1. Home
  2. ਮੌਸਮ

Weather Today: ਲਗਾਤਾਰ ਇੱਕ ਮਹੀਨੇ ਤੱਕ ਚੱਲੀ ਲੂ, ਲੋਕਾਂ ਦੀ ਸਿਹਤ ਦੇ ਨਾਲ-ਨਾਲ ਖੇਤੀਬਾੜੀ ਅਤੇ ਵਾਤਾਵਰਨ ਪ੍ਰਭਾਵਿਤ, ਮੀਂਹ ਦੀਆਂ ਹਲਕੀ ਬੌਛਾਰਾਂ ਤੋਂ ਬਾਅਦ ਇਸ ਦਿਨ ਤੋਂ Monsoon ਸ਼ੁਰੂ

IMD ਦੀ ਮੰਨੀਏ ਤਾਂ ਮੌਸਮ ਵਿੱਚ ਆ ਰਹੇ ਉਤਰਾਅ-ਚੜ੍ਹਾਅ ਕਾਰਨ ਉੱਤਰੀ ਭਾਰਤ ਵਿੱਚ ਬੁਰਾ ਹਾਲ ਹੈ। ਹਰੇ ਦਰੱਖਤ ਲਗਾਤਾਰ ਘੱਟ ਰਹੇ ਹਨ, ਜਦੋਂਕਿ ਡੀਜ਼ਲ-ਪੈਟਰੋਲ 'ਤੇ ਚੱਲਣ ਵਾਲੇ ਵਾਹਨਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਲਗਾਤਾਰ ਇੱਕ ਮਹੀਨੇ ਤੱਕ ਚੱਲੀ ਲੂ ਕਾਰਨ ਤਾਪਮਾਨ ਨੇ ਨਾ ਸਿਰਫ਼ ਲੋਕਾਂ ਦੀ ਸਿਹਤ ਨੂੰ ਪ੍ਰਭਾਵਿਤ ਕੀਤਾ ਹੈ ਸਗੋਂ ਖੇਤੀਬਾੜੀ ਅਤੇ ਵਾਤਾਵਰਨ ਨੂੰ ਵੀ ਪ੍ਰਭਾਵਿਤ ਕੀਤਾ ਹੈ। ਅਜਿਹੇ 'ਚ ਮੌਸਮ ਵਿਭਾਗ ਵੱਲੋਂ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ।

Gurpreet Kaur Virk
Gurpreet Kaur Virk
ਲਗਾਤਾਰ ਕਾਰਨ ਲੋਕਾਂ ਦੀ ਸਿਹਤ ਦੇ ਨਾਲ-ਨਾਲ ਖੇਤੀਬਾੜੀ ਅਤੇ ਵਾਤਾਵਰਨ ਪ੍ਰਭਾਵਿਤ

ਲਗਾਤਾਰ ਕਾਰਨ ਲੋਕਾਂ ਦੀ ਸਿਹਤ ਦੇ ਨਾਲ-ਨਾਲ ਖੇਤੀਬਾੜੀ ਅਤੇ ਵਾਤਾਵਰਨ ਪ੍ਰਭਾਵਿਤ

Weather Forecast: ਗਰਮੀ ਨਾਲ ਤੱਪ ਰਹੇ ਉੱਤਰੀ ਭਾਰਤ ਦੇ ਸੂਬਿਆਂ ਨੂੰ ਬੁਧਵਾਰ ਸ਼ਾਮ ਨੂੰ ਨਸੀਬ ਹੋਈ। ਦਰਅਸਲ, ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਪੰਜਾਬ-ਹਰਿਆਣਾ ਵਿੱਚ ਹਨ੍ਹੇਰੀ ਅਤੇ ਮੀਂਹ ਨਾਲ ਮੌਸਮ ਸੁਹਾਵਣਾ ਹੋ ਗਿਆ। ਬੁਧਵਾਰ ਸ਼ਾਮ ਨੂੰ ਅਚਾਨਕ ਤੇਜ਼ ਹਵਾਵਾਂ ਚੱਲੀਆਂ ਅਤੇ ਮੀਂਹ ਪਿਆ।

ਗੱਲ ਅੱਜ ਯਾਨੀ ਵੀਰਵਾਰ (20 ਜੂਨ) ਦੀ ਕਰੀਏ ਤਾਂ ਭਾਰਤੀ ਮੌਸਮ ਵਿਭਾਗ (IMD) ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਜਤਾਈ ਹੈ। ਆਓ ਜਾਣਦੇ ਹਾਂ ਅੱਜ ਦੇ ਮੌਸਮ ਦਾ ਮਿਜਾਜ਼...

ਪੰਜਾਬ-ਹਰਿਆਣਾ ਦਾ ਮੌਸਮ

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਬੁਧਵਾਰ ਸ਼ਾਮ ਨੂੰ ਅਚਾਨਕ ਪੰਜਾਬ-ਹਰਿਆਣਾ ਦਾ ਮੌਸਮ ਬਦਲਿਆ ਅਤੇ ਮੀਂਹ ਦੀਆਂ ਗਤੀਵਿਧੀਆਂ ਦਰਜ ਕੀਤੀਆਂ ਗਈਆਂ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਕਰਨ 21 ਜੂਨ ਤੱਕ ਹਰਿਆਣਾ-ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਚੌਧਰੀ ਚਰਨ ਸਿੰਘ ਹਰਿਆਣਾ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਮੌਸਮ ਵਿਭਾਗ ਦੇ ਤਾਜ਼ਾ ਮੌਸਮ ਬੁਲੇਟਿਨ ਅਨੁਸਾਰ ਹੁਣ ਹਰਿਆਣਾ ਖੇਤਰ ਵਿੱਚ 21 ਜੂਨ ਦੀ ਰਾਤ ਤੱਕ ਬੱਦਲਵਾਈ ਰਹੇਗੀ। ਇਸ ਦੌਰਾਨ ਧੂੜ ਭਰੀਆਂ ਹਵਾਵਾਂ ਅਤੇ ਹਨ੍ਹੇਰੀ ਦੇ ਨਾਲ-ਨਾਲ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਮਾਹਿਰਾਂ ਮੁਤਾਬਕ ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਆਵੇਗੀ, ਜਿਸ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੇਗੀ। ਇਸ ਨੇ ਨਾਲ ਹੀ ਮਾਹਿਰਾਂ ਨੇ 20 ਜੂਨ ਤੋਂ ਪ੍ਰੀ-ਮਾਨਸੂਨ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਹੈ।

ਕਿਹੜੇ-ਕਿਹੜੇ ਸੂਬਿਆਂ 'ਚ ਹੋਵੇਗੀ ਬਾਰਿਸ਼?

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕੇਰਲ, ਅੰਦਰੂਨੀ ਦੱਖਣੀ ਕਰਨਾਟਕ ਅਤੇ ਤੱਟਵਰਤੀ ਕਰਨਾਟਕ ਵਿੱਚ 21 ਤੋਂ 23 ਜੂਨ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਨਾਲ ਹੀ, 22 ਅਤੇ 23 ਜੂਨ ਨੂੰ ਤਾਮਿਲਨਾਡੂ ਅਤੇ ਕਰਾਈਕਲ 'ਚ ਕਈ ਥਾਵਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਗੋਆ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋ:​ Good News: ਬਦਲਣ ਵਾਲਾ ਹੈ ਮੌਸਮ ਦਾ ਮਿਜਾਜ਼, ਉੱਤਰੀ ਭਾਰਤ ਦੇ ਇਨ੍ਹਾਂ ਸੂਬਿਆਂ ਵਿੱਚ ਇਸ ਦਿਨ ਤੋਂ ਮੀਂਹ ਪੈਣਾ ਸ਼ੁਰੂ

ਕਿਹੜੇ-ਕਿਹੜੇ ਸੂਬਿਆਂ 'ਚ ਮੌਨਸੂਨ ਦੀ ਦਸਤਕ?

ਮੌਸਮ ਵਿਭਾਗ ਮੁਤਾਬਕ ਮੌਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ। ਅਗਲੇ ਤਿੰਨ ਤੋਂ ਚਾਰ ਦਿਨਾਂ ਵਿੱਚ ਮਹਾਰਾਸ਼ਟਰ, ਛੱਤੀਸਗੜ੍ਹ, ਉੜੀਸਾ, ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ, ਉੱਤਰ-ਪੱਛਮੀ ਬੰਗਾਲ ਦੀ ਖਾੜੀ, ਬਿਹਾਰ ਅਤੇ ਝਾਰਖੰਡ ਵਿੱਚ ਮੌਨਸੂਨ ਦੇ ਆਉਣ ਦੀ ਸੰਭਾਵਨਾ ਹੈ।

ਕਿੱਥੇ ਪਹੁੰਚਿਆ ਮੌਨਸੂਨ?

ਮੌਨਸੂਨ ਨੇ ਹੁਣ ਤੱਕ ਕੇਰਲ, ਕਰਨਾਟਕ, ਗੋਆ, ਆਂਧਰਾ ਪ੍ਰਦੇਸ਼, ਤੇਲੰਗਾਨਾ ਦੇ ਸਾਰੇ ਹਿੱਸੇ, ਦੱਖਣੀ ਮਹਾਰਾਸ਼ਟਰ ਦੇ ਜ਼ਿਆਦਾਤਰ ਹਿੱਸੇ, ਦੱਖਣੀ ਛੱਤੀਸਗੜ੍ਹ, ਦੱਖਣੀ ਉੜੀਸਾ ਦੇ ਕੁਝ ਹਿੱਸੇ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਅਤੇ ਸਾਰੇ ਉੱਤਰ-ਪੂਰਬੀ ਸੂਬਿਆਂ ਨੂੰ ਕਵਰ ਕੀਤਾ ਹੈ।

Summary in English: Weather Today: Due to heatwave people's health as well as agriculture and environment affected, Monsoon starts from this day after light showers.

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters