1. Home
  2. ਮੌਸਮ

Weather Today: 8 ਸਤੰਬਰ ਤੱਕ ਮੌਸਮ ਖੁਸ਼ਕ, ਫਿਰ ਤਾਪਮਾਨ ਵਿੱਚ ਭਾਰੀ ਗਿਰਾਵਟ

ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ 8 ਸਤੰਬਰ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਉਸ ਤੋਂ ਬਾਅਦ ਤਾਪਮਾਨ ਵਿੱਚ ਹੌਲੀ-ਹੌਲੀ ਤਬਦੀਲੀ ਆਵੇਗੀ, ਜੋ ਇਸ ਦਿਨ ਤੱਕ ਪੂਰੀ ਤਰ੍ਹਾਂ ਸਰਗਰਮ ਹੋ ਜਾਵੇਗੀ।

Gurpreet Kaur Virk
Gurpreet Kaur Virk
ਹੁੰਮਸ ਵਾਲੀ ਗਰਮੀ ਨੇ ਫੜਿਆ ਜ਼ੋਰ

ਹੁੰਮਸ ਵਾਲੀ ਗਰਮੀ ਨੇ ਫੜਿਆ ਜ਼ੋਰ

Weather Forecast: ਉੱਤਰ ਭਾਰਤ ਵਿੱਚ ਮੀਂਹ ਦੀਆਂ ਗਤੀਵਿਧੀਆਂ ਘੱਟ ਗਈਆਂ ਹਨ, ਪਰ ਦੇਸ਼ ਦੇ ਵੱਖ-ਵੱਖ ਥਾਵਾਂ 'ਤੇ ਬਾਰਿਸ਼ ਦਾ ਮੌਸਮ ਫਿਰ ਸ਼ੁਰੂ ਹੋ ਗਿਆ ਹੈ। ਬੁਧਵਾਰ ਯਾਨੀ 6 ਸਤੰਬਰ 2023 ਨੂੰ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮੀਂਹ ਪਿਆ, ਜਿਸ ਤੋਂ ਬਾਅਦ 7 ਸਤੰਬਰ ਯਾਨੀ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ ਤ੍ਰਿਪੁਰਾ, ਪੱਛਮੀ ਬੰਗਾਲ, ਉੜੀਸਾ, ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮੱਧ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਵੀ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਜਦੋਂਕਿ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਕੇਰਲ, ਛੱਤੀਸਗੜ੍ਹ, ਮਹਾਰਾਸ਼ਟਰ ਵਿੱਚ ਮੀਂਹ ਦੇ ਨਾਲ-ਨਾਲ ਤੂਫਾਨ ਦੀ ਵੀ ਸੰਭਾਵਨਾ ਹੈ।

ਪੰਜਾਬ ਦਾ ਮੌਸਮ: Met Centre Chandigarh

ਪੰਜਾਬ ਵਿੱਚ ਮੌਨਸੂਨ ਪੂਰੀ ਤਰ੍ਹਾਂ ਨਾਲ ਖ਼ਤਮ ਹੋ ਗਿਆ ਹੈ ਅਤੇ ਹੁੰਮਸ ਵਾਲੀ ਗਰਮੀ ਨੇ ਆਪਣਾ ਫੜ ਲਿਆ ਹੈ। ਖੁਸ਼ਕ ਮੌਸਮ ਦੇ ਚਲਦਿਆਂ ਪੰਜਾਬ ਵਾਸੀ ਕਾਫੀ ਪਰੇਸ਼ਾਨ ਹਨ। ਇਸ ਦੌਰਾਨ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਮੌਸਮ ਦੀ ਤਾਜ਼ਾ ਭਵਿੱਖਬਾਣੀ ਕੀਤੀ ਹੈ, ਜਿਸ ਵਿੱਚ ਜਲਦ ਹੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਜਤਾਈ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਇੱਕ ਹਫ਼ਤੇ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ, ਜਦੋਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਤਬਦੀਲੀ ਨਹੀਂ ਹੋਵੇਗੀ।

ਹਰਿਆਣਾ ਦਾ ਮੌਸਮ: Met Centre Chandigarh

ਮੌਸਮ ਵਿਭਾਗ ਮੁਤਾਬਕ ਹਰਿਆਣਾ ਵਿੱਚ ਫਿਲਹਾਲ ਮੌਸਮੀ ਬਦਲਾਅ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, ਸੂਬੇ 'ਚੋਂ ਮੌਨਸੂਨ ਦੇ ਲਗਾਤਾਰ ਸੁਸਤ ਰਹਿਣ ਦੇ ਸੰਕੇਤ ਮਿਲ ਰਹੇ ਹਨ। ਫਿਲਹਾਲ, ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਉੱਤਰੀ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਅਤੇ ਹੁੰਮਸ ਵਾਲਾ ਰਹੇਗਾ। ਇਸ ਦੌਰਾਨ 9 ਸਤੰਬਰ ਤੋਂ ਮੌਸਮ ਦਾ ਨਵਾਂ ਸਿਸਟਮ ਆਉਣ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Weather Today: ਕਦੇ ਮੀਂਹ-ਕਦੇ ਗਰਮੀ, 15 ਸਤੰਬਰ ਤੋਂ ਬਾਅਦ ਸਰਦੀ, Weather Report ਜਾਰੀ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਉੜੀਸਾ, ਛੱਤੀਸਗੜ੍ਹ, ਮੱਧ ਪ੍ਰਦੇਸ਼, ਉੱਤਰੀ ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਉੱਤਰ ਪ੍ਰਦੇਸ਼ ਅਤੇ ਕੇਰਲ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਤੇਲੰਗਾਨਾ, ਤੱਟਵਰਤੀ ਕਰਨਾਟਕ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਲਕਸ਼ਦੀਪ, ਪੱਛਮੀ ਬੰਗਾਲ, ਝਾਰਖੰਡ ਦੇ ਕੁਝ ਹਿੱਸਿਆਂ ਅਤੇ ਕੋਂਕਣ ਅਤੇ ਗੋਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਬਿਹਾਰ, ਉੱਤਰ-ਪੂਰਬੀ ਭਾਰਤ, ਸਿੱਕਮ, ਤੱਟੀ ਆਂਧਰਾ ਪ੍ਰਦੇਸ਼, ਤਾਮਿਲਨਾਡੂ, ਅੰਦਰੂਨੀ ਕਰਨਾਟਕ, ਦੱਖਣੀ ਗੁਜਰਾਤ, ਪੂਰਬੀ ਰਾਜਸਥਾਨ ਅਤੇ ਪੱਛਮੀ ਹਿਮਾਲਿਆ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Dry weather, then heavy drop in temperature

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters