1. Home
  2. ਮੌਸਮ

Weather Today: Karva Chauth ਤੋਂ ਬਾਅਦ ਮੌਸਮ 'ਚ ਵੱਡੀ ਤਬਦੀਲੀ ਦੇ ਆਸਾਰ

ਮੌਸਮ ਵਿਭਾਗ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 2 ਨਵੰਬਰ ਤੱਕ ਮੌਸਮ ਖੁਸ਼ਕ ਰਹੇਗਾ ਅਤੇ 3 ਨਵੰਬਰ ਤੋਂ ਬਾਅਦ ਮੌਸਮ ਵਿੱਚ ਵੱਡੀ ਤਬਦੀਲੀ ਆਵੇਗੀ।

Gurpreet Kaur Virk
Gurpreet Kaur Virk
3 ਨਵੰਬਰ ਤੋਂ ਮੌਸਮ 'ਚ ਵੱਡਾ ਬਦਲਾਅ

3 ਨਵੰਬਰ ਤੋਂ ਮੌਸਮ 'ਚ ਵੱਡਾ ਬਦਲਾਅ

Weather Forecast: ਉੱਤਰ ਭਾਰਤ ਵਿੱਚ ਸਰਦੀ ਵਧਣ ਲੱਗੀ ਹੈ। ਹਰਿਆਣਾ ਅਤੇ ਪੰਜਾਬ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਰਾਤਾਂ ਦੇ ਨਾਲ-ਨਾਲ ਹੁਣ ਦੁਪਹਿਰ ਵੇਲੇ ਵੀ ਠੰਡ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ। ਐਤਵਾਰ ਨੂੰ ਕੁਝ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਨੇ ਅੱਜ ਯਾਨੀ ਸੋਮਵਾਰ ਦੇ ਮੌਸਮ ਲਈ ਵੱਡੀ ਭਵਿੱਖਬਾਣੀ ਕੀਤੀ ਹੈ।

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਮੁਤਾਬਕ ਅੱਜ ਯਾਨੀ ਸੋਮਵਾਰ ਨੂੰ ਕੁਝ ਜ਼ਿਲ੍ਹਿਆਂ ਵਿੱਚ ਦਿਨ ਦੀ ਸ਼ੁਰੂਆਤ ਧੁੰਦ ਨਾਲ ਹੋਈ ਹੈ। ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਧੁੱਪ ਦੇ ਨਾਲ-ਨਾਲ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਸੂਬੇ ਦੇ ਕੁਝ ਜ਼ਿਲ੍ਹਿਆਂ 'ਚ ਮੌਸਮ ਸਾਫ਼ ਰਹੇਗਾ। ਮੌਸਮ ਵਿਭਾਗ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 2 ਨਵੰਬਰ ਤੱਕ ਮੌਸਮ ਖੁਸ਼ਕ ਰਹੇਗਾ। ਸੂਬੇ ਵਿੱਚ 2 ਨਵੰਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ। 3 ਨਵੰਬਰ ਤੋਂ ਬਾਅਦ ਪੰਜਾਬ ਦਾ ਮੌਸਮ ਬਦਲ ਸਕਦਾ ਹੈ।

ਹਰਿਆਣਾ ਦਾ ਮੌਸਮ: Met Centre Chandigarh

ਕਮਜ਼ੋਰ ਪੱਛਮੀ ਗੜਬੜ ਕਾਰਨ ਹਰਿਆਣਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵqਨਾ ਹੈ। ਇਸ ਦੇ ਨਾਲ ਹੀ ਸੂਬੇ ਦੀਆਂ ਜ਼ਿਆਦਾਤਰ ਥਾਵਾਂ 'ਤੇ ਬੱਦਲਵਾਈ ਦੇਖਣ ਨੂੰ ਮਿਲੇਗੀ। ਇਸ ਦੇ ਨਾਲ ਹੀ ਮੀਂਹ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂਕਿ ਇਨ੍ਹਾਂ ਦਿਨਾਂ ਵਿੱਚ ਕਿਸਾਨ ਸਰ੍ਹੋਂ ਅਤੇ ਕਣਕ ਦੀ ਬਿਜਾਈ ਕਰਨਗੇ। ਇਸ ਦੇ ਨਾਲ ਹੀ ਮੀਂਹ ਕਾਰਨ ਸੂਬੇ ਵਿੱਚ ਤਾਪਮਾਨ ਵਿੱਚ ਗਿਰਾਵਟ ਆਵੇਗੀ।

ਇਹ ਵੀ ਪੜ੍ਹੋ : Weather Today: ਆਉਣ ਵਾਲੀ ਹੈ ਵੱਡੀ ਆਫ਼ਤ, ਡ੍ਰਾਈ ਵੈਦਰ ਤੋਂ ਬਾਅਦ ਧੁੰਦ ਦਾ ਅਟੈਕ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਤਾਮਿਲਨਾਡੂ, ਕੇਰਲਾ ਅਤੇ ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਲਕਸ਼ਦੀਪ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਦਿੱਲੀ ਅਤੇ ਐਨਸੀਆਰ ਦਾ ਹਵਾ ਗੁਣਵੱਤਾ ਸੂਚਕਾਂਕ ਬਹੁਤ ਮਾੜੀ ਸ਼੍ਰੇਣੀ ਵਿੱਚ ਰਹੇਗਾ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: After Karva Chauth, a big change in weather is expected

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters