1. Home
  2. ਮੌਸਮ

Weather Today: ਦਿਨ-ਰਾਤ ਦੇ ਤਾਪਮਾਨ 'ਚ ਬਦਲਾਅ, ਹੋਣ ਵਾਲਾ ਹੈ ਸਰਦੀ ਦਾ ਆਗਾਜ਼

ਮੌਸਮ ਵਿਭਾਗ ਮੁਤਾਬਕ 25 ਸਤੰਬਰ ਨੂੰ ਪੰਜਾਬ-ਹਰਿਆਣਾ ਵਿੱਚ ਮੀਂਹ ਪਵੇਗਾ। ਫਿਲਹਾਲ, ਦਿਨ ਅਤੇ ਰਾਤ ਦੇ ਮੌਸਮ ਵਿੱਚ ਬਦਲਾਅ ਸ਼ੁਰੂ ਹੋ ਗਿਆ ਹੈ ਅਤੇ ਇਸ ਦਿਨ ਤੋਂ ਸਰਦੀ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ।

Gurpreet Kaur Virk
Gurpreet Kaur Virk
ਦਿਨ-ਰਾਤ ਦੇ ਤਾਪਮਾਨ ਵਿੱਚ ਬਦਲਾਅ

ਦਿਨ-ਰਾਤ ਦੇ ਤਾਪਮਾਨ ਵਿੱਚ ਬਦਲਾਅ

Weather Forecast: ਉੱਤਰ ਭਾਰਤ ਦੇ ਮੌਸਮ ਵਿੱਚ ਬਾਰ-ਬਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਗੱਲ ਰਾਜਧਾਨੀ ਦਿੱਲੀ ਦੀ ਕਰੀਏ ਤਾਂ ਇਥੇ ਹਾਲ ਹੀ ਵਿੱਚ ਹੋਈ ਬਾਰਿਸ਼ ਤੋਂ ਬਾਅਦ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਕੁਝ ਦਿਨਾਂ ਤੱਕ ਪੂਰੇ ਉੱਤਰ ਭਾਰਤ ਦਾ ਮੌਸਮ ਅਜਿਹਾ ਹੀ ਰਹੇਗਾ। ਇਸ ਦੇ ਨਾਲ ਹੀ ਪੰਜਾਬ-ਹਰਿਆਣਾ ਵਿੱਚ ਮੀਂਹ ਪੈ ਸਕਦਾ ਹੈ ਅਤੇ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ ਹੈ। ਫਿਲਹਾਲ, ਮੌਸਮ ਵਿੱਚ ਆਈ ਤਬਦੀਲੀ ਕਾਰਨ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ।

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ 25 ਸਤੰਬਰ ਯਾਨੀ ਅੱਜ ਵੱਖ-ਵੱਖ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਜਦੋਂਕਿ ਇਸ ਤੋਂ ਬਾਅਦ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਹਰਿਆਣਾ ਦਾ ਮੌਸਮ: Met Centre Chandigarh

ਪੰਜਾਬ ਵਾਂਗੂ ਹਰਿਆਣਾ ਵਿੱਚ ਵੀ ਮੌਸਮ ਵਿਭਾਗ ਚੰਡੀਗੜ੍ਹ ਨੇ ਅੱਜ ਯਾਨੀ 25 ਸਤੰਬਰ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ ਅਤੇ ਇਸ ਤੋਂ ਬਾਅਦ ਹਰਿਆਣਾ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : Weather Today: ਇਸ ਦਿਨ ਤੋਂ Monsoon ਦਾ ਟਾਰਚਰ ਸ਼ੁਰੂ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਉਪ-ਹਿਮਾਲੀਅਨ ਪੱਛਮੀ ਬੰਗਾਲ, ਬਿਹਾਰ, ਝਾਰਖੰਡ ਦੇ ਕੁਝ ਹਿੱਸਿਆਂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਉੱਤਰ-ਪੂਰਬੀ ਭਾਰਤ, ਗੰਗਾ ਪੱਛਮੀ ਬੰਗਾਲ, ਉੜੀਸਾ, ਛੱਤੀਸਗੜ੍ਹ, ਦੱਖਣ-ਪੂਰਬੀ ਰਾਜਸਥਾਨ, ਪੂਰਬੀ ਗੁਜਰਾਤ, ਤੱਟਵਰਤੀ ਕਰਨਾਟਕ, ਕੇਰਲ, ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ, ਤਾਮਿਲਨਾਡੂ ਅਤੇ ਤੇਲੰਗਾਨਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਪੂਰਬੀ ਰਾਜਸਥਾਨ, ਪੱਛਮੀ ਗੁਜਰਾਤ ਦੇ ਕੁਝ ਹਿੱਸਿਆਂ, ਅੰਦਰੂਨੀ ਤਾਮਿਲਨਾਡੂ, ਲਕਸ਼ਦੀਪ, ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Change in day and night temperature, winter weather start

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters