1. Home
  2. ਮੌਸਮ

Weather Today: ਮੀਂਹ ਰੁਕਣ ਦਾ ਨਾਂ ਨਹੀਂ ਲੈ ਰਿਹਾ, ਭਾਰਤ ਦੇ ਇਨ੍ਹਾਂ ਹਿੱਸਿਆਂ 'ਚ Alert

ਮੌਸਮ ਵਿਭਾਗ ਦੀ ਮੰਨੀਏ ਤਾਂ ਦੇਸ਼ ਦੇ ਪਹਾੜੀ ਸੂਬਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ, ਜਿਸਦੇ ਚਲਦਿਆਂ ਇਨ੍ਹਾਂ ਸੂਬਿਆਂ ਵਿੱਚ Alert ਜਾਰੀ ਕੀਤਾ ਗਿਆ ਹੈ।

Gurpreet Kaur Virk
Gurpreet Kaur Virk
Weather Report

Weather Report

Weather Forecast: ਉੱਤਰ ਭਾਰਤ ਦੇ ਪਹਾੜੀ ਸੂਬਿਆਂ ਵਿੱਚ ਮੀਂਹ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤੱਕ ਹਿਮਾਚਲ ਪ੍ਰਦੇਸ਼ ਦੇ ਦੂਰ-ਦੁਰਾਡੇ ਇਲਾਕਿਆਂ 'ਚ ਭਾਰੀ ਬਾਰਿਸ਼ ਦੇ ਨਜ਼ਾਰੇ ਦੇਖਣ ਨੂੰ ਮਿਲਣਗੇ। ਉੱਤਰਾਖੰਡ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਸੂਬਿਆਂ 'ਚ ਲਗਾਤਾਰ ਹੋ ਰਹੀ ਬਾਰਿਸ਼ ਲੋਕਾਂ ਲਈ ਵੱਡੀ ਸਮੱਸਿਆ ਬਣੀ ਹੋਈ ਹੈ। ਇਸ ਦੇ ਨਾਲ ਹੀ ਉੱਤਰ ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਭਾਰੀ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ।

ਮੱਧ ਭਾਰਤ ਸਮੇਤ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਕਮਜ਼ੋਰ ਮੌਨਸੂਨ ਦੇ ਹਾਲਾਤ ਦੇਖੇ ਜਾ ਰਹੇ ਹਨ। ਹਾਲਾਂਕਿ, ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੰਗੀ ਬਾਰਿਸ਼ ਹੋ ਰਹੀ ਹੈ। ਇੱਕ ਚੱਕਰਵਾਤੀ ਚੱਕਰ ਦੱਖਣੀ ਬੰਗਲਾਦੇਸ਼ ਅਤੇ ਉੱਤਰ ਪੱਛਮੀ ਬੰਗਾਲ ਦੀ ਖਾੜੀ ਦੇ ਨਾਲ ਲੱਗਦੇ ਹਿੱਸਿਆਂ ਵਿੱਚ ਬਣਿਆ ਹੋਇਆ ਹੈ। 17 ਜਾਂ 18 ਅਗਸਤ ਦੇ ਆਸਪਾਸ ਉੱਤਰ-ਪੱਛਮੀ ਬੰਗਾਲ ਦੀ ਖਾੜੀ 'ਤੇ ਘੱਟ ਦਬਾਅ ਦਾ ਖੇਤਰ ਬਣਨ ਦੀ ਸੰਭਾਵਨਾ ਹੈ।

ਇਹ ਸਿਸਟਮ ਹੌਲੀ-ਹੌਲੀ ਪੱਛਮ-ਉੱਤਰ-ਪੱਛਮੀ ਦਿਸ਼ਾ ਵੱਲ ਵਧੇਗਾ। ਪੱਛਮੀ ਬੰਗਾਲ, ਝਾਰਖੰਡ, ਬਿਹਾਰ, ਉੱਤਰ ਪ੍ਰਦੇਸ਼, ਉੜੀਸਾ, ਛੱਤੀਸਗੜ੍ਹ ਅਤੇ ਵਿਦਰਭ ਸਮੇਤ ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ 17 ਤੋਂ 21 ਅਗਸਤ ਤੱਕ ਮੀਂਹ ਦੀਆਂ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ। ਇਨ੍ਹਾਂ ਸੂਬਿਆਂ ਵਿੱਚ 17 ਅਗਸਤ ਤੋਂ ਮੌਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਮੌਨਸੂਨ ਦੀਆਂ ਸਥਿਤੀਆਂ ਦੇਸ਼ ਦੇ ਪੱਛਮੀ ਹਿੱਸਿਆਂ ਜਿਵੇਂ ਰਾਜਸਥਾਨ, ਗੁਜਰਾਤ ਅਤੇ ਉੱਤਰ-ਪੱਛਮੀ ਭਾਰਤ ਜਿਵੇਂ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਬਹੁਤ ਘੱਟ ਜਾਂ ਕਮਜ਼ੋਰ ਰਹਿਣਗੀਆਂ।

ਇਹ ਵੀ ਪੜ੍ਹੋ : Weather Today: ਬੱਦਲਵਾਈ ਨਾਲ ਬੂੰਦਾ-ਬਾਂਦੀ, 18 ਅਗਸਤ ਤੋਂ ਮੌਸਮ 'ਚ ਬਦਲਾਅ

ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਨਾਲ-ਨਾਲ ਬਿਹਾਰ ਦੇ ਨੀਵੇਂ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। 17 ਅਗਸਤ ਤੋਂ 23-24 ਅਗਸਤ ਤੱਕ ਮੌਨਸੂਨ ਦੀ ਬਾਰਿਸ਼ ਆਮ ਵਾਂਗ ਹੋਣ ਦੀ ਸੰਭਾਵਨਾ ਹੈ। ਇਸ ਲਈ ਉਸ ਸਮੇਂ ਦੌਰਾਨ ਮੌਨਸੂਨ ਦੀ ਬਰਸਾਤ ਰੁਕ ਜਾਵੇਗੀ। ਐਲ ਨੀਨੋ ਦਾ ਅਸਰ ਹੁਣ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ। ਅਜਿਹਾ ਮੰਨਣਾ ਹੈ ਕਿ ਮੌਨਸੂਨ 91 ਤੋਂ 94% ਦਰਮਿਆਨ ਆਮ ਤੋਂ ਘੱਟ ਵਰਖਾ ਨਾਲ ਖਤਮ ਹੋ ਜਾਵੇਗਾ।

ਸਰੋਤ: ਇਹ ਜਾਣਕਾਰੀ Skymet Weather ਤੋਂ ਲਈ ਗਈ ਹੈ।

Summary in English: Weather Today: Alert in these parts of India by the Meteorological Department

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters