1. Home
  2. ਮੌਸਮ

Weather Today: ਮੌਸਮ 'ਚ ਹੋਣ ਵਾਲਾ ਹੈ ਵੱਡਾ ਬਦਲਾਅ, ਆ ਰਹੀ ਹੈ ਵੱਡੀ ਮੁਸੀਬਤ!

ਮੌਸਮ ਵਿਭਾਗ ਮੁਤਾਬਕ ਉੱਤਰ ਭਾਰਤ 'ਚ ਮੁੜ ਤੋਂ Monsoon ਦਾ ਝਟਕਾ ਲੱਗਣ ਵਾਲਾ ਹੈ। IMD ਨੇ 21 ਤੋਂ 25 ਸਤੰਬਰ ਤੱਕ ਦੀ Weather Report ਜਾਰੀ ਕੀਤੀ ਹੈ।

Gurpreet Kaur Virk
Gurpreet Kaur Virk
ਮੌਸਮ 'ਚ ਆਉਣ ਵਾਲਾ ਹੈ ਵੱਡਾ ਬਦਲਾਅ

ਮੌਸਮ 'ਚ ਆਉਣ ਵਾਲਾ ਹੈ ਵੱਡਾ ਬਦਲਾਅ

Weather Forecast: ਦੇਸ਼ ਦੇ ਕੁਝ ਸੂਬਿਆਂ ਵਿੱਚ ਅੱਜ ਵੀ ਮੀਂਹ ਦੀਆਂ ਗਤੀਵਿਧੀਆਂ ਦਰਜ ਕੀਤੀਆਂ ਜਾਣਗੀਆਂ। ਮੌਸਮ ਵਿਭਾਗ ਅਨੁਸਾਰ ਅੱਜ ਯਾਨੀ 20 ਸਤੰਬਰ ਨੂੰ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਹਲਕੀ ਬਾਰਿਸ਼ ਦੀਆਂ ਗਤੀਵਿਧੀਆਂ ਦਰਜ ਕੀਤੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ 'ਚ ਹਲਕੀ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ। ਆਓ ਜਾਣਦੇ ਹਾਂ ਦੇਸ਼ ਭਰ ਦੇ ਮੌਸਮ ਦਾ ਹਾਲ।

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ 20, 21, 22, 23, 24 ਅਤੇ 25 ਸਤੰਬਰ ਨੂੰ ਵੱਖ-ਵੱਖ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਸੂਬੇ ਵਿੱਚ ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਵੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਹਰਿਆਣਾ ਦਾ ਮੌਸਮ: Met Centre Chandigarh

ਮੌਸਮ ਵਿਭਾਗ ਨੇ ਹਰਿਆਣਾ ਵਿੱਚ ਵੀ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਨੇ 22, 23, 24 ਤੋਂ 25 ਸਤੰਬਰ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : Weather Today: ਪਾਰਾ 5 ਤੋਂ 7 ਡਿਗਰੀ ਡਿੱਗਿਆ, ਅਕਤੂਬਰ ਤੱਕ ਮੀਂਹ ਦੇ ਆਸਾਰ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਸੌਰਾਸ਼ਟਰ ਅਤੇ ਕੱਛ, ਪੱਛਮੀ ਬੰਗਾਲ, ਉੜੀਸਾ ਦੇ ਕੁਝ ਹਿੱਸਿਆਂ, ਝਾਰਖੰਡ, ਤਾਮਿਲਨਾਡੂ, ਕੇਰਲ ਅਤੇ ਦੱਖਣੀ ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰ-ਪੂਰਬੀ ਭਾਰਤ, ਸਿੱਕਮ, ਉੜੀਸਾ, ਪੱਛਮੀ ਬੰਗਾਲ, ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਕੋਂਕਣ ਅਤੇ ਗੋਆ, ਅੰਡੇਮਾਨ ਅਤੇ ਲਕਸ਼ਦੀਪ, ਤੇਲੰਗਾਨਾ ਦੇ ਕੁਝ ਹਿੱਸਿਆਂ ਅਤੇ ਅੰਦਰੂਨੀ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਜੰਮੂ, ਕਸ਼ਮੀਰ, ਉੱਤਰ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼, ਪੱਛਮੀ ਰਾਜਸਥਾਨ, ਵਿਦਰਭ, ਮਰਾਠਵਾੜਾ ਅਤੇ ਆਂਧਰਾ ਪ੍ਰਦੇਸ਼ ਵਿੱਚ ਭਲਕੇ ਮੀਂਹ ਪੈਣ ਦੀ ਸੰਭਾਵਨਾ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Huge change in weather, big trouble is coming!

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters