Weather Forecast: ਦਿੱਲੀ-ਐਨਸੀਆਰ ਵਿੱਚ ਤੇਜ਼ ਠੰਡ ਵਿਚਾਲੇ ਦੁਪਹਿਰ ਨੂੰ ਹਲਕੀ ਧੁੱਪ ਦਿਖਾਈ ਦੇ ਰਹੀ ਹੈ, ਹਾਲਾਂਕਿ, ਠੰਡੀਆਂ ਹਵਾਵਾਂ ਕਾਰਨ ਇਹ ਧੁੱਪ ਦਿੱਲੀ ਦੇ ਲੋਕਾਂ ਲਈ ਬੇਅਸਰ ਸਾਬਤ ਹੋ ਰਹੀ ਹੈ। ਠੰਡ ਕਾਰਨ ਉੱਤਰੀ ਭਾਰਤ ਵਿੱਚ ਹਾਲਾਤ ਅਜੇ ਵੀ ਮਾੜੇ ਹਨ। ਇਸ ਦੌਰਾਨ, ਕਸ਼ਮੀਰ ਅਤੇ ਹਿਮਾਚਲ ਵਿੱਚ ਬਰਫ਼ਬਾਰੀ ਜਾਰੀ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਇਸ ਦੇ ਨਾਲ ਹੀ 10 ਤੋਂ 12 ਜਨਵਰੀ 2025 ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਦਿੱਲੀ-ਐਨਸੀਆਰ ਦਾ ਮੌਸਮ
ਇਨ੍ਹੀਂ ਦਿਨੀਂ ਰਾਜਧਾਨੀ ਦਿੱਲੀ ਅਤੇ ਐਨਸੀਆਰ ਵਿੱਚ ਭਾਰੀ ਠੰਡ ਜਾਰੀ ਹੈ। ਸਵੇਰੇ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਤਾਪਮਾਨ 7-9 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿੰਦਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਦਿੱਲੀ ਵਿੱਚ ਦੁਪਹਿਰ ਵੇਲੇ 10 ਜਨਵਰੀ, 2024 ਤੱਕ ਠੰਡੀਆਂ ਹਵਾਵਾਂ ਦੀ ਸਥਿਤੀ ਜਾਰੀ ਰਹੇਗੀ। 9-10 ਜਨਵਰੀ 2025 ਨੂੰ ਸੰਘਣੀ ਧੁੰਦ ਰਹੇਗੀ ਅਤੇ 11-12 ਜਨਵਰੀ 2025 ਨੂੰ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਬਰਫ਼ਬਾਰੀ ਨੇ ਵਧਾਈ ਠੰਡ
ਇਸ ਸਾਲ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਵਿੱਚ ਭਾਰੀ ਬਰਫ਼ਬਾਰੀ ਹੋ ਰਹੀ ਹੈ। ਘੱਟੋ-ਘੱਟ ਤਾਪਮਾਨ ਕਾਰਨ ਸੰਘਣੀ ਧੁੰਦ ਵਿੱਚ ਵਾਧਾ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਹੋਰ ਡਿੱਗ ਸਕਦਾ ਹੈ। ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। 10-12 ਜਨਵਰੀ 2025 ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦਾ ਮੌਸਮ
ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਬੁੱਧਵਾਰ ਨੂੰ ਠੰਡ ਦੀ ਤੀਬਰਤਾ ਹੋਰ ਵਧ ਗਈ, ਜੋ ਪਹਿਲਾਂ ਹੀ ਧੁੰਦ ਅਤੇ ਸੀਤ ਲਹਿਰ ਦੀ ਮਾਰ ਹੇਠ ਹੈ। ਸੰਗਰੂਰ ਤਿੰਨ ਡਿਗਰੀ ਘੱਟੋ-ਘੱਟ ਤਾਪਮਾਨ ਨਾਲ ਸਭ ਤੋਂ ਠੰਡਾ ਰਿਹਾ। ਸੂਬੇ ਵਿੱਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਡਿੱਗ ਗਿਆ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਕੁਝ ਥਾਵਾਂ 'ਤੇ ਤਾਪਮਾਨ ਹੋਰ ਡਿੱਗ ਸਕਦਾ ਹੈ। ਵੀਰਵਾਰ ਨੂੰ ਵੀ ਪੰਜਾਬ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। 10 ਜਨਵਰੀ ਨੂੰ ਮੌਸਮ ਸਾਫ਼ ਰਹੇਗਾ। 11 ਤਰੀਕ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Punjab ਵਿੱਚ ਸੰਘਣੀ ਧੁੰਦ ਦਾ ਅਲਰਟ, ਅੰਮ੍ਰਿਤਸਰ ਵਿੱਚ Visibility Zero, 10 ਜਨਵਰੀ ਤੋਂ ਬਾਅਦ ਇਸ-ਇਸ ਦਿਨ ਪਵੇਗਾ ਮੀਂਹ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਬ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਉੱਤਰ-ਪੱਛਮ, ਮੱਧ ਭਾਰਤ ਅਤੇ ਮਹਾਰਾਸ਼ਟਰ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ, ਜਿਸ ਤੋਂ ਬਾਅਦ ਤਾਪਮਾਨ 2 ਤੋਂ 3 ਡਿਗਰੀ ਵਧ ਸਕਦਾ ਹੈ। ਅਗਲੇ 24 ਘੰਟਿਆਂ ਵਿੱਚ ਪੂਰਬੀ ਭਾਰਤ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਤੱਕ ਡਿੱਗ ਸਕਦਾ ਹੈ।
ਇਸ ਦੇ ਨਾਲ ਹੀ ਰਾਜਸਥਾਨ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ। ਜਦੋਂਕਿ, ਅਰੁਣਾਚਲ ਪ੍ਰਦੇਸ਼, ਪੂਰਬੀ ਅਸਾਮ ਅਤੇ ਨਾਗਾਲੈਂਡ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਅੰਡੇਮਾਨ ਅਤੇ ਨਿਕੋਬਾਰ ਟਾਪੂਆਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ ਅਤੇ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤੱਟਵਰਤੀ ਤਾਮਿਲਨਾਡੂ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Summary in English: Weather Today: Kashmir-Himachal shivered due to cold winds, fog continues in Delhi-Punjab, rain on January 11