1. Home
  2. ਮੌਸਮ

Weather Today: 1 ਸਤੰਬਰ ਤੋਂ ਮੌਸਮ ਵਿੱਚ Drastic Change, ਪੜੋ ਇਹ Latest Update

29 ਅਗਸਤ ਤੋਂ 1 ਸਤੰਬਰ ਤੱਕ ਮੌਸਮ ਨਾਲ ਜੁੜੀ ਇਹ ਵੱਡੀ Update ਪੜ੍ਹੋ, ਆਉਣ ਵਾਲਾ ਹੈ ਵੱਡਾ ਬਦਲਾਅ।

Gurpreet Kaur Virk
Gurpreet Kaur Virk
ਉੱਤਰ ਭਾਰਤ ਦਾ ਮੌਸਮ ਖੁਸ਼ਕ

ਉੱਤਰ ਭਾਰਤ ਦਾ ਮੌਸਮ ਖੁਸ਼ਕ

Weather Forecast: ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਅੱਜ ਯਾਨੀ 28 ਅਗਸਤ ਨੂੰ ਰਾਜਧਾਨੀ ਦਿੱਲੀ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ, ਜਿਸਦੇ ਚਲਦਿਆਂ ਲੋਕਾਂ ਨੂੰ ਹਲਕੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਗੱਲ ਯੂਪੀ ਦੀ ਕਰੀਏ ਤਾਂ ਇੱਥੇ ਤਾਪਮਾਨ ਵਧਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਦੋਂਕਿ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਵੀ ਮੀਂਹ ਦੀ ਰਫ਼ਤਾਰ ਨੂੰ ਬਰੇਕ ਲੱਗ ਗਈ ਹੈ। ਮੌਸਮ ਵਿਭਾਗ ਅਨੁਸਾਰ ਉੱਤਰਾਖੰਡ ਵਿੱਚ 28 ਅਗਸਤ ਅਤੇ 29 ਅਗਸਤ ਨੂੰ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ 29 ਅਗਸਤ ਤੋਂ 1 ਸਤੰਬਰ ਤੱਕ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਅਤੇ ਕੁਝ ਥਾਵਾਂ 'ਤੇ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਹਰਿਆਣਾ ਦਾ ਮੌਸਮ: Met Centre Chandigarh

ਪੰਜਾਬ ਵਾਂਗੂ ਹਰਿਆਣਾ ਵਿੱਚ ਵੀ ਮੌਸਮ ਵਿਭਾਗ ਚੰਡੀਗੜ੍ਹ ਨੇ 29 ਅਗਸਤ ਤੋਂ 1 ਸਤੰਬਰ ਤੱਕ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਅਤੇ ਕੁਝ ਥਾਵਾਂ 'ਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : Weather Today: Punjab ਤੋਂ Bengal ਤੱਕ High Alert, ਇਸ ਦਿਨ ਤੱਕ ਖ਼ਤਰਾ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਉੱਤਰ-ਪੂਰਬੀ ਭਾਰਤ, ਤੱਟਵਰਤੀ ਤਾਮਿਲਨਾਡੂ ਦੇ ਕੁਝ ਹਿੱਸਿਆਂ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਅਲੱਗ-ਥਲੱਗ ਭਾਰੀ ਬਾਰਿਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਉਪ ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਅਤੇ ਕੋਂਕਣ ਅਤੇ ਗੋਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ।

● ਉੜੀਸਾ, ਦੱਖਣੀ ਛੱਤੀਸਗੜ੍ਹ, ਤੇਲੰਗਾਨਾ, ਮੱਧ ਮਹਾਰਾਸ਼ਟਰ, ਤੱਟਵਰਤੀ ਕਰਨਾਟਕ, ਤਾਮਿਲਨਾਡੂ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਪੱਛਮੀ ਹਿਮਾਲੀਅਨ ਪਹਾੜੀਆਂ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

● ਉੱਤਰ ਪ੍ਰਦੇਸ਼, ਉੱਤਰੀ ਪੰਜਾਬ, ਉੱਤਰੀ ਹਰਿਆਣਾ, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਵਿਦਰਭ ਅਤੇ ਦੱਖਣੀ ਗੁਜਰਾਤ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Drastic Change in weather from September 1, read this latest update

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters