1. Home
  2. ਮੌਸਮ

Weather Today: ਹੁੰਮਸ ਤੋਂ ਬਾਅਦ Monsoon Active, ਪੰਜਾਬ 'ਚ ਇਸ ਦਿਨ ਤੱਕ ਭਰਵਾਂ ਮੀਂਹ

ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਮੌਨਸੂਨ ਐਕਟਿਵ ਹੋ ਗਿਆ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਜੁਲਾਈ ਦੇ ਇਸ ਦਿਨ ਤੱਕ ਉੱਤਰ ਭਾਰਤ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

Gurpreet Kaur Virk
Gurpreet Kaur Virk
ਪੰਜਾਬ 'ਚ ਭਰਵਾਂ ਮੀਂਹ, ਇਸ ਦਿਨ ਤੱਕ ਜਾਰੀ ਰਹੇਗਾ ਮੌਨਸੂਨ

ਪੰਜਾਬ 'ਚ ਭਰਵਾਂ ਮੀਂਹ, ਇਸ ਦਿਨ ਤੱਕ ਜਾਰੀ ਰਹੇਗਾ ਮੌਨਸੂਨ

Weather Forecast: ਮੌਨਸੂਨ ਨੇ ਸਮੁੱਚੇ ਉੱਤਰ ਭਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਰਾਜਧਾਨੀ ਦਿੱਲੀ ਵਿੱਚ ਅੱਜ ਯਾਨੀ 06 ਜੁਲਾਈ ਨੂੰ ਤੜਕੇ ਬੱਦਲਵਾਈ ਦੇ ਨਾਲ ਭਾਰੀ ਮੀਂਹ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਿੱਤੀ। ਗੱਲ ਪੰਜਾਬ-ਹਰਿਆਣਾ ਦੀ ਕਰੀਏ ਤਾਂ ਮੌਨਸੂਨ ਦੀ ਬਾਰਿਸ਼ ਨੇ ਇੱਥੇ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਮੌਸਮ ਵਿਭਾਗ ਨੇ ਅੱਜ ਵੀ ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ ਵਿੱਚ 06 ਜੁਲਾਈ ਨੂੰ ਭਰਵਾਂ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 07 ਅਤੇ 08 ਜੁਲਾਈ ਨੂੰ ਪੂਰੇ ਸੂਬੇ ਵਿੱਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 09 ਜੁਲਾਈ ਨੂੰ ਵੱਖ-ਵੱਖ ਥਾਵਾਂ 'ਤੇ ਤੂਫ਼ਾਨ/ਬਿਜਲੀ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 05 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਹਰਿਆਣਾ ਦਾ ਮੌਸਮ: Met Centre Chandigarh

ਪੰਜਾਬ ਵਾਂਗ ਹਰਿਆਣਾ ਵਿੱਚ ਵੀ 06, 07, 08 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 09 ਜੁਲਾਈ ਨੂੰ ਜ਼ਿਆਦਾਤਰ ਥਾਵਾਂ 'ਤੇ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 05 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ ਅਤੇ ਇਸ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : Weather Today: 8 ਜੁਲਾਈ ਤੱਕ ਭਾਰੀ ਮੀਂਹ, ਇਸ ਦਿਨ ਤੋਂ ਤਪਾਏਗਾ ਤਾਪਮਾਨ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਤੱਟਵਰਤੀ ਕਰਨਾਟਕ ਅਤੇ ਕੋਂਕਣ ਅਤੇ ਗੋਆ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● ਕੇਰਲ, ਮੱਧ ਮਹਾਰਾਸ਼ਟਰ, ਤੇਲੰਗਾਨਾ ਦੇ ਕੁਝ ਹਿੱਸਿਆਂ, ਵਿਦਰਭ, ਅੰਦਰੂਨੀ ਕਰਨਾਟਕ ਅਤੇ ਮੱਧ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।

● ਉੱਤਰ ਪੂਰਬੀ ਭਾਰਤ, ਸਿੱਕਮ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਬਿਹਾਰ, ਪੱਛਮੀ ਬੰਗਾਲ, ਝਾਰਖੰਡ, ਉੜੀਸਾ, ਛੱਤੀਸਗੜ੍ਹ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਪੰਜਾਬ, ਹਰਿਆਣਾ, ਦਿੱਲੀ, ਪੂਰਬੀ ਰਾਜਸਥਾਨ ਅਤੇ ਗੁਜਰਾਤ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਲੱਦਾਖ, ਰਾਜਸਥਾਨ ਦੇ ਪੱਛਮੀ ਹਿੱਸਿਆਂ, ਸੌਰਾਸ਼ਟਰ ਅਤੇ ਕੱਛ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Heavy rain in Punjab, Monsoon will continue till today

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters