1. Home
  2. ਮੌਸਮ

Weather Today: ਕਸ਼ਮੀਰ 'ਚ ਫਟਿਆ ਬੱਦਲ! ਦਿੱਲੀ 'ਚ ਹੁੰਮਸ ਭਰੀ ਗਰਮੀ! ਲੋਕ ਹਾਲੋ-ਬੇਹਾਲ!

ਮੁੰਬਈ, ਗੁਜਰਾਤ ਸਣੇ ਕਈ ਸੂਬਿਆਂ 'ਚ ਮੀਂਹ ਆਫ਼ਤ ਬਣ ਕੇ ਪੈ ਰਿਹਾ ਹੈ। ਜਦੋਂਕਿ, ਦਿੱਲੀ 'ਚ ਪਿਛਲੇ ਕੁਝ ਦਿਨਾਂ ਤੋਂ ਹੁੰਮਸ ਭਰੀ ਗਰਮੀ ਕਾਰਨ ਜੀਣਾ ਮੁਹਾਲ ਹੋਇਆ ਪਿਆ ਹੈ।

Gurpreet Kaur Virk
Gurpreet Kaur Virk
ਲੋਕ ਹਾਲੋ-ਬੇਹਾਲ

ਲੋਕ ਹਾਲੋ-ਬੇਹਾਲ

Weather Update: ਦੇਸ਼ ਦੇ ਕਈ ਸੂਬਿਆਂ 'ਚ ਮਾਨਸੂਨ ਦੀ ਬਾਰਿਸ਼ ਦੀਆਂ ਸਰਗਰਮੀਆਂ ਦੇਖਣ ਨੂੰ ਮਿਲ ਰਹੀਆਂ ਹਨ। ਕਈ ਇਲਾਕਿਆਂ 'ਚ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ। ਮੁੰਬਈ, ਗੁਜਰਾਤ ਸਮੇਤ ਕਈ ਅਜਿਹੇ ਸੂਬੇ ਹਨ ਜਿੱਥੇ ਮੀਂਹ ਆਫ਼ਤ ਬਣ ਕੇ ਪੈ ਰਿਹਾ ਹੈ। ਇਸ ਦੇ ਨਾਲ ਹੀ ਦਿੱਲੀ 'ਚ ਪਿਛਲੇ ਕੁਝ ਦਿਨਾਂ ਤੋਂ ਹੁੰਮਸ ਭਰੀ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ।

Kashmir Weather: ਦੱਖਣੀ ਕਸ਼ਮੀਰ 'ਚ ਪਵਿੱਤਰ ਅਮਰਨਾਥ ਗੁਫਾ ਨੇੜੇ ਸ਼ੁੱਕਰਵਾਰ ਸ਼ਾਮ ਨੂੰ ਬੱਦਲ ਫਟਣ ਕਾਰਨ ਆਏ ਹੜ੍ਹ 'ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਫੌਜ ਦੇ ਇਕ ਅਧਿਕਾਰੀ ਨੇ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਰਾਹਤ ਕਾਰਜ ਜਾਰੀ ਹੈ।

Punjab Weather: ਪੰਜਾਬ 'ਚ ਮਾਨਸੂਨ ਸਰਗਰਮ ਹੈ ਅਤੇ ਮੌਸਮ ਵਿਭਾਗ ਨੇ ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਅਤੇ ਕੁਝ ਥਾਵਾਂ 'ਤੇ ਦਰਮਿਆਨੀ ਬਾਰਿਸ਼ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

Delhi-NCR Weather: ਇੱਕ ਪਾਸੇ ਜਿੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਆਫ਼ਤ ਬਣ ਕੇ ਆਇਆ ਹੈ। ਓਥੇ ਹੀ ਦਿੱਲੀ-ਐਨ.ਸੀ.ਆਰ. ਵਿੱਚ ਮੀਂਹ ਦੀ ਕੋਈ ਸਰਗਰਮੀ ਦੇਖਣ ਨੂੰ ਨਹੀਂ ਮਿਲ ਰਹੀ ਹੈ। ਦਿੱਲੀ 'ਚ ਪਿਛਲੇ ਕੁਝ ਦਿਨਾਂ ਤੋਂ ਹੁੰਮਸ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਹਾਲਾਂਕਿ, ਮੌਸਮ ਵਿਭਾਗ ਮੁਤਾਬਕ 9 ਜੁਲਾਈ ਦੀ ਰਾਤ ਤੱਕ ਦਿੱਲੀ 'ਚ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ।

Himachal Pradesh Weather: ਹਿਮਾਚਲ ਪ੍ਰਦੇਸ਼ 'ਚ ਅੱਜ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਸੂਬੇ ਦੇ ਕਈ ਇਲਾਕਿਆਂ 'ਚ ਔਰੇਂਜ ਅਲਰਟ ਜਾਰੀ ਕੀਤਾ ਹੈ। ਜਦੋਂਕਿ, ਕੁਝ ਜਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Uttarakhand Weather: ਉੱਤਰਾਖੰਡ ਵਿੱਚ ਮੀਂਹ ਦਾ ਦੌਰ ਜਾਰੀ ਹੈ। ਇਸ ਦੌਰਾਨ, ਮੌਸਮ ਵਿਗਿਆਨ ਕੇਂਦਰ ਦੇਹਰਾਦੂਨ ਨੇ ਸ਼ਨੀਵਾਰ ਨੂੰ ਪੌੜੀ ਅਤੇ ਨੈਨੀਤਾਲ ਜ਼ਿਲਿਆਂ 'ਚ ਭਾਰੀ ਬਾਰਿਸ਼ ਦੀ ਸੰਭਾਵਨਾ ਜ਼ਾਹਰ ਕਰਦੇ ਹੋਏ ਰੈੱਡ ਅਲਰਟ ਜਾਰੀ ਕੀਤਾ ਹੈ।

Uttar Pradesh Weather: ਉੱਤਰ ਪ੍ਰਦੇਸ਼ ਦੇ ਲਖਨਊ 'ਚ ਅੱਜ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 5 ਦਿਨਾਂ ਤੱਕ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਦੇ ਅਨੁਸਾਰ, ਉੱਤਰ ਪ੍ਰਦੇਸ਼ ਵਿੱਚ ਬਿਜਲੀ ਅਤੇ ਗਰਜ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Bihar Weather: ਫਿਲਹਾਲ ਬਿਹਾਰ ਨੂੰ ਮੀਂਹ ਦਾ ਇੰਤਜ਼ਾਰ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਰੇਖਾ ਦੱਖਣ ਵੱਲ ਹੋਣ ਕਾਰਨ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਅਗਲੇ 12 ਜੁਲਾਈ ਤੱਕ ਤਾਪਮਾਨ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : Monsoon 2022: ਮੀਂਹ ਨੇ ਮਚਾਇਆ ਕਹਿਰ! ਮੁੰਬਈ 'ਚ ਭਾਰੀ ਮੀਂਹ, ਦਿੱਲੀ 'ਚ ਗਰਮੀ!

Gujarat Weather: ਗੁਜਰਾਤ ਦੇ ਦੱਖਣੀ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਦੁਪਹਿਰ ਤੋਂ ਕੁਝ ਘੰਟਿਆਂ ਤੱਕ ਲਗਾਤਾਰ ਮੀਂਹ ਪੈਣ ਨਾਲ ਭਾਰੀ ਮੀਂਹ ਪਿਆ, ਜਿਸ ਨਾਲ ਸੂਬੇ ਦੇ ਸਭ ਤੋਂ ਵੱਡੇ ਸ਼ਹਿਰ ਅਹਿਮਦਾਬਾਦ ਦੇ ਕਈ ਹਿੱਸੇ ਪਾਣੀ ਵਿੱਚ ਡੁੱਬ ਗਏ। ਭਾਰਤ ਦੇ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਜਾਮਨਗਰ, ਦੇਵਭੂਮੀ ਦਵਾਰਕਾ ਅਤੇ ਜੂਨਾਗੜ੍ਹ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਵੀ ਭਾਰੀ ਮੀਂਹ ਪਿਆ।

Rajasthan Weather: ਰਾਜਸਥਾਨ ਦੇ ਕਈ ਹਿੱਸਿਆਂ 'ਚ ਮਾਨਸੂਨ ਦੀ ਬਾਰਿਸ਼ ਦੇ ਵਿਚਕਾਰ ਰਾਜਧਾਨੀ ਜੈਪੁਰ 'ਚ ਸ਼ੁੱਕਰਵਾਰ ਸ਼ਾਮ ਨੂੰ ਹੋਈ ਬਾਰਿਸ਼ ਕਾਰਨ ਲੋਕਾਂ ਨੂੰ ਹੁੰਮਸ ਤੋਂ ਰਾਹਤ ਮਿਲੀ। ਮੌਸਮ ਵਿਭਾਗ ਨੇ 9 ਜੁਲਾਈ ਨੂੰ ਬਾਰਾਨ, ਕੋਟਾ, ਝਾਲਾਵਾੜ ਅਤੇ ਚੁਰੂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਔਰੇਂਜ ਅਲਰਟ ਜਾਰੀ ਕੀਤਾ ਹੈ।

Maharashtra Weather: ਮੁੰਬਈ ਸਮੇਤ ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਲਈ ਮੀਂਹ ਆਫ਼ਤ ਬਣ ਗਿਆ ਹੈ। ਮਹਾਰਾਸ਼ਟਰ ਦੇ ਤੱਟਵਰਤੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਕਾਰਨ ਪਿਛਲੇ 24 ਘੰਟਿਆਂ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਹਾਲਾਂਕਿ, ਰਾਜਧਾਨੀ ਮੁੰਬਈ 'ਚ ਪਿਛਲੇ ਪੰਜ ਦਿਨਾਂ ਤੋਂ ਪੈ ਰਹੇ ਮੀਂਹ ਤੋਂ ਬਾਅਦ ਸ਼ੁੱਕਰਵਾਰ ਨੂੰ ਹਲਕੀ ਬਾਰਿਸ਼ ਹੋਈ।

IMD Alert: ਅਗਲੇ 24 ਘੰਟਿਆਂ ਦੌਰਾਨ ਤੇਲੰਗਾਨਾ, ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼, ਦੱਖਣੀ ਛੱਤੀਸਗੜ੍ਹ, ਦੱਖਣੀ ਉੜੀਸਾ, ਦੱਖਣੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ, ਵਿਦਰਭ, ਮਰਾਠਵਾੜਾ, ਕੋਂਕਣ ਅਤੇ ਗੋਆ, ਦੱਖਣੀ ਗੁਜਰਾਤ ਅਤੇ ਤੱਟਵਰਤੀ ਕਰਨਾਟਕ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਉੱਤਰਾਖੰਡ, ਹਿਮਾਚਲ ਪ੍ਰਦੇਸ਼, ਕੇਰਲਾ ਅਤੇ ਉੱਤਰ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ।

Summary in English: Weather Today: Clouds burst in Kashmir! Humid heat in Delhi! People are helpless!

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters