1. Home
  2. ਮੌਸਮ

Weather Today: ਹਨੇਰੀ, ਗੜੇਮਾਰੀ ਅਤੇ ਮੀਂਹ ਦੀ ਸੰਭਾਵਨਾ, ਗਰਮੀ ਤੋਂ ਰਾਹਤ ਪਰ ਕਿਸਾਨਾਂ ਲਈ ਵੱਡੀ ਆਫ਼ਤ

IMD ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਜਲਦ ਹੀ ਮੌਸਮ ਬਦਲਣ ਵਾਲਾ ਹੈ। ਦੇਸ਼ ਦੇ ਇਨ੍ਹਾਂ ਖੇਤਰਾਂ ਵਿੱਚ ਅੱਜ ਯਾਨੀ 30 ਮਾਰਚ ਅਤੇ ਕੱਲ੍ਹ ਯਾਨੀ 31 ਮਾਰਚ ਨੂੰ ਗਰਜ਼-ਤੂਫ਼ਾਨ ਨਾਲ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਹਾਲਾਂਕਿ, ਮੀਂਹ ਅਤੇ ਹਨੇਰੀ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਜ਼ਰੂਰੁ ਮਿਲੀ ਹੈ, ਪਰ ਕਿਸਾਨਾਂ ਲਈ ਇਹ ਵੱਡੀ ਆਫ਼ਤ ਬਣ ਕੇ ਆਈ ਹੈ। ਆਓ ਜਾਣਦੇ ਹਾਂ ਅੱਜ ਕਿੱਥੇ-ਕਿੱਥੇ ਹਨੇਰੀ, ਗੜੇਮਾਰੀ ਅਤੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।

Gurpreet Kaur Virk
Gurpreet Kaur Virk
ਹਨੇਰੀ, ਗੜੇਮਾਰੀ ਅਤੇ ਮੀਂਹ ਦੀ ਸੰਭਾਵਨਾ

ਹਨੇਰੀ, ਗੜੇਮਾਰੀ ਅਤੇ ਮੀਂਹ ਦੀ ਸੰਭਾਵਨਾ

Weather Forecast: ਅਪ੍ਰੈਲ ਮਹੀਨਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਗਰਮੀ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਗਰਮੀਆਂ ਦੀ ਸ਼ੁਰੂਆਤ ਵਿੱਚ ਮੱਧ ਭਾਰਤ ਦੇ ਕਈ ਸ਼ਹਿਰ ਅੱਤ ਦੀ ਗਰਮੀ ਦੀ ਲਪੇਟ ਵਿੱਚ ਹਨ। ਫਿਲਹਾਲ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਸੌਰਾਸ਼ਟਰ ਦੇ ਕੁਝ ਹਿੱਸਿਆਂ 'ਚ ਮੌਸਮ ਬੇਹੱਦ ਗਰਮ ਬਣਿਆ ਹੋਇਆ ਹੈ।

ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ 28 ਮਾਰਚ 2024 ਨੂੰ ਇਨ੍ਹਾਂ ਖੇਤਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ ਸੀ। ਇਨ੍ਹਾਂ ਖੇਤਰਾਂ ਵਿੱਚ ਤਾਪਮਾਨ ਦੇ ਵਧਦੇ ਪੱਧਰ ਲਈ ਭੂਗੋਲ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਦੇ ਨਾਲ ਹੀ ਜਲਵਾਯੂ ਤਬਦੀਲੀ ਅਤੇ ਗਲੋਬਲ ਵਾਰਮਿੰਗ ਵੀ ਇਸ ਦਾ ਵੱਡਾ ਕਾਰਨ ਦੱਸੇ ਜਾ ਰਹੇ ਹਨ।

ਹਨੇਰੀ, ਗੜੇਮਾਰੀ ਅਤੇ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਸ਼ਾਮ ਨੂੰ ਦਿੱਲੀ 'ਚ ਕਈ ਥਾਵਾਂ 'ਤੇ ਹਵਾ ਦੀ ਰਫਤਾਰ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਰਹੀ। ਜਾਫਰਪੁਰ, ਨਜਫਗੜ੍ਹ, ਆਈਜੀਆਈ ਏਅਰਪੋਰਟ, ਗੁਰੂਗ੍ਰਾਮ, ਮਾਨੇਸਰ, ਸੋਨੀਪਤ, ਖਰਖੇੜਾ, ਫਾਰੂਖਨਗਰ, ਪਲਵਲ, ਨੋਇਡਾ, ਗ੍ਰੇਟਰ ਨੋਇਡਾ ਵਿੱਚ ਤੇਜ਼ ਤੂਫ਼ਾਨ ਆਇਆ। ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋਈ। ਫਿਲਹਾਲ, ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਤੂਫਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

ਅਪ੍ਰੈਲ ਵਿੱਚ ਮੌਸਮ ਖੁਸ਼ਕ

ਮੌਸਮ ਵਿਭਾਗ ਮੁਤਾਬਕ, ਸਰਗਰਮ ਪੱਛਮੀ ਗੜਬੜ ਦਾ ਪ੍ਰਭਾਵ ਉੱਤਰੀ ਪਹਾੜਾਂ 'ਤੇ ਦਿਖਾਈ ਦੇ ਰਿਹਾ ਹੈ। ਇਸ ਦੇ ਨਾਲ ਹੀ ਉੱਤਰੀ ਰਾਜਸਥਾਨ ਅਤੇ ਹਰਿਆਣਾ 'ਤੇ ਘੱਟ ਦਬਾਅ ਦਾ ਖੇਤਰ ਬਣਿਆ ਹੋਇਆ ਹੈ, ਇਸ ਕਾਰਨ ਸ਼ਨੀਵਾਰ ਨੂੰ ਤੂਫਾਨ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸ਼ਨੀਵਾਰ ਸਵੇਰ ਤੋਂ ਬੱਦਲਵਾਈ ਰਹਿ ਸਕਦੀ ਹੈ ਅਤੇ ਬਾਰਿਸ਼ ਪੈਣ ਦੀ ਸੰਭਾਵਨਾ ਹੈ। 30 ਮਾਰਚ ਦੀ ਦੁਪਹਿਰ ਤੋਂ ਮੌਸਮ ਵਿੱਚ ਸੁਧਾਰ ਹੋਣਾ ਸ਼ੁਰੂ ਹੋ ਜਾਵੇਗਾ। 2 ਅਤੇ 3 ਅਪ੍ਰੈਲ ਨੂੰ ਤਾਪਮਾਨ 34 ਤੋਂ 35 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਅਪ੍ਰੈਲ ਦੇ ਪਹਿਲੇ ਹਫ਼ਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ।

ਇਹ ਵੀ ਪੜੋ: Weather Today: ਪੰਜਾਬ ਤੋਂ ਦਿੱਲੀ ਤੱਕ ਬੱਦਲਵਾਈ ਤੇ ਬਾਰਿਸ਼ ਦੀਆਂ ਗਤੀਵਿਧੀਆਂ, ਇਨ੍ਹਾਂ ਸੂਬਿਆਂ 'ਚ 31 ਮਾਰਚ ਤੱਕ Alert, ਜਾਣੋ ਆਪਣੇ ਸ਼ਹਿਰ ਦਾ ਮੌਸਮ

ਮੌਸਮ ਵਿਭਾਗ ਵੱਲੋਂ ਅਲਰਟ

ਮੌਸਮ ਵਿਭਾਗ ਨੇ ਇਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਦਿਨ ਵੇਲੇ ਅੱਤ ਦੀ ਗਰਮੀ ਦੌਰਾਨ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੰਦੇ ਹੋਏ ਚੇਤਾਵਨੀ ਜਾਰੀ ਕੀਤੀ ਹੈ। ਹੀਟ ਸਟ੍ਰੋਕ ਅਤੇ ਗਰਮੀ ਨਾਲ ਹੋਣ ਵਾਲੀਆਂ ਹੋਰ ਬਿਮਾਰੀਆਂ ਤੋਂ ਬਚਣ ਲਈ ਦਿਸ਼ਾ-ਨਿਰਦੇਸ਼ ਵੀ ਸਾਂਝੇ ਕੀਤੇ ਗਏ। ਆਈਐਮਡੀ ਨੇ ਕਿਹਾ ਕਿ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਹੌਲੀ-ਹੌਲੀ ਵਧਣ ਦੀ ਸੰਭਾਵਨਾ ਹੈ, ਜਿਸ ਨਾਲ ਪੱਛਮੀ ਮੱਧ ਪ੍ਰਦੇਸ਼, ਉੱਤਰੀ ਅੰਦਰੂਨੀ ਕਰਨਾਟਕ ਅਤੇ ਵਿਦਰਭ ਵਰਗੇ ਦੂਰ-ਦੁਰਾਡੇ ਖੇਤਰਾਂ ਵਿੱਚ ਮਾਰਚ ਦੇ ਅੰਤ ਤੱਕ ਗਰਮੀ ਦੀਆਂ ਲਹਿਰਾਂ ਆਉਣਗੀਆਂ। ਇਸ ਤੋਂ ਇਲਾਵਾ ਸੌਰਾਸ਼ਟਰ ਅਤੇ ਕੱਛ, ਰਾਇਲਸੀਮਾ, ਤਾਮਿਲਨਾਡੂ, ਪੁਡੂਚੇਰੀ, ਕਰੀਕਲ ਅਤੇ ਕੇਰਲ ਅਤੇ ਮਾਹੇ ਦੇ ਕੁਝ ਹਿੱਸਿਆਂ ਵਿੱਚ ਗਰਮ ਅਤੇ ਨਮੀ ਵਾਲੇ ਮੌਸਮ ਦੀ ਸੰਭਾਵਨਾ ਹੈ।

Summary in English: Weather Today: Aaj ka Mausam, IMD Report, Rain Forecast, Temperature Increase

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters