1. Home
  2. ਮੌਸਮ

Weather Today: 13 ਡਿਗਰੀ ਤੱਕ ਪਹੁੰਚਿਆ ਪਾਰਾ, ਪੜੋ ਆਉਂਦੇ 5 ਦਿਨਾਂ ਦੀ Weather Report

ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਮੌਸਮ ਦੀ ਰਿਪੋਰਟ ਜਾਰੀ ਕਰ ਦਿੱਤੀ ਹੈ। ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਵੱਡੀ ਖ਼ਬਰ।

Gurpreet Kaur Virk
Gurpreet Kaur Virk
ਅਗਲੇ 5 ਦਿਨਾਂ ਦੇ ਮੌਸਮ ਦੀ ਰਿਪੋਰਟ

ਅਗਲੇ 5 ਦਿਨਾਂ ਦੇ ਮੌਸਮ ਦੀ ਰਿਪੋਰਟ

Weather Forecast: ਦੇਸ਼ ਦੇ ਕਈ ਸੂਬਿਆਂ ਦੇ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸਵੇਰ ਅਤੇ ਸ਼ਾਮ ਨੂੰ ਹਲਕੀ ਠੰਡ ਸ਼ੁਰੂ ਹੋ ਗਈ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਚੱਕਰਵਾਤੀ ਤੂਫਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ, IMD ਨੇ ਭਵਿੱਖਬਾਣੀ ਕੀਤੀ ਹੈ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਅਤੇ ਕੱਲ੍ਹ ਧੁੰਦ ਬਣੀ ਰਹੇਗੀ।

ਪੰਜਾਬ ਦਾ ਮੌਸਮ: Met Centre Chandigarh

ਪਹਾੜੀ ਸੂਬਿਆਂ ਦੇ ਮੌਸਮ 'ਚ ਆਈ ਤਬਦੀਲੀ ਦਾ ਅਸਰ ਮੈਦਾਨੀ ਇਲਾਕਿਆਂ 'ਚ ਦੇਖਣ ਨੂੰ ਮਿਲ ਰਿਹਾ ਹੈ। ਗੱਲ ਪੰਜਾਬ ਦੀ ਕਰੀਏ ਤਾਂ ਇੱਥੇ ਰਾਤ ਦਾ ਤਾਪਮਾਨ ਦਸੰਬਰ ਵਾਂਗ ਡਿੱਗਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਲਈ ਮੌਸਮ ਸਬੰਧੀ ਵੱਡੀ ਅਪਡੇਟ ਵੀ ਜਾਰੀ ਕੀਤੀ ਹੈ। ਦਰਅਸਲ, ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ 28 ਅਕਤੂਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ 2-3 ਦਿਨਾਂ ਤੱਕ ਸੂਬੇ 'ਚ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ। ਅਜਿਹੇ 'ਚ ਜੇਕਰ ਤੁਸੀਂ ਘਰ ਤੋਂ ਬਾਹਰ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਸਾਵਧਾਨ ਹੋ ਜਾਓ।

ਹਰਿਆਣਾ ਦਾ ਮੌਸਮ: Met Centre Chandigarh

ਪੰਜਾਬ ਨਾਲ ਲੱਗਦੇ ਸੂਬੇ ਹਰਿਆਣਾ 'ਚ ਵੀ ਇੱਕ ਵਾਰ ਫਿਰ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਦਰਅਸਲ, ਕਮਜ਼ੋਰ ਪੱਛਮੀ ਗੜਬੜ ਕਾਰਨ ਮੌਸਮ ਵਿੱਚ ਬਦਲਾਅ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 28 ਅਤੇ 29 ਅਕਤੂਬਰ ਨੂੰ ਮੌਸਮ ਦੇ ਮਿਜਾਜ਼ 'ਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਅਜਿਹੇ 'ਚ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਠੰਢ ਵਧ ਜਾਵੇਗੀ।

ਇਹ ਵੀ ਪੜ੍ਹੋ : Weather Today: ਤਾਪਮਾਨ 'ਚ ਭਾਰੀ ਗਿਰਾਵਟ, ਲੱਗਣ ਵਾਲਾ ਹੈ 10 ਡਿਗਰੀ ਦਾ ਝਟਕਾ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਉੜੀਸਾ, ਗੰਗਾ ਦੇ ਪੱਛਮੀ ਬੰਗਾਲ ਅਤੇ ਕੇਰਲ ਦੇ ਉੱਤਰੀ ਤੱਟ 'ਤੇ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਭਾਰੀ ਬਾਰਿਸ਼ ਹੋ ਸਕਦੀ ਹੈ।

● ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਮਨੀਪੁਰ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

● ਬਿਹਾਰ, ਝਾਰਖੰਡ, ਅੰਦਰੂਨੀ ਉੜੀਸਾ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

● ਪੱਛਮੀ ਹਿਮਾਲਿਆ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: know the weather report for the next 5 days

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters