1. Home
  2. ਮੌਸਮ

Weather Today: ਇਸ ਦਿਨ ਤੋਂ ਮੌਸਮ ਵਿੱਚ ਵੱਡੇ ਬਦਲਾਅ ਦੇ ਆਸਾਰ

ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਦੇ ਇੱਕ ਵਾਰ ਫਿਰ ਸਰਗਰਮ ਹੋਣ ਕਾਰਨ ਪੰਜਾਬ-ਹਰਿਆਣਾ ਵਿੱਚ ਮੀਂਹ ਪੈਣ ਦੇ ਆਸਾਰ ਬਣ ਰਹੇ ਹਨ।

Gurpreet Kaur Virk
Gurpreet Kaur Virk
ਮੌਸਮ ਵਿੱਚ ਵੱਡੇ ਬਦਲਾਅ ਦੇ ਆਸਾਰ

ਮੌਸਮ ਵਿੱਚ ਵੱਡੇ ਬਦਲਾਅ ਦੇ ਆਸਾਰ

Weather Forecast: ਪੰਜਾਬ-ਹਰਿਆਣਾ ਦਾ ਮੌਸਮ ਲਗਾਤਾਰ ਬਦਲਦਾ ਜਾ ਰਿਹਾ ਹੈ। ਮੌਨਸੂਨ ਦੀ ਰਵਾਨਗੀ ਦੇ ਬਾਵਜੂਦ ਮੌਸਮ 'ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਸੋਮਵਾਰ ਨੂੰ ਜਿੱਥੇ ਕਈ ਇਲਾਕਿਆਂ ਵਿੱਚ ਮੀਂਹ ਪਿਆ, ਉੱਥੇ ਹੀ ਮੰਗਲਵਾਰ ਅਤੇ ਬੁੱਧਵਾਰ ਨੂੰ ਮੌਸਮ ਸਾਫ਼ ਰਿਹਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਬਾਰ-ਬਾਰ ਬਦਲ ਰਿਹਾ ਹੈ ਅਤੇ ਵੈਸਟਰਨ ਡਿਸਟਰਬੈਂਸ ਮੁੜ ਤੋਂ ਮੌਸਮ 'ਚ ਬਦਲਾਅ ਲਿਆਉਣ ਦੀ ਤਿਆਰੀ 'ਚ ਹੈ।

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਨੇ ਅਗਲੇ 02 ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ, ਇਸ ਤੋਂ ਬਾਅਦ 14 ਅਕਤੂਬਰ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਮੌਸਮ 'ਚ ਆ ਰਹੀ ਇਹ ਤਬਦੀਲੀ ਨਵੇਂ ਵੈਸਟਰਨ ਡਿਸਟਰਬੈਂਸ ਕਾਰਨ ਹੈ, ਜਿਸਦਾ ਅਸਰ 17 ਅਕਤੂਬਰ ਤੱਕ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਹਰਿਆਣਾ ਦਾ ਮੌਸਮ: Met Centre Chandigarh

ਮੌਸਮ ਵਿਭਾਗ ਮੁਤਾਬਕ ਇੱਕ ਨਵੀਂ ਪੱਛਮੀ ਗੜਬੜ 13 ਅਕਤੂਬਰ ਨੂੰ ਸਰਗਰਮ ਹੋਣ ਜਾ ਰਹੀ ਹੈ, ਜਿਸ ਕਾਰਨ ਹਰਿਆਣਾ ਵਿੱਚ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਬਣਦੀ ਨਜ਼ਰ ਆ ਰਹੀ ਹੈ। ਮੌਸਮ 'ਚ ਬਾਰ-ਬਾਰ ਬਦਲਾਅ ਕਾਰਨ ਹਰਿਆਣਾ ਵਿੱਚ ਕਈ ਇਲਾਕਿਆਂ 'ਚ ਬੂੰਦਾ-ਬਾਂਦੀ ਹੋਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਦੇ ਕਈ ਇਲਾਕਿਆਂ 'ਚ ਮੀਂਹ ਕਾਰਨ ਤਾਪਮਾਨ 'ਚ ਗਿਰਾਵਟ ਆਏਗੀ। ਫਿਲਹਾਲ, ਕਈ ਜ਼ਿਲ੍ਹਿਆਂ ਵਿੱਚ ਸਵੇਰੇ ਹਲਕੀ ਧੁੰਦ ਦੇ ਨਾਲ-ਨਾਲ ਹਲਕੀ ਠੰਢ ਵੀ ਮਹਿਸੂਸ ਕੀਤੀ ਜਾ ਰਹੀ ਹੈ। ਇਸ ਦੇ ਨਾਲ ਦੁਪਹਿਰ ਵੇਲੇ ਲੋਕਾਂ ਨੂੰ ਗਰਮੀ ਸਹਿਣੀ ਪੈ ਰਹੀ ਹੈ।

ਇਹ ਵੀ ਪੜ੍ਹੋ : Weather Today: ਪੰਜਾਬ 'ਚ ਸਰਦੀ ਦੀ ਸੁਗਬੁਗਾਹਟ, ਪੜੋ ਆਉਂਦੇ 10 ਦਿਨ ਦੀ Weather Report

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਅੰਦਰੂਨੀ ਤਾਮਿਲਨਾਡੂ, ਉੱਤਰੀ ਕੇਰਲ, ਦੱਖਣੀ ਕਰਨਾਟਕ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਰਾਇਲਸੀਮਾ, ਮਨੀਪੁਰ ਅਤੇ ਮਿਜ਼ੋਰਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਉੱਤਰ-ਪੂਰਬੀ ਭਾਰਤ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: A big change in weather is coming from this day

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters