1. Home
  2. ਮੌਸਮ

ਸ਼ੁਰੂ ਹੋਣ ਜਾ ਰਿਹੈ MONSOON ਦਾ ਤੀਜਾ ਦੌਰ, ਹਫਤੇ ਦੇ ਇਸ ਦਿਨ ਭਾਰੀ ਮੀਂਹ ਦੀ ਭਵਿੱਖਬਾਣੀ

ਮੌਸਮ ਵਿਭਾਗ ਮੁਤਾਬਕ ਮੌਨਸੂਨ ਦਾ ਤੀਜਾ ਦੌਰ ਸ਼ੁਰੂ ਹੋਣ ਜਾ ਰਿਹਾ ਹੈ, ਇਸ ਦੌਰਾਨ ਭਾਰੀ ਮੀਂਹ ਦਾ ਤਾਂਡਵ ਦੇਖਣ ਨੂੰ ਮਿਲੇਗਾ। ਆਓ ਜਾਣਦੇ ਹਾਂ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਦਾ ਮਿਜਾਜ਼।

Gurpreet Kaur Virk
Gurpreet Kaur Virk
19 ਜੁਲਾਈ 2023 ਤੋਂ ਮੌਸਮ 'ਚ ਵੱਡਾ ਬਦਲਾਅ

19 ਜੁਲਾਈ 2023 ਤੋਂ ਮੌਸਮ 'ਚ ਵੱਡਾ ਬਦਲਾਅ

Weather Forecast: ਦੇਸ਼ਭਰ ਵਿੱਚ ਮੌਨਸੂਨ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ। ਭਾਰੀ ਮੀਂਹ ਦੇ ਚਲਦਿਆਂ ਕਈ ਥਾਵਾਂ 'ਤੇ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਗੱਲ ਉੱਤਰ ਭਾਰਤ ਦੀ ਕਰੀਏ ਤਾਂ ਇੱਥੇ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੌਨਸੂਨ ਦਾ ਤੀਜਾ ਦੌਰ ਸ਼ੁਰੂ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੌਨਸੂਨ ਦਾ ਤੀਜਾ ਦੌਰ ਰਾਜਸਥਾਨ ਤੋਂ ਸ਼ੁਰੂ ਹੋਵੇਗਾ ਅਤੇ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦਾ ਤਾਂਡਵ ਦੇਖਣ ਨੂੰ ਮਿਲੇਗਾ।

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ 17 ਜੁਲਾਈ ਨੂੰ ਪੰਜਾਬ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 18 ਅਤੇ 19 ਜੁਲਾਈ ਨੂੰ ਕਈ ਥਾਵਾਂ 'ਤੇ ਭਾਰੀ ਮੀਂਹ ਦੇ ਨਜ਼ਾਰੇ ਦੇਖਣ ਨੂੰ ਮਿਲਣਗੇ। ਇਸ ਦੌਰਾਨ ਪੰਜਾਬ ਵਿੱਚ 17, 18 ਅਤੇ 19 ਜੁਲਾਈ ਤੱਕ ਵੱਖ-ਵੱਖ ਥਾਵਾਂ 'ਤੇ ਗਰਜ਼-ਤੂਫ਼ਾਨ/ਬਿਜਲੀ ਪੈਣ ਦੀ ਸੰਭਾਵਨਾ ਹੈ। ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਹਰਿਆਣਾ ਦਾ ਮੌਸਮ: Met Centre Chandigarh

ਪੰਜਾਬ ਵਾਂਗ ਹਰਿਆਣਾ ਵਿੱਚ ਵੀ ਮੌਸਮ ਵਿਭਾਗ ਚੰਡੀਗੜ੍ਹ ਨੇ 17, 18 ਅਤੇ 19 ਜੁਲਾਈ ਨੂੰ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਗਰਜ਼-ਤੂਫ਼ਾਨ/ਬਿਜਲੀ ਪੈਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਣ ਦੀ ਗੱਲ ਕਹੀ ਹੈ।

ਇਹ ਵੀ ਪੜ੍ਹੋ : Weather Today: ਜਾਣੋ 16 ਤੋਂ 20 ਜੁਲਾਈ ਤੱਕ ਦੇ ਮੌਸਮ ਦੀ ਪੂਰੀ ਜਾਣਕਾਰੀ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਛੱਤੀਸਗੜ੍ਹ, ਉੜੀਸਾ, ਮੱਧ ਪ੍ਰਦੇਸ਼, ਵਿਦਰਭ, ਪੂਰਬੀ ਰਾਜਸਥਾਨ, ਕੋਂਕਣ ਅਤੇ ਗੋਆ, ਦੱਖਣੀ ਗੁਜਰਾਤ, ਤੱਟਵਰਤੀ ਕਰਨਾਟਕ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ ਦੇ ਕੁਝ ਹਿੱਸਿਆਂ, ਸਿੱਕਮ, ਝਾਰਖੰਡ, ਉਪ-ਹਿਮਾਲੀਅਨ ਪੱਛਮੀ ਬੰਗਾਲ, ਦਿੱਲੀ, ਕੇਰਲਾ, ਵਿਦਰਭ ਅਤੇ ਤੇਲੰਗਾਨਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

● ਪੰਜਾਬ, ਜੰਮੂ ਅਤੇ ਕਸ਼ਮੀਰ, ਉੱਤਰ ਪ੍ਰਦੇਸ਼, ਬਿਹਾਰ, ਬਾਕੀ ਉੱਤਰ-ਪੂਰਬੀ ਭਾਰਤ, ਆਂਧਰਾ ਪ੍ਰਦੇਸ਼, ਅੰਦਰੂਨੀ ਕਰਨਾਟਕ, ਤਾਮਿਲਨਾਡੂ, ਲਕਸ਼ਦੀਪ ਅਤੇ ਸੌਰਾਸ਼ਟਰ ਅਤੇ ਕੱਛ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Know the weather report of this week

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters

Latest feeds

More News