1. Home
  2. ਮੌਸਮ

Weather Today: Punjab ਤੋਂ Bengal ਤੱਕ High Alert, ਇਸ ਦਿਨ ਤੱਕ ਖ਼ਤਰਾ

ਮੌਸਮ ਵਿਭਾਗ ਨੇ ਇਸ ਦਿਨ ਭਾਰੀ ਮੀਂਹ ਦੇ ਚਲਦਿਆਂ ਹਾਈ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਦੇ ਘਰੋਂ ਬਾਹਰ ਨਿਕਲਣ 'ਤੇ ਪਾਬੰਦੀ ਲਗਾ ਦਿੱਤੀ ਹੈ।

Gurpreet Kaur Virk
Gurpreet Kaur Virk
ਇਸ ਦਿਨ ਭਾਰੀ ਮੀਂਹ

ਇਸ ਦਿਨ ਭਾਰੀ ਮੀਂਹ

Weather Forecast: ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਅੱਜ ਯਾਨੀ ਸ਼ੁੱਕਰਵਾਰ ਨੂੰ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਉੱਤਰ-ਪੂਰਬ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਬਿਹਾਰ ਅਤੇ ਪੰਜਾਬ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਪੂਰਬੀ ਉੱਤਰ ਪ੍ਰਦੇਸ਼, ਝਾਰਖੰਡ ਅਤੇ ਉੜੀਸਾ ਦੇ ਵੱਖ-ਵੱਖ ਇਲਾਕਿਆਂ ਵਿੱਚ ਅਗਲੇ ਦੋ ਦਿਨਾਂ ਤੱਕ ਭਾਰੀ ਮੀਂਹ ਜਾਰੀ ਰਹਿਣ ਵਾਲਾ ਹੈ।

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ 25 ਅਤੇ 26 ਅਗਸਤ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਨਾਲ ਹੀ ਵੱਖ-ਵੱਖ ਥਾਵਾਂ 'ਤੇ ਗਰਜ਼-ਤੂਫ਼ਾਨ/ਬਿਜਲੀ ਚਮਕਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਹਰਿਆਣਾ ਦਾ ਮੌਸਮ: Met Centre Chandigarh

ਪੰਜਾਬ ਵਾਂਗ ਹਰਿਆਣਾ ਵਿੱਚ ਵੀ ਮੌਸਮ ਵਿਭਾਗ ਨੇ 30 ਅਗਸਤ ਦੌਰਾਨ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਨਾਲ ਹੀ 25 ਅਤੇ 26 ਅਗਸਤ ਨੂੰ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਗਰਜ਼-ਤੂਫ਼ਾਨ/ਬਿਜਲੀ ਚਮਕਣ ਦੀ ਸੰਭਾਵਨਾ ਹੈ। ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : Weather Today: ਹੜ੍ਹ ਨੇ ਵਿਗਾੜੇ ਪੰਜਾਬ ਦੇ ਹਾਲਾਤ, 28 ਅਗਸਤ ਤੋਂ ਮੌਸਮ 'ਚ ਬਦਲਾਅ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਪੂਰਬੀ ਉੱਤਰ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● ਉੱਤਰ-ਪੂਰਬੀ ਭਾਰਤ ਦੇ ਉੜੀਸਾ, ਝਾਰਖੰਡ, ਛੱਤੀਸਗੜ੍ਹ, ਵਿਦਰਭ ਦੇ ਕੁਝ ਹਿੱਸਿਆਂ, ਉੱਤਰਾਖੰਡ, ਉੱਤਰ ਪੱਛਮੀ ਉੱਤਰ ਪ੍ਰਦੇਸ਼ ਅਤੇ ਕੋਂਕਣ ਅਤੇ ਗੋਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ ਅਤੇ ਕਸ਼ਮੀਰ, ਲੱਦਾਖ, ਉੱਤਰੀ ਪੰਜਾਬ, ਉੱਤਰੀ ਹਰਿਆਣਾ, ਮੱਧ ਪ੍ਰਦੇਸ਼, ਮੱਧ ਮਹਾਰਾਸ਼ਟਰ ਅਤੇ ਅੰਦਰੂਨੀ ਕਰਨਾਟਕ, ਅੰਦਰੂਨੀ ਤਾਮਿਲਨਾਡੂ, ਕੇਰਲ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: High Alert from Punjab to Bengal, danger till this day

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters