1. Home
  2. ਮੌਸਮ

Weather Today: Punjab ਵਿੱਚ ਗਰਮੀ ਨੇ ਤੋੜੇ ਸਾਰੇ ਰਿਕਾਰਡ, Ludhiana ਦਾ ਸਮਰਾਲਾ ਸਭ ਤੋਂ ਗਰਮ, Amritsar 'ਚ ਅੱਜ ਤਾਪਮਾਨ 46 ਡਿਗਰੀ ਤੋਂ ਪਾਰ ਜਾਣ ਦੇ ਆਸਾਰ

ਮੌਸਮ ਵਿਭਾਗ ਨੇ ਆਉਣ ਵਾਲੇ 5 ਦਿਨਾਂ ਲਈ ਲੋਕਾਂ ਨੂੰ ਸੁਚੇਤ ਰਹਿਣ ਦੀ ਗੱਲ ਕਹੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ ਦੇ ਅਨੁਸਾਰ, ਅਗਲੇ 5 ਦਿਨਾਂ ਦੌਰਾਨ ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ ਦੇ ਕੁਝ ਖੇਤਰਾਂ ਵਿੱਚ ਲੂ ਦੇ ਗੰਭੀਰ ਹਾਲਾਤ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 21 ਮਈ ਤੱਕ ਉੱਤਰ ਪ੍ਰਦੇਸ਼, ਬਿਹਾਰ ਅਤੇ ਗੁਜਰਾਤ ਦੇ ਕੁਝ ਹਿੱਸਿਆਂ 'ਚ ਹੀਟ ਵੇਵ ਅਲਰਟ ਜਾਰੀ ਕੀਤਾ ਹੈ।

Gurpreet Kaur Virk
Gurpreet Kaur Virk
ਹੀਟ ਵੇਵ ਅਲਰਟ

ਹੀਟ ਵੇਵ ਅਲਰਟ

Weather Forecast: ਦੇਸ਼ ਦੇ ਕਈ ਸੂਬੇ ਇਸ ਸਮੇਂ ਅੱਤ ਦੀ ਗਰਮੀ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਸੂਬਿਆਂ ਵਿੱਚ ਤਾਪਮਾਨ 46 ਡਿਗਰੀ ਤੋਂ ਪਾਰ ਪੁੱਜ ਗਿਆ ਹੈ। ਇਸ ਦੌਰਾਨ, ਆਈਐਮਡੀ ਨੇ ਪੂਰਬੀ ਖੇਤਰ ਵਿੱਚ 18 ਮਈ ਤੋਂ ਸਖ਼ਤ ਗਰਮੀ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਦੱਖਣੀ ਪ੍ਰਾਇਦੀਪ ਭਾਰਤ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਹੀਟ ਵੇਵ ਦੀ ਚੇਤਾਵਨੀ ਦਿੱਤੀ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਦਾ ਸਭ ਤੋਂ ਵੱਧ ਅਸਰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿੱਚ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ, ਰਾਜਸਥਾਨ ਅਤੇ ਦਿੱਲੀ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਬਿਨਾਂ ਕਿਸੇ ਕੰਮ ਦੇ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ।

ਦਿੱਲੀ ਤੋਂ ਪੰਜਾਬ ਦਾ ਮੌਸਮ

ਉੱਤਰ ਭਾਰਤ ਦੇ ਜ਼ਿਆਦਾਤਰ ਸੂਬਿਆਂ ਵਿੱਚ ਤਾਪਮਾਨ 45 ਡਿਗਰੀ ਤੋਂ ਪਾਰ ਪਹੁੰਚ ਗਿਆ ਹੈ। ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਦੇ ਹਾਲਤ ਬਹੁਤ ਮਾੜੇ ਹੁੰਦੇ ਜਾ ਰਹੇ ਹਨ। ਸ਼ੁੱਕਰਵਾਰ ਨੂੰ ਇੱਥੇ ਇੰਨੀ ਗਰਮੀ ਸੀ ਕਿ ਕੂਲਰ ਹੀ ਨਹੀਂ, ਏਸੀ ਵੀ ਫੇਲ ਹੋ ਗਏ। ਜਾਣਕਾਰੀ ਮੁਤਾਬਕ ਨਜਫਗੜ੍ਹ 'ਚ ਤਾਪਮਾਨ 47.4 ਦਰਜ ਕੀਤਾ ਗਿਆ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਦਿੱਲੀ-ਐਨਸੀਆਰ ਵਿੱਚ ਲੂ ਚੱਲਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਦਿੱਲੀ ਵਿੱਚ 13 ਸਾਲਾਂ ਵਿੱਚ ਸਭ ਤੋਂ ਗਰਮ ਦਿਨ ਰਿਹਾ। ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਦੋ ਦਿਨਾਂ ਤੱਕ ਦਿੱਲੀ ਵਿੱਚ ਹੀਟ ਵੇਵ ਰਹਿਣ ਦੀ ਸੰਭਾਵਨਾ ਹੈ। IMD ਨੇ ਅਗਲੇ ਦੋ ਦਿਨਾਂ ਲਈ ਹੀਟਵੇਵ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਪੰਜਾਬ, ਦੱਖਣੀ ਹਰਿਆਣਾ, ਉੱਤਰੀ ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ 19 ਮਈ ਤੱਕ ਹੀਟ ਵੇਵ ਦੀ ਸੰਭਾਵਨਾ ਜਤਾਈ ਹੈ।

ਬਿਹਾਰ ਦਾ ਮੌਸਮ

ਰਾਜਧਾਨੀ ਸਮੇਤ ਸੂਬੇ 'ਚ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਦਿਨ ਵੇਲੇ ਪੱਛਮੀ ਹਵਾਵਾਂ ਦੇ ਵਹਾਅ ਅਤੇ ਤਾਪਮਾਨ ਵਿੱਚ ਵਾਧੇ ਕਾਰਨ ਲੋਕ ਗਰਮੀ ਤੋਂ ਪਰੇਸਾਹਨ ਹਨ, ਉੱਥੇ ਹੀ ਦੁਪਹਿਰ ਵੇਲੇ ਬੱਦਲਾਂ ਦੀ ਹਲਚਲ ਕਾਰਨ ਹੁੰਮਸ ਭਰੀ ਗਰਮੀ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੀ ਹੈ। ਉੱਤਰੀ ਭਾਗਾਂ ਵਿੱਚ ਛਿਟ-ਪੁਟ ਮੀਂਹ ਪੈ ਰਿਹਾ ਹੈ ਜਦੋਂਕਿ ਦੱਖਣੀ ਹਿੱਸਿਆਂ ਵਿੱਚ ਗਰਮੀ ਵੱਧ ਰਹੀ ਹੈ। ਮੌਸਮ ਕੇਂਦਰ ਮੁਤਾਬਕ 48 ਘੰਟਿਆਂ ਤੱਕ ਮੌਸਮ 'ਚ ਬਦਲਾਅ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, 19 ਮਈ ਤੋਂ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 19 ਤੋਂ 23 ਮਈ ਦਰਮਿਆਨ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਦਿੱਤੀ ਗਈ ਹੈ।

ਇਹ ਵੀ ਪੜੋ: ਉੱਤਰੀ ਭਾਰਤ ਵਿੱਚ Heatwave ਦਾ ਕਹਿਰ ਜਾਰੀ, Punjab-Haryana ਵਿੱਚ 19 ਮਈ ਤੱਕ ਲੂ ਦਾ Alert, Temperature 45 ਡਿਗਰੀ ਤੋਂ ਪਾਰ ਜਾਣ ਦਾ ਅਨੁਮਾਨ, Advisory ਜਾਰੀ

ਮੌਸਮ ਦੀਆਂ ਗਤੀਵਿਧੀਆਂ

ਮੌਸਮ ਵਿਭਾਗ ਨੇ ਅਗਲੇ 7 ਦਿਨਾਂ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਸਿੱਕਮ ਵਿੱਚ 19 ਅਤੇ 20 ਮਈ ਨੂੰ ਭਾਰੀ ਮੀਂਹ ਪੈ ਸਕਦਾ ਹੈ। ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ, ਕੇਰਲ ਅਤੇ ਮਾਹੇ, ਲਕਸ਼ਦੀਪ, ਦੱਖਣੀ ਕਰਨਾਟਕ ਵਿੱਚ ਮੀਂਹ ਦੀ ਚੇਤਾਵਨੀ, ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ ਨਾਲ ਤੂਫ਼ਾਨ।

ਜਦੋਂਕਿ, ਅਗਲੇ 7 ਦਿਨਾਂ ਦੌਰਾਨ ਬਿਹਾਰ, ਝਾਰਖੰਡ ਅਤੇ ਗੰਗਾ ਪੱਛਮੀ ਬੰਗਾਲ ਵਿੱਚ ਵੀ ਹਲਕੀ ਤੋਂ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਇਹਨਾਂ ਖੇਤਰਾਂ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ ਦੇ ਅਨੁਸਾਰ, ਅਗਲੇ 5 ਦਿਨਾਂ ਦੌਰਾਨ ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ ਦੇ ਕੁਝ ਖੇਤਰਾਂ ਵਿੱਚ ਲੂ ਦੇ ਗੰਭੀਰ ਹਾਲਾਤ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 21 ਮਈ ਤੱਕ ਉੱਤਰ ਪ੍ਰਦੇਸ਼, ਬਿਹਾਰ ਅਤੇ ਗੁਜਰਾਤ ਦੇ ਕੁਝ ਹਿੱਸਿਆਂ 'ਚ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਅੱਜ ਕੋਂਕਣ ਅਤੇ ਗੋਆ, ਝਾਰਖੰਡ, ਅਸਾਮ, ਤ੍ਰਿਪੁਰਾ ਵਿੱਚ ਗਰਮ ਅਤੇ ਨਮੀ ਵਾਲਾ ਮੌਸਮ ਹੋ ਸਕਦਾ ਹੈ। ਅਗਲੇ 24 ਘੰਟਿਆਂ ਦੌਰਾਨ ਉੱਤਰ-ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ।

Summary in English: Weather Today: Heat breaks all records in Punjab, Ludhiana's Samrala is the hottest, Amritsar is expected to cross 46 degrees today

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters