1. Home
  2. ਮੌਸਮ

Weather Today: ਮੌਸਮ ਹੋਇਆ ਠੰਡਾ, ਸ਼ੁਰੂ ਹੋਣ ਵਾਲਾ ਹੈ ਸਰਦੀ ਦਾ ਸਿਤਮ

ਮੌਸਮ ਵਿਭਾਗ ਚੰਡੀਗੜ੍ਹ ਦੀ ਤਾਜ਼ਾ ਰਿਪੋਰਟ ਮੁਤਾਬਕ 10 ਅਕਤੂਬਰ ਤੱਕ ਰਾਹਤ ਅਤੇ ਉਸ ਤੋਂ ਬਾਅਦ ਵੱਡੀ ਆਫ਼ਤ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

Gurpreet Kaur Virk
Gurpreet Kaur Virk
ਹੋ ਜਾਓ ਤਿਆਰ, ਲੱਗਣ ਵਾਲਾ ਹੈ ਵੱਡਾ ਝਟਕਾ

ਹੋ ਜਾਓ ਤਿਆਰ, ਲੱਗਣ ਵਾਲਾ ਹੈ ਵੱਡਾ ਝਟਕਾ

Weather Forecast: ਦੇਸ਼ ਦੇ ਮੌਸਮ 'ਚ ਲਗਾਤਾਰ ਬਦਲਾਅ ਹੋ ਰਿਹਾ ਹੈ। ਕਈ ਸੂਬਿਆਂ 'ਚ ਭਾਰੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਬਿਹਾਰ, ਝਾਰਖੰਡ, ਉੜੀਸਾ ਵਿੱਚ ਬਰਸਾਤ ਦੀ ਸਥਿਤੀ ਬਰਕਰਾਰ ਹੈ। ਕੇਰਲ, ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਵਿੱਚ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਿਜਲੀ ਅਤੇ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਖੁਸ਼ਕ ਮੌਸਮ ਤੋਂ ਬਾਅਦ ਸਰਦੀ ਸ਼ੁਰੂ ਹੋਣ ਦੇ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਕਤੂਬਰ ਦੇ ਤੀਜੇ ਹਫਤੇ ਦੇ ਅੰਤ ਤੋਂ ਮੌਸਮ 'ਚ ਬਦਲਾਅ ਆਉਣਾ ਸ਼ੁਰੂ ਹੋ ਜਾਵੇਗਾ। ਇਸ ਦੇ ਨਾਲ ਹੀ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਹਰਿਆਣਾ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਾਂਗ ਹਰਿਆਣਾ ਵਿੱਚ ਵੀ ਖੁਸ਼ਕ ਮੌਸਮ ਤੋਂ ਬਾਅਦ ਸਰਦੀ ਸ਼ੁਰੂ ਹੋਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਕਤੂਬਰ ਦੇ ਤੀਜੇ ਹਫਤੇ ਦੇ ਅੰਤ ਤੋਂ ਮੌਸਮ 'ਚ ਬਦਲਾਅ ਆਉਣਾ ਸ਼ੁਰੂ ਹੋ ਜਾਵੇਗਾ। ਇਸ ਦੇ ਨਾਲ ਹੀ ਅਗਲੇ 07 ਦਿਨਾਂ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : Weather Today: ਗੁਲਾਬੀ ਠੰਡ ਸ਼ੁਰੂ, ਪੰਜਾਬ 'ਚ 15 ਅਕਤੂਬਰ ਤੋਂ ਬਾਅਦ ਵਧੇਗੀ ਠੰਡ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਬਿਹਾਰ, ਉੜੀਸਾ, ਝਾਰਖੰਡ, ਛੱਤੀਸਗੜ੍ਹ, ਪੂਰਬੀ ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਅਸਾਮ, ਅਰੁਣਾਚਲ ਪ੍ਰਦੇਸ਼, ਦੱਖਣੀ ਕੇਰਲ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਉੱਤਰ-ਪੂਰਬੀ ਭਾਰਤ, ਤੱਟਵਰਤੀ ਆਂਧਰਾ ਪ੍ਰਦੇਸ਼, ਗੋਆ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਤੇਲੰਗਾਨਾ, ਕੋਂਕਣ ਅਤੇ ਗੋਆ, ਪੂਰਬੀ ਵਿਦਰਭ, ਤਾਮਿਲਨਾਡੂ ਅਤੇ ਪੱਛਮੀ ਹਿਮਾਲਿਆ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Beginning of winter in Punjab

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters