Weather Forecast: ਸਤੰਬਰ ਦਾ ਮਹੀਨਾ ਸ਼ੁਰੂ ਹੋ ਗਿਆ ਹੈ ਅਤੇ ਮਾਨਸੂਨ ਦਾ ਦੌਰ ਹਾਲੇ ਵੀ ਜਾਰੀ ਹੈ। ਦੱਸ ਦੇਈਏ ਕਿ ਕਈ ਸੂਬਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਜਿਸਦੇ ਚਲਦਿਆਂ ਕਈ ਥਾਵਾਂ 'ਤੇ ਹੜ੍ਹ ਦੀ ਸਥਿਤੀ ਬਣੀ ਹੋਈ ਹੈ ਅਤੇ ਕਈ ਸੂਬਿਆਂ ਵਿੱਚ ਹੜ੍ਹ ਆਉਣ ਦਾ ਖ਼ਤਰਾ ਬਣਿਆ ਹੋਇਆ ਹੈ।
ਪਹਾੜੀ ਸੂਬਿਆਂ ਦੀ ਗੱਲ ਕਰੀਏ ਤਾਂ ਇੱਥੇ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਨੇ ਦੇਹਰਾਦੂਨ ਸਮੇਤ ਚਮੋਲੀ ਅਤੇ ਨੈਨੀਤਾਲ ਜ਼ਿਲਿਆਂ ਦੇ ਕੁਝ ਇਲਾਕਿਆਂ 'ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਜਦੋਂਕਿ, ਕੁਝ ਹਿੱਸਿਆਂ 'ਚ ਭਾਰੀ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ।
ਦਿੱਲੀ ਦਾ ਮੌਸਮ
ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਮਾਨਸੂਨ ਦੀ ਬਾਰਿਸ਼ ਜਾਰੀ ਹੈ। ਵੀਰਵਾਰ ਨੂੰ ਭਾਰੀ ਮੀਂਹ ਤੋਂ ਬਾਅਦ ਅੱਜ 6 ਅਗਸਤ ਨੂੰ ਸਵੇਰ ਤੋਂ ਹੀ ਬਾਰਿਸ਼ ਸ਼ੁਰੂ ਹੋ ਗਈ। ਦੇਸ਼ ਦੀ ਰਾਜਧਾਨੀ ਅਤੇ ਆਸਪਾਸ ਦੇ ਇਲਾਕਿਆਂ 'ਚ ਭਾਰੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਅੱਜ ਸਾਰਾ ਦਿਨ ਅਜਿਹਾ ਹੀ ਮੌਸਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਦੀ ਭਵਿੱਖਬਾਣੀ ਮੁਤਾਬਕ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਲਗਾਤਾਰ ਤਿੰਨ ਦਿਨ ਯਾਨੀ ਐਤਵਾਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਦਾ ਮੌਸਮ
ਦਿੱਲੀ ਵਾਂਗ ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ਵਿੱਚ ਅੱਜ ਸਵੇਰ ਤੋਂ ਹੀ ਤੇਜ਼ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਦੇ ਲੋਕਾਂ ਨੂੰ ਪਹਿਲਾਂ ਹੀ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਵਿਭਾਗ ਨੇ ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਸਮੇਤ ਹੋਰ ਸੂਬਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਲਈ ਜੇਕਰ ਤੁਸੀਂ ਕਿਤੇ ਦੂਰ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਸਾਵਧਾਨੀ ਨਾਲ ਘਰੋਂ ਬਾਹਰ ਨਿਕਲੋ ਕਿਉਂਕਿ ਰਸਤੇ 'ਚ ਮੀਂਹ ਕਾਰਨ ਤੁਹਾਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਅਗਲੇ 7 ਦਿਨਾਂ ਦੌਰਾਨ ਸੂਬੇ 'ਚ ਭਾਰੀ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ: Weather Report: 8 ਸਤੰਬਰ ਤੋਂ ਬਾਅਦ ਪੰਜਾਬ ਵਿੱਚ ਆਫ਼ਤ ਦਾ ਮੀਂਹ ਸ਼ੁਰੂ, ਮੌਸਮ ਵਿਭਾਗ ਵੱਲੋਂ ALERT
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਤੱਟਵਰਤੀ ਆਂਧਰਾ ਪ੍ਰਦੇਸ਼, ਦੱਖਣੀ ਉੜੀਸਾ, ਛੱਤੀਸਗੜ੍ਹ, ਤੇਲੰਗਾਨਾ, ਵਿਦਰਭ, ਦੱਖਣ-ਪੂਰਬੀ ਮੱਧ ਪ੍ਰਦੇਸ਼, ਪੂਰਬੀ ਗੁਜਰਾਤ ਅਤੇ ਦੱਖਣ-ਪੂਰਬੀ ਰਾਜਸਥਾਨ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਜੰਮੂ-ਕਸ਼ਮੀਰ, ਲੱਦਾਖ, ਪੰਜਾਬ ਦੇ ਪੱਛਮੀ ਹਿੱਸਿਆਂ, ਪੱਛਮੀ ਰਾਜਸਥਾਨ, ਪੱਛਮੀ ਬੰਗਾਲ, ਉੱਤਰੀ ਉੜੀਸਾ, ਮੱਧ ਮਹਾਰਾਸ਼ਟਰ, ਅੰਦਰੂਨੀ ਕਰਨਾਟਕ, ਤਾਮਿਲਨਾਡੂ, ਰਾਇਲਸੀਮਾ, ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ ਦੇ ਕੁਝ ਹਿੱਸਿਆਂ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਸਿੱਕਮ, ਉੱਤਰ-ਪੂਰਬੀ ਭਾਰਤ, ਗੋਆ, ਮਰਾਠਵਾੜਾ, ਕਰਨਾਟਕ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
Summary in English: Weather Today: Due to heavy rain, water filled the roads of Delhi, Increased problems of people, from this day heavy rain started in Punjab