1. Home
  2. ਮੌਸਮ

Weather: ਦਿੱਲੀ-ਪੰਜਾਬ 'ਚ ਮੀਂਹ ਨਾਲ ਮੌਸਮ ਸੁਹਾਵਣਾ! ਲੋਕਾਂ ਦੇ ਖਿੜੇ ਚਿਹਰੇ!

ਬੀਤੇ ਦਿਨ ਪਏ ਮੀਂਹ ਨਾਲ ਜਿੱਥੇ ਮੌਸਮ ਸੁਹਾਵਣਾ ਹੋ ਗਿਆ ਹੈ, ਉੱਥੇ ਹੀ ਲੋਕਾਂ ਨੇ ਹੁਣ ਸੁੱਖ ਦਾ ਸਾਂਹ ਲਿਆ ਹੈ।

Gurpreet Kaur Virk
Gurpreet Kaur Virk
ਮੀਂਹ ਨਾਲ ਮੌਸਮ ਸੁਹਾਵਣਾ

ਮੀਂਹ ਨਾਲ ਮੌਸਮ ਸੁਹਾਵਣਾ

Monsoon 2022: ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਹੀਟਵੇਵ ਹੁਣ ਪੂਰੀ ਤਰ੍ਹਾਂ ਰੁਕ ਜਾਵੇਗੀ, ਕਿਉਂਕਿ ਮੌਸਮ ਦੇ ਮਿਜਾਜ਼ 'ਚ ਬਦਲਾਵ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਛੱਤੀਸਗੜ੍ਹ, ਪੰਜਾਬ, ਉੱਤਰ ਪ੍ਰਦੇਸ਼, ਬਿਹਾਰ, ਦਿੱਲੀ ਆਦਿ ਸੂਬਿਆਂ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਅਤੇ ਹਨ੍ਹੇਰੀ ਦੀ ਸੰਭਾਵਨਾ ਹੈ।

Punjab Updated Weather: ਪੰਜਾਬ 'ਚ ਬੁੱਧਵਾਰ ਤੋਂ ਮੌਸਮ ਦੇ ਬਦਲਦੇ ਹੀ ਗਰਮੀ ਤੋਂ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ 'ਚ ਆਸਮਾਨ 'ਚ ਬੱਦਲ ਛਾਏ ਰਹੇ। ਇਸ ਦੇ ਨਾਲ ਹੀ ਤੇਜ਼ ਹਨ੍ਹੇਰੀ ਵੀ ਚੱਲੀ ਅਤੇ ਕਈ ਥਾਵਾਂ 'ਤੇ ਮੀਂਹ ਵੀ ਪਿਆ, ਹਾਲਾਂਕਿ ਇਸ ਤੋਂ ਪਹਿਲਾਂ ਦਿਨ ਵੇਲੇ ਗਰਮੀ ਦਾ ਪ੍ਰਕੋਪ ਜਾਰੀ ਰਿਹਾ। ਭਾਰਤੀ ਮੌਸਮ ਵਿਭਾਗ (IMD) ਨੇ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਪੂਰੇ ਪੰਜਾਬ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

Punjab Weather Department: ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਅਨੁਸਾਰ ਇਸ ਵਾਰ ਪੱਛਮੀ ਗੜਬੜੀ ਦੇ ਨਾਲ ਪੂਰਬੀ ਹਵਾਵਾਂ ਚੱਲ ਰਹੀਆਂ ਹਨ। ਜਦੋਂ ਇਹ ਸਥਿਤੀ ਹੁੰਦੀ ਹੈ, ਮੀਂਹ ਪੈਂਦਾ ਹੈ। ਵੀਰਵਾਰ ਨੂੰ ਵੀ ਮੌਸਮ ਖ਼ਰਾਬ ਰਹੇਗਾ ਅਤੇ ਕਈ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲੇਗੀ। ਇਸ ਦੌਰਾਨ ਮੀਂਹ ਵੀ ਪਵੇਗਾ। ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

Delhi-NCR Updated Weather: ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਅੱਤ ਦੀ ਗਰਮੀ ਅਤੇ 'ਲੂ' ਤੋਂ ਦਿੱਲੀ-ਐੱਨਸੀਆਰ ਨੂੰ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਬੁੱਧਵਾਰ ਨੂੰ ਵੀ ਦਿੱਲੀ ਵਾਸੀਆਂ ਨੂੰ ਦਿਨ ਵੇਲੇ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਿਆ, ਪਰ ਰਾਤ ਨੂੰ ਮੌਸਮ ਦਾ ਰੂਪ ਬਦਲ ਗਿਆ ਅਤੇ ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਪਿਆ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਵੀਰਵਾਰ ਨੂੰ ਵੀ ਅਸਮਾਨ 'ਚ ਬੱਦਲਵਾਈ ਰਹੇਗੀ। ਦੇਰ ਸ਼ਾਮ ਜਾਂ ਰਾਤ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Himachal Pradesh Updated Weather: ਹਿਮਾਚਲ ਪ੍ਰਦੇਸ਼ ਵਿੱਚ ਵੀ ਮੌਸਮ ਨੇ ਆਪਣੀ ਮਿਹਰਬਾਨੀ ਦਿਖਾਈ ਅਤੇ ਬੁੱਧਵਾਰ ਸ਼ਾਮ ਅਤੇ ਰਾਤ ਨੂੰ ਪਏ ਭਾਰੀ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ। ਮੌਸਮ ਵਿਭਾਗ ਮੁਤਾਬਕ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।

Uttar Pradesh Updated Weather: ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਵੀ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਬੁੱਧਵਾਰ ਰਾਤ ਤੋਂ ਹੀ ਅਸਮਾਨ ਵਿੱਚ ਬੱਦਲ ਬਣਨੇ ਸ਼ੁਰੂ ਹੋ ਗਏ ਸਨ। ਰਾਤ 11 ਵਜੇ ਤੋਂ ਹੀ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਸਨ, ਫਿਰ ਮੀਂਹ ਵਰਗੀ ਸਥਿਤੀ ਬਣਨ ਦੀ ਉਮੀਦ ਸੀ। ਹਾਲਾਂਕਿ, ਰਾਤ ਨੂੰ ਮੀਂਹ ਨਹੀਂ ਪਿਆ। ਵੀਰਵਾਰ ਸਵੇਰ ਤੋਂ ਹੀ ਅਸਮਾਨ 'ਚ ਛਾਏ ਬੱਦਲਾਂ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਵੀਰਵਾਰ ਨੂੰ ਸੂਬੇ ਦੇ ਕਈ ਇਲਾਕਿਆਂ 'ਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

Uttarakhand Updated Weather: ਉੱਤਰਾਖੰਡ ਵਿੱਚ ਵੀ ਮੌਸਮ ਬਦਲ ਗਿਆ ਹੈ। ਬੁਧਵਾਰ ਨੂੰ ਦਿਨ ਭਰ ਤੇਜ਼ ਧੁੱਪ ਤੋਂ ਬਾਅਦ ਸ਼ਾਮ ਨੂੰ ਜ਼ਿਆਦਾਤਰ ਥਾਵਾਂ 'ਤੇ ਬੱਦਲਾਂ ਨੇ ਡੇਰੇ ਜਮਾ ਲਏ ਸਨ। ਜ਼ਿਆਦਾਤਰ ਪਹਾੜੀ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਇਸ ਦੇ ਨਾਲ ਹੀ ਦੇਹਰਾਦੂਨ 'ਚ ਰਾਤ ਨੂੰ ਤੇਜ਼ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਦੇਹਰਾਦੂਨ ਅਤੇ ਨੈਨੀਤਾਲ ਸਮੇਤ ਕਈ ਜ਼ਿਲਿਆਂ 'ਚ ਭਾਰੀ ਬਾਰਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ : Monsoon 2022: ਬਦਲਿਆ ਮੌਸਮ ਦਾ ਮਿਜਾਜ਼! ਅੱਜ ਇਨ੍ਹਾਂ ਸੂਬਿਆਂ 'ਚ ਮੀਂਹ ਦੀ ਸੰਭਾਵਨਾ!

Rajasthan Updated Weather: ਇਸ ਦੇ ਨਾਲ ਹੀ ਅੱਜ ਰਾਜਸਥਾਨ ਦੀ ਰਾਜਧਾਨੀ ਜੈਪੁਰ ਦਾ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਰਹੇਗਾ। ਮੌਸਮ ਵਿਭਾਗ ਨੇ ਇੱਥੇ ਵੀ ਮੀਂਹ ਅਤੇ ਤੂਫ਼ਾਨ ਵੀ ਸੰਭਾਵਨਾ ਜਤਾਈ ਹੈ।

IMD Alert: ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਬਾਰਿਸ਼ ਹੋ ਰਹੀ ਹੈ। ਮਾਨਸੂਨ ਨੇ ਦੱਖਣੀ ਸੂਬਿਆਂ ਵਿੱਚ ਦਸਤਕ ਦੇ ਦਿੱਤੀ ਹੈ, ਜਦੋਂਕਿ, ਮਾਨਸੂਨ ਉੱਤਰੀ ਭਾਰਤ ਦੇ ਸੂਬਿਆਂ ਵਿੱਚ ਪਹੁੰਚਣ ਵਾਲਾ ਹੈ। ਇਸ ਦੌਰਾਨ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਹੀਟਵੇਵ ਵੀ ਪੂਰੀ ਤਰ੍ਹਾਂ ਰੁਕ ਜਾਵੇਗੀ। ਰਾਸ਼ਟਰੀ ਰਾਜਧਾਨੀ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਬੀਤੀ ਰਾਤ ਮੀਂਹ ਪਿਆ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਮੌਸਮ ਸੁਹਾਵਣਾ ਹੋ ਗਿਆ। ਦਿੱਲੀ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

Summary in English: Weather: Rainy weather in Delhi-Punjab! Happy faces of the people!

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters