1. Home
  2. ਮੌਸਮ

Weather Today: ਦਿੱਲੀ 'ਚ ਅੱਜ ਫਿਰ ਹੋਵੇਗੀ ਬਾਰਿਸ਼! ਜਾਣੋ ਇਨ੍ਹਾਂ ਸੂਬਿਆਂ ਦੇ ਮੌਸਮ ਦਾ ਹਾਲ!

ਉੱਤਰ ਭਾਰਤ 'ਚ ਮਾਨਸੂਨ ਦੀ ਐਂਟਰੀ ਹੋ ਗਈ ਹੈ। ਮੌਸਮ ਵਿਭਾਗ ਮੁਤਾਬਕ ਜੁਲਾਈ ਦੇ ਪਹਿਲੇ ਹਫ਼ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Gurpreet Kaur Virk
Gurpreet Kaur Virk
ਮੀਂਹ ਨਾਲ ਮੌਸਮ ਸੁਹਾਵਣਾ

ਮੀਂਹ ਨਾਲ ਮੌਸਮ ਸੁਹਾਵਣਾ

Monsoon Alert: ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਸੂਬਿਆਂ ਵਿੱਚ ਮਾਨਸੂਨ ਦੀ ਐਂਟਰੀ ਹੋ ਗਈ ਹੈ। ਮਾਨਸੂਨ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ (IMD) ਮੁਤਾਬਕ ਜੁਲਾਈ ਦੇ ਪਹਿਲੇ ਹਫ਼ਤੇ ਮੁੰਬਈ ਤੋਂ ਰਾਜਸਥਾਨ ਅਤੇ ਬਿਹਾਰ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Punjab Updated Weather: ਸ਼ਨੀਵਾਰ ਨੂੰ ਵੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬੱਦਲਵਾਈ ਰਹਿ ਸਕਦੀ ਹੈ ਅਤੇ ਦਰਮਿਆਨੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਇਸ ਦਾ ਪ੍ਰਭਾਵ ਪੰਜਾਬ ਦੇ ਉੱਤਰੀ ਹਿੱਸਿਆਂ 'ਚ ਜ਼ਿਆਦਾ ਪਵੇਗਾ।

Delhi-NCR Updated Weather: ਦਿੱਲੀ-ਐਨਸੀਆਰ ਵਿੱਚ ਮਾਨਸੂਨ ਦੇ ਆਉਣ ਨਾਲ ਮੌਸਮ ਦਾ ਮਿਜਾਜ਼ ਪੂਰੀ ਤਰ੍ਹਾਂ ਬਦਲ ਗਿਆ ਹੈ। ਰੁਕ-ਰੁਕ ਕੇ ਹੋ ਰਹੀ ਬਰਸਾਤ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਜਿਸਦੇ ਚਲਦਿਆਂ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਤਾਪਮਾਨ ਵੀ ਆਮ ਨਾਲੋਂ ਘੱਟ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ 7 ਜੁਲਾਈ ਤੱਕ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ।

Himachal Pradesh Updated Weather: ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਦਾ ਸਿਲਸਿਲਾ ਜਾਰੀ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਜ਼ਿਆਦਾਤਰ ਜ਼ਿਲ੍ਹਿਆਂ 'ਚ ਤੂਫ਼ਾਨ, ਬਿਜਲੀ ਅਤੇ ਮੀਂਹ ਦੀ ਸੰਭਾਵਨਾ ਜਤਾਈ ਹੈ, ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਸੂਬੇ 'ਚ ਯੈਲੋ ਅਲਰਟ ਜਾਰੀ ਕੀਤਾ ਹੈ।

Uttar Pradesh Updated Weather: ਉੱਤਰ ਪ੍ਰਦੇਸ਼ 'ਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਰਾਜਧਾਨੀ ਲਖਨਊ 'ਚ ਬੱਦਲਵਾਈ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਨਸੀਬ ਹੋਈ ਹੈ। ਲਖਨਊ ਵਿੱਚ ਘੱਟੋ-ਘੱਟ ਤਾਪਮਾਨ 25 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਦਰਜ ਕੀਤਾ ਜਾ ਸਕਦਾ ਹੈ।

Bihar Updated Weather: ਮੌਸਮ ਵਿਭਾਗ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਬਿਹਾਰ ਦੇ ਤਿੰਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਅੱਜ ਸ਼ਨੀਵਾਰ ਨੂੰ ਪੱਛਮੀ ਚੰਪਾਰਨ, ਪੂਰਬੀ ਚੰਪਾਰਨ ਅਤੇ ਕਿਸ਼ਨਗੰਜ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂਕਿ ਕੱਲ੍ਹ ਐਤਵਾਰ ਨੂੰ ਕੈਮੂਰ, ਔਰੰਗਾਬਾਦ ਅਤੇ ਰੋਹਤਾਸ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਟਨਾ ਮੌਸਮ ਵਿਗਿਆਨ ਕੇਂਦਰ ਨੇ ਯੈਲੋ ਅਲਰਟ ਜਾਰੀ ਕੀਤਾ ਹੈ।

Rajasthan Updated Weather: ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ 'ਚ ਸ਼ੁੱਕਰਵਾਰ ਨੂੰ ਵੀ ਬਾਰਿਸ਼ ਜਾਰੀ ਰਹੀ। 2 ਜੁਲਾਈ ਯਾਨੀ ਅੱਜ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹੇਗੀ। ਹਾਲਾਂਕਿ, 3 ਜੁਲਾਈ ਤੋਂ ਪੱਛਮੀ ਰਾਜਸਥਾਨ 'ਚ ਇਕ ਵਾਰ ਫਿਰ ਬਾਰਿਸ਼ ਦੀਆਂ ਗਤੀਵਿਧੀਆਂ 'ਚ ਕਮੀ ਆਵੇਗੀ।

ਇਹ ਵੀ ਪੜ੍ਹੋ : Monsoon 2022: ਉੱਤਰ ਭਾਰਤ 'ਚ ਮਾਨਸੂਨ ਦੀ ਐਂਟਰੀ! ਅੱਜ ਵੀ ਦਿੱਲੀ ਸਮੇਤ ਇਨ੍ਹਾਂ ਸੂਬਿਆਂ 'ਚ ਹੋਵੇਗੀ ਬਾਰਿਸ਼!

Gujrat Updated Weather: ਗੁਜਰਾਤ ਦੇ ਆਨੰਦ, ਸੂਰਤ ਅਤੇ ਰਾਜਕੋਟ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਪਿਆ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਜਾਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਤੱਕ ਗੁਜਰਾਤ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

IMD Alert: ਮੌਸਮ ਵਿਭਾਗ ਮੁਤਾਬਕ ਦਿੱਲੀ 'ਚ ਬੱਦਲਵਾਈ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 6 ਅਤੇ 7 ਜੁਲਾਈ ਨੂੰ ਦਿੱਲੀ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਰ ਮਹਾਰਾਸ਼ਟਰ ਦੇ ਤੱਟਵਰਤੀ ਜ਼ਿਲ੍ਹਿਆਂ ਅਤੇ ਮੇਘਾਲਿਆ, ਕੋਂਕਣ ਅਤੇ ਗੋਆ ਦੇ ਕੁਝ ਹਿੱਸਿਆਂ, ਮੁੰਬਈ ਸਮੇਤ ਤੱਟਵਰਤੀ ਕਰਨਾਟਕ ਅਤੇ ਤੱਟਵਰਤੀ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

Summary in English: Weather Today: It will rain again in Delhi today! Find out the weather in these states!

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters