1. Home
  2. ਮੌਸਮ

Weather Today: 20 ਸੂਬਿਆਂ 'ਚ Alert, ਜਾਣੋ 30 June ਤੱਕ ਦਾ ਮੌਸਮ

ਮੌਸਮ ਵਿਭਾਗ ਮੁਤਾਬਕ ਪੰਜਾਬ-ਹਰਿਆਣਾ-ਦਿੱਲੀ ਸਮੇਤ 20 ਸੂਬਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਲਈ ਵਿਭਾਗ ਨੇ ਅਲਰਟ ਜਾਰੀ ਕਰ ਦਿੱਤਾ ਹੈ। ਆਓ ਜਾਣਦੇ ਹਾਂ 30 ਜੂਨ ਤੱਕ ਕਿੱਥੇ-ਕਿੱਥੇ ਹੈ ਮੀਂਹ ਪੈਣ ਦੇ ਆਸਾਰ।

Gurpreet Kaur Virk
Gurpreet Kaur Virk
ਇਸ ਦਿਨ ਭਾਰੀ ਮੀਂਹ ਦੇ ਆਸਾਰ

ਇਸ ਦਿਨ ਭਾਰੀ ਮੀਂਹ ਦੇ ਆਸਾਰ

Weather Forecast: ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਮੌਨਸੂਨ ਦੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਬੇਸ਼ਕ ਮੀਂਹ ਕਾਰਨ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਨਸੀਬ ਹੋਈ ਹੈ, ਪਰ ਪਹਾੜਾਂ 'ਤੇ ਮੌਨਸੂਨ ਦਾ ਮੀਂਹ ਕਹਿਰ ਬਰਪਾ ਰਿਹਾ ਹੈ। ਉਤਰਾਖੰਡ ਤੋਂ ਲੈ ਕੇ ਹਿਮਾਚਲ ਪ੍ਰਦੇਸ਼ ਤੱਕ ਜ਼ਮੀਨ ਖਿਸਕਣ ਅਤੇ ਹੜ੍ਹਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਆਓ ਜਾਣਦੇ ਹਾਂ 30 June ਤੱਕ ਦੇ ਮੌਸਮ ਦਾ ਹਾਲ...

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ 28, 29 ਅਤੇ 30 ਜੂਨ ਨੂੰ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੇ ਆਸਾਰ ਜਤਾਏ ਹਨ। ਜਦੋਂਕਿ, 01 ਜੁਲਾਈ 2023 ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਂਦੇ 05 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੇ ਆਸਾਰ ਹਨ, ਪਰ ਅਗਲੇ 4-5 ਦਿਨਾਂ ਦੌਰਾਨ ਪੰਜਾਬ ਦੇ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਹਰਿਆਣਾ ਦਾ ਮੌਸਮ: Met Centre Chandigarh

ਮੌਸਮ ਵਿਭਾਗ ਨੇ ਪੰਜਾਬ ਵਾਂਗ ਹਰਿਆਣਾ ਵਿੱਚ ਵੀ 28, 29 ਅਤੇ 30 ਜੂਨ ਨੂੰ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਬਾਅਦ ਹਰਿਆਣਾ ਵਿੱਚ 01 ਜੁਲਾਈ 2023 ਨੂੰ ਕਈ ਥਾਵਾਂ 'ਤੇ ਮੀਂਹ ਦੇ ਨਜ਼ਾਰੇ ਦੇਖਣ ਨੂੰ ਮਿਲਣਗੇ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਂਦੇ 05 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੇ ਆਸਾਰ ਹਨ, ਪਰ ਅਗਲੇ 4-5 ਦਿਨਾਂ ਦੌਰਾਨ ਸੂਬੇ ਦੇ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : Weather Today: ਨਹੀਂ ਰੁਕਣ ਵਾਲਾ ਮੀਂਹ ਦਾ ਕਹਿਰ, ਇਸ ਦਿਨ ਤੱਕ ਜਾਰੀ ਰਹੇਗਾ ਮੀਂਹ

ਦੇਸ਼ ਭਰ ਵਿੱਚ ਮੌਸਮ ਪ੍ਰਣਾਲੀ: Skymet Weather

● ਉੱਤਰੀ ਛੱਤੀਸਗੜ੍ਹ ਅਤੇ ਇਸ ਦੇ ਆਲੇ-ਦੁਆਲੇ ਘੱਟ ਦਬਾਅ ਵਾਲਾ ਖੇਤਰ ਬਣ ਗਿਆ ਹੈ।

● ਇੱਕ ਟ੍ਰੈਫ ਉੱਤਰ-ਪੱਛਮੀ ਰਾਜਸਥਾਨ ਤੋਂ ਉੱਤਰ-ਪੂਰਬੀ ਬੰਗਾਲ ਦੀ ਖਾੜੀ ਤੱਕ ਫੈਲਿਆ ਹੋਇਆ ਹੈ।

● ਇੱਕ ਹੋਰ ਟ੍ਰੈਫ ਗੁਜਰਾਤ ਤੱਟ ਤੋਂ ਕੇਰਲ ਤੱਟ ਤੱਕ ਫੈਲਿਆ ਹੋਇਆ ਹੈ।

ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਹਲਚਲ: Skymet Weather

● ਮੱਧ ਪ੍ਰਦੇਸ਼, ਛੱਤੀਸਗੜ੍ਹ ਦੇ ਕੁਝ ਹਿੱਸਿਆਂ, ਪੂਰਬੀ ਰਾਜਸਥਾਨ, ਵਿਦਰਭ, ਕੋਂਕਣ ਅਤੇ ਗੋਆ, ਗੁਜਰਾਤ ਖੇਤਰ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।

● ਉੱਤਰ-ਪੂਰਬੀ ਬਿਹਾਰ, ਕੇਰਲਾ, ਤੱਟਵਰਤੀ ਕਰਨਾਟਕ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

● ਉੱਤਰ-ਪੂਰਬੀ ਭਾਰਤ, ਝਾਰਖੰਡ, ਗੰਗਾ ਪੱਛਮੀ ਬੰਗਾਲ, ਉੜੀਸਾ, ਬਿਹਾਰ ਦੇ ਕੁਝ ਹਿੱਸੇ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਮਰਾਠਵਾੜਾ, ਮੱਧ ਮਹਾਰਾਸ਼ਟਰ, ਸੌਰਾਸ਼ਟਰ ਅਤੇ ਕੱਛ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪੱਛਮੀ ਰਾਜਸਥਾਨ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

● ਤਾਮਿਲਨਾਡੂ, ਰਾਇਲਸੀਮਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Alert in 20 states, know the weather till June 30

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters