1. Home
  2. ਮੌਸਮ

Weather Today: ਇਸ ਤਰੀਕ ਤੋਂ ਬਾਅਦ ਤੇਜ਼ੀ ਨਾਲ ਮੌਸਮ 'ਚ ਬਦਲਾਅ

ਮੌਸਮ ਵਿਭਾਗ ਨੇ ਆਪਣੀ ਤਾਜ਼ਾ ਰਿਪੋਰਟ ਵਿੱਚ ਵੱਡੇ ਬਦਲਾਅ ਦੇ ਸੰਕੇਤ ਦਿੱਤੇ ਹਨ, ਜਿਸ ਵਿੱਚ ਉੱਤਰ ਭਾਰਤ ਦੇ ਇਨ੍ਹਾਂ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

Gurpreet Kaur Virk
Gurpreet Kaur Virk
ਪੰਜਾਬ ਦੇ ਮੌਸਮ 'ਚ ਬਦਲਾਅ

ਪੰਜਾਬ ਦੇ ਮੌਸਮ 'ਚ ਬਦਲਾਅ

Weather Forecast: ਉੱਤਰ ਭਾਰਤ ਦੇ ਮੌਸਮ ਵਿੱਚ ਬਾਰ-ਬਾਰ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਇੱਕ ਪਾਸੇ ਜਿੱਥੇ ਕਈ ਇਲਾਕਿਆਂ ਵਿੱਚ ਹੁੰਮਸ ਭਰੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਦੂਜੇ ਪਾਸੇ ਬੁੱਧਵਾਰ ਨੂੰ ਹੋਈ ਬਾਰਿਸ਼ ਨੇ ਮੌਸਮ ਨੂੰ ਸੁਹਾਵਣਾ ਬਣਾ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ 17 ਸਤੰਬਰ ਤੱਕ ਉੱਤਰ ਭਾਰਤ ਦਾ ਮੌਸਮ ਬਦਲਿਆ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਈ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਦੇ ਮੌਸਮ ਵਿੱਚ ਵੱਡਾ ਬਦਲਾਅ ਆਉਣ ਦੇ ਸੰਕੇਤ ਦਿੱਤੇ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 14 ਤੋਂ 17 ਸਤੰਬਰ ਤੱਕ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ ਅਤੇ ਕੁਝ ਥਾਵਾਂ 'ਤੇ ਤੂਫ਼ਾਨ/ਬਿਜਲੀ ਚਮਕਣ ਦੀ ਵੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਹਰਿਆਣਾ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਾਂਗੂ ਹਰਿਆਣਾ ਵਿੱਚ ਵੀ 14, 15 ਅਤੇ 16 ਸਤੰਬਰ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ 17 ਸਤੰਬਰ ਤੱਕ ਖ-ਵੱਖ ਥਾਵਾਂ 'ਤੇ ਤੂਫ਼ਾਨ/ਬਿਜਲੀ ਚਮਕਣ ਦੀ ਵੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : Weather Today: ਹੋ ਜਾਓ ਤਿਆਰ, ਆ ਗਈ 20 ਸਤੰਬਰ ਤੱਕ ਦੀ Weather Report

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਉੜੀਸਾ, ਤੱਟਵਰਤੀ ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਮੱਧ ਪ੍ਰਦੇਸ਼, ਵਿਦਰਭ ਅਤੇ ਤੇਲੰਗਾਨਾ ਵਿੱਚ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰਾਖੰਡ, ਹਿਮਾਚਲ ਪ੍ਰਦੇਸ਼, ਉੱਤਰੀ ਪੰਜਾਬ, ਹਰਿਆਣਾ ਦੇ ਕੁਝ ਹਿੱਸਿਆਂ, ਪੱਛਮੀ ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਝਾਰਖੰਡ, ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਸਿੱਕਮ, ਉੱਤਰ-ਪੂਰਬੀ ਭਾਰਤ, ਮਰਾਠਵਾੜਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਸਕਦਾ ਹੈ।
● ਜੰਮੂ-ਕਸ਼ਮੀਰ, ਦਿੱਲੀ, ਪੂਰਬੀ ਗੁਜਰਾਤ, ਮੱਧ ਮਹਾਰਾਸ਼ਟਰ, ਆਂਧਰਾ ਪ੍ਰਦੇਸ਼ ਦੇ ਦੱਖਣੀ ਤੱਟ, ਅੰਦਰੂਨੀ ਕਰਨਾਟਕ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Big change in Weather

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters