1. Home
  2. ਮੌਸਮ

Weather Today: ਹਰਿਆਣਾ-ਪੰਜਾਬ ਪਹੁੰਚਣ ਵਾਲਾ ਹੈ ਬਿਪਰਜੋਏ ਤੂਫਾਨ, 20 ਜੂਨ ਤੱਕ ALERT

ਮੌਸਮ ਵਿਭਾਗ ਮੁਤਾਬਕ ਬਿਪਰਜੋਏ ਤੂਫ਼ਾਨ ਕਾਰਨ ਹਰਿਆਣਾ-ਪੰਜਾਬ ਵਿੱਚ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ ਅਤੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।

Gurpreet Kaur Virk
Gurpreet Kaur Virk
ਤੂਫ਼ਾਨ ਦਾ ਅਲਰਟ

ਤੂਫ਼ਾਨ ਦਾ ਅਲਰਟ

Weather Forecast: ਮੌਸਮ ਵਿਭਾਗ ਮੁਤਾਬਕ ਨਵੀਂ ਪੱਛਮੀ ਗੜਬੜੀ ਕਾਰਨ ਉੱਤਰ ਭਾਰਤ ਵਿੱਚ ਚੱਕਰਵਾਤੀ ਚੱਕਰ ਆਵੇਗਾ, ਜਿਸ ਨਾਲ ਮਾਨਸੂਨ 27-28 ਜੂਨ ਦੇ ਨੇੜੇ ਹਰਿਆਣਾ-ਪੰਜਾਬ ਪਹੁੰਚਣ ਦੀ ਸੰਭਾਵਨਾ ਹੈ। ਪਰ ਮੌਸਮ ਵਿਭਾਗ ਨੇ ਅਜੇ ਤੱਕ ਇਸ ਬਾਰੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਬਿਪਰਜੋਏ ਤੂਫਾਨ ਦਾ ਅਸਰ ਹਰਿਆਣਾ-ਪੰਜਾਬ 'ਤੇ ਪੈਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਦਾ ਕਹਿਣਾ ਹੈ ਕਿ 19 ਜੂਨ ਤੱਕ ਬਿਪਰਜੋਏ ਤੂਫਾਨ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ।

ਪੰਜਾਬ ਦਾ ਮੌਸਮ: Met Centre Chandigarh

● ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ 5 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।

● ਇਨ੍ਹਾਂ 5 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ।

● ਅਗਲੇ 03 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ ਅਤੇ ਇਸ ਤੋਂ ਬਾਅਦ ਪੰਜਾਬ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।

ਇਹ ਵੀ ਪੜ੍ਹੋ : Weather Today: ਹੋ ਜਾਓ ਤਿਆਰ, ਆਉਂਦੇ 5 ਦਿਨ ਭਾਰੀ ਮੀਂਹ ਪੈਣ ਦੇ ਆਸਾਰ

ਹਰਿਆਣਾ ਦਾ ਮੌਸਮ: Met Centre Chandigarh

● ਮੌਸਮ ਵਿਭਾਗ ਨੇ ਹਰਿਆਣਾ ਵਿੱਚ ਅਗਲੇ 05 ਦਿਨਾਂ ਦੌਰਾਨ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।

● 17, 18, 19 ਅਤੇ 20 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ਼-ਤੂਫ਼ਾਨ/ਬਿਜਲੀ ਚਮਕਣ ਦੀ ਸੰਭਾਵਨਾ ਹੈ।

● ਅਗਲੇ 03 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ ਅਤੇ ਇਸ ਤੋਂ ਬਾਅਦ ਰਾਜ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।

ਇਹ ਵੀ ਪੜ੍ਹੋ : Gujarat ਤੋਂ Punjab ਤੱਕ Biporjoy Cyclone ਦਾ ਅਸਰ, ਸੁਹਾਵਣੇ ਮੌਸਮ ਦੀ ਦਸਤਕ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਉੱਤਰ-ਪੂਰਬੀ ਭਾਰਤ, ਗੁਜਰਾਤ ਦੇ ਕੱਛ ਖੇਤਰ ਅਤੇ ਦੱਖਣੀ ਰਾਜਸਥਾਨ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● ਅੰਡੇਮਾਨ ਅਤੇ ਨਿਕੋਬਾਰ ਟਾਪੂ, ਤੱਟਵਰਤੀ ਕਰਨਾਟਕ ਅਤੇ ਕੇਰਲ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● ਦੱਖਣ-ਪੂਰਬੀ ਰਾਜਸਥਾਨ, ਗੁਜਰਾਤ ਖੇਤਰ, ਕੋਂਕਣ ਅਤੇ ਗੋਆ ਅਤੇ ਉਪ-ਹਿਮਾਲਿਆ ਪੱਛਮੀ ਬੰਗਾਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਤਾਮਿਲਨਾਡੂ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਪੱਛਮੀ ਬੰਗਾਲ, ਓਡੀਸ਼ਾ, ਤੱਟੀ ਆਂਧਰਾ ਪ੍ਰਦੇਸ਼ ਅਤੇ ਦੱਖਣੀ ਅੰਦਰੂਨੀ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

● ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਅਤੇ ਧੂੜ ਭਰੀ ਹਨੇਰੀ ਆ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Biparjoy storm is about to reach Haryana-Punjab, alert till June 20

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters