1. Home
  2. ਮੌਸਮ

Weather Today: ਹੜ੍ਹ ਨੇ ਵਿਗਾੜੇ ਪੰਜਾਬ ਦੇ ਹਾਲਾਤ, 28 ਅਗਸਤ ਤੋਂ ਮੌਸਮ 'ਚ ਬਦਲਾਅ

ਮੌਸਮ ਵਿਭਾਗ ਨੇ 25 ਤੋਂ 28 ਅਗਸਤ ਦੀ ਮੌਸਮ ਰਿਪੋਰਟ ਜਾਰੀ ਕੀਤੀ ਹੈ, ਨਾਲ ਹੀ ਹਾਲਾਤ ਹੋਰ ਵੀ ਵਿਗੜਨ ਦੇ ਆਸਾਰ ਜਤਾਏ ਹਨ।

Gurpreet Kaur Virk
Gurpreet Kaur Virk
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ

ਪੰਜਾਬ 'ਚ ਭਾਰੀ ਮੀਂਹ ਦਾ ਅਲਰਟ

Weather Foreacst: ਪਿਛਲੇ 24 ਘੰਟਿਆਂ ਤੋਂ ਉੱਤਰ ਭਾਰਤ ਦੇ ਕਈ ਸੂਬਿਆਂ 'ਚ ਹੋ ਰਹੀ ਬਾਰਿਸ਼ ਕਾਰਨ ਲੋਕਾਂ ਨੂੰ ਹੁੰਮਸ ਵਾਲੀ ਗਰਮੀ ਤੋਂ ਰਾਹਤ ਮਿਲੀ ਹੈ। ਨਾ ਸਿਰਫ ਮੈਦਾਨੀ, ਸਗੋਂ ਪਹਾੜੀ ਸੂਬਿਆਂ ਨੂੰ ਵੀ ਭਾਰੀ ਮੀਂਹ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਯਾਨੀ 24 ਅਗਸਤ ਨੂੰ ਵੀ ਕਈ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ।

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ 28 ਅਗਸਤ ਤੱਕ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਵੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਹਰਿਆਣਾ ਦਾ ਮੌਸਮ: Met Centre Chandigarh

ਮੌਸਮ ਵਿਭਾਗ ਨੇ ਹਰਿਆਣਾ ਵਿੱਚ ਵੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੰਬਾਲਾ, ਪੰਚਕੂਲਾ, ਯਮੁਨਾਨਗਰ, ਜੀਂਦ, ਕਰਨਾਲ, ਕੁਰੂਕਸ਼ੇਤਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਵੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : Weather Today: ਪੰਜਾਬ ਦੇ ਮੌਸਮ ਬਾਰੇ ਵੱਡਾ ਅਪਡੇਟ, ਅਗਲੇ 72 ਘੰਟੇ ਸਭ ਤੋਂ ਭਾਰੀ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਉੱਤਰ-ਪੂਰਬੀ ਭਾਰਤ, ਉੱਤਰਾਖੰਡ, ਝਾਰਖੰਡ, ਬਿਹਾਰ, ਪੱਛਮੀ ਬੰਗਾਲ, ਉੱਤਰ ਪ੍ਰਦੇਸ਼ ਅਤੇ ਕੋਂਕਣ ਅਤੇ ਗੋਆ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● ਉੜੀਸਾ, ਪੂਰਬੀ ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● ਦੱਖਣ ਭਾਰਤ, ਮਹਾਰਾਸ਼ਟਰ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਕਿਤੇ-ਕਿਤੇ ਮੀਂਹ ਦੀ ਸੰਭਾਵਨਾ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Change in weather from August 28

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters