅਤੇ ਹਰਿਆਣਾ 'ਚ ਮਾਨਸੂਨ ਸਰਗਰਮ ਹੋਣ ਦੇ ਬਾਵਜੂਦ ਮੀਂਹ ਦੀਆਂ ਗਤੀਵਿਧੀਆਂ ਘੱਟ ਹੋ ਗਈਆਂ ਹਨ। ਅਜਿਹੇ 'ਚ ਇੱਕ ਵਾਰ ਫਿਰ ਤੋਂ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਵੀਰਵਾਰ ਨੂੰ ਦੋਵੇਂ ਸੂਬਿਆਂ 'ਚ ਬੱਦਲਵਾਈ ਰਹੇਗੀ, ਨਾਲ ਹੀ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।

Delhi-NCR Weather: ਦਿੱਲੀ-ਐਨਸੀਆਰ 'ਚ ਮਾਨਸੂਨ ਕਮਜ਼ੋਰ ਪੈ ਗਿਆ ਹੈ। ਇਸ ਕਾਰਨ ਤਾਪਮਾਨ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ, ਇਸ ਦੌਰਾਨ ਦਰਮਿਆਨੇ ਹਲਕੇ ਬੱਦਲ ਦਿਖਾਈ ਦੇ ਰਹੇ ਹਨ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਵੀ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।

ਇਨ੍ਹਾਂ ਸੂਬਿਆਂ 'ਚ ਮੀਂਹ ਦੇ ਆਸਾਰ:

● ਮੌਸਮ ਵਿਭਾਗ ਮੁਤਾਬਕ ਅੱਜ ਯਾਨੀ ਵੀਰਵਾਰ ਨੂੰ ਦਿੱਲੀ-ਐਨਸੀਆਰ 'ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
● ਮੌਸਮ ਵਿਭਾਗ ਨੇ ਅੱਜ ਬਿਹਾਰ ਦੇ 19 ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਹੈ।
● ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਲਈ ਰੈੱਡ ਅਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
● ਮੱਧ ਪ੍ਰਦੇਸ਼, ਛੱਤੀਸਗੜ੍ਹ, ਕੋਂਕਣ, ਗੋਆ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
● ਪੱਛਮੀ ਬੰਗਾਲ ਦੇ ਵੱਖ-ਵੱਖ ਇਲਾਕਿਆਂ 'ਚ 11 ਤੋਂ 13 ਤਰੀਕ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
● ਝਾਰਖੰਡ, ਉੜੀਸਾ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 2 ਤੋਂ 3 ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
● ਗੁਜਰਾਤ, ਤੇਲੰਗਾਨਾ ਅਤੇ ਤਾਮਿਲਨਾਡੂ ਦੇ ਤੱਟੀ ਘਾਟ ਖੇਤਰਾਂ ਵਿੱਚ ਵੀ ਮੀਂਹ ਦੀ ਸੰਭਾਵਨਾ ਹੈ।
● ਮੌਸਮ ਵਿਭਾਗ ਨੇ ਉੱਤਰਾਖੰਡ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਔਰੇਂਜ ਅਲਰਟ ਜਾਰੀ ਕੀਤਾ ਹੈ।
● ਰਾਜਸਥਾਨ ਦੇ ਕਈ ਹਿੱਸਿਆਂ 'ਚ ਮਾਨਸੂਨ ਦੀ ਬਾਰਿਸ਼ ਜਾਰੀ ਹੈ। ਪਿਛਲੇ 24 ਘੰਟਿਆਂ 'ਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ Weather Alert: ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਲਈ ਅਲਰਟ ਜਾਰੀ, ਜਾਣੋ ਦਿੱਲੀ-ਪੰਜਾਬ ਦਾ ਮੌਸਮ

Alert: ਮੌਸਮ ਵਿਭਾਗ ਨੇ ਆਉਣ ਵਾਲੇ ਕੁਝ ਦਿਨਾਂ 'ਚ ਪੂਰਬੀ, ਮੱਧ ਅਤੇ ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ (IMD) ਮੁਤਾਬਕ ਅਗਲੇ ਦੋ ਦਿਨਾਂ ਦੌਰਾਨ ਮੱਧ ਮਹਾਰਾਸ਼ਟਰ, ਉੜੀਸਾ, ਛੱਤੀਸਗੜ੍ਹ, ਵਿਦਰਭ, ਗੁਜਰਾਤ, ਕੋਂਕਣ ਅਤੇ ਗੋਆ ਵਿੱਚ ਭਾਰੀ ਮੀਂਹ ਪਵੇਗਾ।

Summary in English: Weather Forecast: Relief somewhere, disaster somewhere! Heavy rain alert in these states of the country

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters