1. Home
  2. ਮੌਸਮ

Weather Today: ਧੁੰਦ ਦਾ ਕਹਿਰ ਜਾਰੀ, ਇਸ ਦਿਨ ਤੋਂ ਹੋਰ ਡਿੱਗੇਗਾ ਤਾਪਮਾਨ, ਵਧੇਗੀ ਹੜ੍ਹ ਭੰਨਵੀਂ ਠੰਡ

ਮੌਸਮ ਵਿਭਾਗ ਮੁਤਾਬਕ ਪਹਾੜੀ ਸੂਬਿਆਂ ਵਿੱਚ ਭਾਰੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ, ਜਿਸ ਦਾ ਅਸਰ ਹੇਠਲੇ ਇਲਾਕਿਆਂ 'ਚ ਦੇਖਣ ਨੂੰ ਮਿਲੇਗਾ। IMD ਮੁਤਾਬਕ ਇਸ ਦਿਨ ਤੋਂ ਤਾਪਮਾਨ ਹੋਰ ਡਿੱਗੇਗਾ ਅਤੇ ਹੜ੍ਹ ਭੰਨਵੀਂ ਠੰਡ ਵਧੇਗੀ।

Gurpreet Kaur Virk
Gurpreet Kaur Virk
ਅੱਜ ਤੋਂ ਪੱਛਮੀ ਗੜਬੜੀ ਸਰਗਰਮ

ਅੱਜ ਤੋਂ ਪੱਛਮੀ ਗੜਬੜੀ ਸਰਗਰਮ

Weather Forecast: ਮੌਸਮ ਵਿਭਾਗ ਮੁਤਾਬਕ ਅੱਜ ਤੋਂ ਸਰਗਰਮ ਹੋ ਰਹੀ ਨਵੀ ਪੱਛਮੀ ਗੜਬੜੀ ਦੇ ਇੱਕ ਵਾਰ ਫਿਰ ਦੇਸ਼ ਦੇ ਉੱਤਰ-ਪੱਛਮੀ ਹਿੱਸੇ ਵਿੱਚ ਟਕਰਾਉਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਕਾਰਨ ਪਹਾੜੀ ਖੇਤਰਾਂ ਵਿੱਚ ਭਾਰੀ ਬਰਫ਼ਬਾਰੀ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਜਦੋਂਕਿ, ਪਹਾੜਾਂ 'ਚ ਭਾਰੀ ਬਰਫਬਾਰੀ ਦੇ ਨਾਲ-ਨਾਲ ਹੇਠਲੇ ਇਲਾਕਿਆਂ 'ਚ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।ਆਓ ਜਾਣਦੇ ਹਾਂ ਮੌਸਮ ਵਿਭਾਗ ਵੱਲੋਂ ਜਾਰੀ ਇਹ ਤਾਜ਼ਾ ਅਪਡੇਟ...

ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh

ਪੰਜਾਬ ਦੇ ਨਾਲ ਲੱਗਦੇ ਪਹਾੜੀ ਸੂਬਿਆਂ 'ਤੇ ਹੋ ਰਹੀ ਬਰਫਬਾਰੀ ਦਾ ਅਸਰ ਸੂਬੇ 'ਚ ਵੀ ਸਾਫ ਦਿਖਾਈ ਦੇ ਰਿਹਾ ਹੈ। ਕੱਲ੍ਹ ਯਾਨੀ ਐਤਵਾਰ ਨੂੰ ਪੰਜਾਬ ਦੇ ਫਰੀਦਕੋਟ ਅਤੇ ਫ਼ਿਰੋਜ਼ਪੁਰ ਸਭ ਤੋਂ ਠੰਡੇ ਰਹੇ, ਇਸ ਤੋਂ ਇਲਾਵਾ ਹੋਰ ਇਲਾਕਿਆਂ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪਿਛਲੇ ਤਿੰਨ ਦਿਨਾਂ ਦੌਰਾਨ ਸੂਬੇ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਹਾਲਾਂਕਿ, ਸੂਬੇ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ। ਗੱਲ ਹਰਿਆਣਾ ਦੀ ਕਰੀਏ ਤਾਂ ਇੱਥੇ ਵੀ ਹੜ੍ਹ ਭੰਨਵੀਂ ਠੰਡ ਸ਼ੁਰੂ ਹੋ ਗਈ ਹੈ। ਪਹਾੜਾਂ 'ਚ ਬਰਫਬਾਰੀ ਨਾਲ ਠੰਡ ਕਾਫੀ ਵਧ ਗਈ ਹੈ। ਜਿਸਦੇ ਚਲਦਿਆਂ ਲੋਕ ਪਰੇਸ਼ਾਨ ਹੋਣੇ ਸ਼ੁਰੂ ਹੋ ਗਏ ਹਨ।

ਦਿੱਲੀ-ਐਨਸੀਆਰ ਵਿੱਚ ਕੜਾਕੇ ਦੀ ਠੰਡ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਯਾਨੀ 11 ਦਸੰਬਰ ਤੋਂ ਉੱਤਰ-ਪੱਛਮੀ ਭਾਰਤ ਨੂੰ ਇੱਕ ਤਾਜ਼ਾ ਪੱਛਮੀ ਗੜਬੜੀ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਹਿਮਾਲਿਆ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਦਾ ਅਸਰ ਦਿੱਲੀ-ਐਨਸੀਆਰ ਸਮੇਤ ਆਸਪਾਸ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਮੁਤਾਬਕ ਇੱਥੇ ਘੱਟੋ-ਘੱਟ ਤਾਪਮਾਨ 'ਚ 2 ਡਿਗਰੀ ਸੈਲਸੀਅਸ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।

ਇਹ ਵੀ ਪੜ੍ਹੋ : Weather Today: ਧੁੰਦ ਨੇ ਵਧਾਈ ਲੋਕਾਂ ਦੀਆਂ ਮੁਸ਼ਕਲਾਂ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਜਾਣੋ ਅੱਜ ਦਾ ਮੌਸਮ

ਕਿਤੇ ਮੀਂਹ ਤੇ ਕਿਤੇ ਧੁੰਦ ਦਾ ਅਲਰਟ

ਮੌਸਮ ਵਿਭਾਗ ਅਨੁਸਾਰ ਤਾਮਿਲਨਾਡੂ, ਕੇਰਲ ਅਤੇ ਲਕਸ਼ਦੀਪ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ, ਤੱਟਵਰਤੀ ਕਰਨਾਟਕ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਉੱਤਰ-ਪੂਰਬੀ ਭਾਰਤ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਆਂਧਰਾ ਪ੍ਰਦੇਸ਼ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਧੁੰਦ ਨੂੰ ਲੈ ਕੇ ਵੀ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਪੂਰਬੀ ਉੱਤਰ ਪ੍ਰਦੇਸ਼, ਬਿਹਾਰ ਅਤੇ ਉੱਤਰ-ਪੂਰਬੀ ਭਾਰਤ ਦੇ ਕਈ ਸੂਬਿਆਂ ਵਿੱਚ ਦਰਮਿਆਨੀ ਤੋਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Fog continues, the temperature will drop further from this day

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters