1. Home
  2. ਮੌਸਮ

Weather Today: ਹੁੰਮਸ ਵਾਲੀ ਗਰਮੀ 'ਚ ਚੰਗੀ ਖ਼ਬਰ, 11-12 ਜੂਨ ਨੂੰ ਮੀਂਹ-ਹਨੇਰੀ-ਗੜੇਮਾਰੀ ਦਾ ਅਲਰਟ

ਵਧਦੇ ਤਾਪਮਾਨ ਕਾਰਨ ਹੁੰਮਸ ਭਰੀ ਗਰਮੀ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ, ਮੌਸਮ ਵਿਭਾਗ ਮੁਤਾਬਕ 11-12 ਜੂਨ ਨੂੰ ਰਾਹਤ ਮਿਲਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਮੌਸਮ ਖੁਸ਼ਕ ਰਹੇਗਾ।

Gurpreet Kaur Virk
Gurpreet Kaur Virk
ਮੌਨਸੂਨ ਪਹੁੰਚਿਆ ਕੇਰਲ, 11 ਅਤੇ 12 ਜੂਨ ਲਈ ਅਲਰਟ

ਮੌਨਸੂਨ ਪਹੁੰਚਿਆ ਕੇਰਲ, 11 ਅਤੇ 12 ਜੂਨ ਲਈ ਅਲਰਟ

Weather Forecast: ਮੌਸਮ ਵਿਭਾਗ ਮੁਤਾਬਕ 10 ਜੂਨ ਨੂੰ ਇੱਕ ਕਮਜ਼ੋਰ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ, ਜਿਸਦੇ ਚਲਦਿਆਂ 11-12 ਜੂਨ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਦੌਰਾਨ ਕਈ ਥਾਵਾਂ 'ਤੇ ਬੱਦਲਵਾਈ ਅਤੇ ਮੀਂਹ ਦੇ ਨਜ਼ਾਰੇ ਦੇਖਣ ਨੂੰ ਮਿਲਣਗੇ, ਪਰ ਤਾਪਮਾਨ 'ਚ ਵਾਧਾ ਵੀ ਦਰਜ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਜੁਲਾਈ ਦੇ ਪਹਿਲੇ ਹਫ਼ਤੇ ਉੱਤਰ ਭਾਰਤ 'ਚ ਮਾਨਸੂਨ ਆਉਣ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬ ਦਾ ਮੌਸਮ: Met Centre Chandigarh

● ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ ਵਿੱਚ ਅਗਲੇ 05 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

● ਪੰਜਾਬ ਵਿੱਚ 11 ਅਤੇ 12 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਤੂਫ਼ਾਨ/ਬਿਜਲੀ ਚਮਕਣ ਦੀ ਸੰਭਾਵਨਾ ਹੈ।

● ਅਗਲੇ 3 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 2 ਡਿਗਰੀ ਸੈਲਸੀਅਸ ਦਾ ਵਾਧਾ ਅਤੇ ਇਸ ਤੋਂ ਬਾਅਦ ਸੂਬੇ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : Weather Today: ਗਰਮੀ ਨੇ ਕੱਢੇ ਵੱਟ, ਮੌਨਸੂਨ ਦੀ ਐਂਟਰੀ ਤੋਂ ਪਹਿਲਾਂ ਲੱਗੇਗਾ ਵੱਡਾ ਝਟਕਾ

ਹਰਿਆਣਾ ਦਾ ਮੌਸਮ: Met Centre Chandigarh

● ਮੌਸਮ ਵਿਭਾਗ ਚੰਡੀਗੜ੍ਹ ਨੇ ਹਰਿਆਣਾ ਵਿੱਚ ਅਗਲੇ 03 ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ

● ਇਸ ਤੋਂ ਬਾਅਦ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

● ਅਗਲੇ 3 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 2 ਡਿਗਰੀ ਸੈਲਸੀਅਸ ਦਾ ਵਾਧਾ ਅਤੇ ਇਸ ਤੋਂ ਬਾਅਦ ਰਾਜ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : Weather Today: ਪੰਜਾਬ 'ਚ ਆਉਂਦੇ 2 ਦਿਨ ਮੌਸਮ ਖੁਸ਼ਕ, ਜਾਣੋ 10 ਤੋਂ 12 ਜੂਨ ਦਾ ਮੌਸਮ

ਮੌਸਮ ਦੀ ਭਵਿੱਖਬਾਣੀ

● ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਹਲਕੀ ਬਾਰਿਸ਼ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ।
● ਇਸ ਦੇ ਨਾਲ ਹੀ ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੜੀਸਾ, ਉੱਤਰ ਪ੍ਰਦੇਸ਼ ਸਮੇਤ ਕੁਝ ਸੂਬਿਆਂ ਵਿੱਚ ਹੀਟਵੇਵ ਦੀ ਭਵਿੱਖਬਾਣੀ ਕੀਤੀ ਗਈ ਹੈ।
● ਮੌਸਮ ਵਿਭਾਗ ਮੁਤਾਬਕ 9 ਜੂਨ ਤੋਂ ਤਾਪਮਾਨ ਵਧਣ ਵਾਲਾ ਹੈ, ਜਿਸ ਕਾਰਨ ਗਰਮੀ ਦਾ ਪ੍ਰਕੋਪ ਜਾਰੀ ਰਹੇਗਾ।
● 10 ਜੂਨ ਨੂੰ ਇੱਕ ਕਮਜ਼ੋਰ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ।
● 11-12 ਜੂਨ ਦੌਰਾਨ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
● 14 ਜੂਨ ਤੱਕ ਮੌਸਮ ਗਰਮ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
● ਮੌਸਮ ਵਿਭਾਗ ਮੁਤਾਬਕ ਇਸ ਵਾਰ ਦੱਖਣ-ਪੱਛਮੀ ਮੌਨਸੂਨ ਹਰਿਆਣਾ ਵਿੱਚ ਦਾਖ਼ਲ ਹੋ ਰਿਹਾ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਤੋਂ ਲਈ ਗਈ ਹੈ।

Summary in English: Weather Today: Good news in the hot summer, rain-storm-storm alert on June 11-12

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters