1. Home
  2. ਮੌਸਮ

Weather Today: ਜਾਣੋ 16 ਤੋਂ 20 ਜੁਲਾਈ ਤੱਕ ਦੇ ਮੌਸਮ ਦੀ ਪੂਰੀ ਜਾਣਕਾਰੀ

ਮੌਸਮ ਵਿਭਾਗ ਚੰਡੀਗੜ੍ਹ ਨੇ 16 ਤੋਂ 20 ਜੁਲਾਈ ਤੱਕ ਦੇ ਮੌਸਮ ਦੀ ਭਵਿੱਖਬਾਣੀ ਕੀਤੀ ਹੈ, ਆਓ ਜਾਣਦੇ ਹਾਂ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਦਾ ਮਿਜਾਜ਼।

Gurpreet Kaur Virk
Gurpreet Kaur Virk
16 ਤੋਂ 20 ਜੁਲਾਈ ਤੱਕ ਦੇ ਮੌਸਮ ਦੀ ਪੂਰੀ ਜਾਣਕਾਰੀ

16 ਤੋਂ 20 ਜੁਲਾਈ ਤੱਕ ਦੇ ਮੌਸਮ ਦੀ ਪੂਰੀ ਜਾਣਕਾਰੀ

Weather Forecast: ਮੌਸਮ ਵਿਭਾਗ ਮੁਤਾਬਕ ਮੌਨਸੂਨ ਪੂਰੇ ਦੇਸ਼ ਵਿੱਚ ਸਰਗਰਮ ਹੈ। ਇਸ ਕਾਰਨ ਦਿੱਲੀ ਸਮੇਤ ਉੱਤਰਾਖੰਡ, ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਹਰਿਆਣਾ, ਉੱਤਰ ਪ੍ਰਦੇਸ਼, ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਯਾਨੀ ਅੱਜ ਬੱਦਲਵਾਈ ਅਤੇ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਬਾਅਦ 18, 19 ਅਤੇ 20 ਜੁਲਾਈ ਨੂੰ ਵੀ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਨੇ 16 ਜੁਲਾਈ ਤੱਕ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਬਾਅਦ 17, 18 ਅਤੇ 19 ਜੁਲਾਈ ਨੂੰ ਕਈ ਥਾਵਾਂ 'ਤੇ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ 'ਚ ਅਗਲੇ 07 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਹਰਿਆਣਾ ਦਾ ਮੌਸਮ: Met Centre Chandigarh

ਮੌਸਮ ਵਿਭਾਗ ਨੇ ਹਰਿਆਣਾ ਵਿੱਚ ਵੀ 15 ਤੋਂ 19 ਜੁਲਾਈ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ 'ਚ ਅਗਲੇ 07 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : Weather Today: ਹਿਮਾਚਲ-ਪੰਜਾਬ-ਹਰਿਆਣਾ-ਦਿੱਲੀ 'ਚ Alert, ਇਸ ਦਿਨ ਤੱਕ ਮੀਂਹ ਪੈਣ ਦੇ ਆਸਾਰ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਕੋਂਕਣ ਅਤੇ ਗੋਆ ਅਤੇ ਤੱਟਵਰਤੀ ਕਰਨਾਟਕ ਦੇ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

● ਦੱਖਣੀ ਗੁਜਰਾਤ, ਕੇਰਲ, ਲਕਸ਼ਦੀਪ, ਪੂਰਬੀ ਰਾਜਸਥਾਨ ਅਤੇ ਵਿਦਰਭ ਵਿੱਚ ਇੱਕ ਜਾਂ ਦੋ ਭਾਰੀ ਸਪੈਲਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

● ਉੱਤਰ-ਪੂਰਬੀ ਭਾਰਤ, ਬਿਹਾਰ, ਪੱਛਮੀ ਬੰਗਾਲ, ਝਾਰਖੰਡ, ਉੜੀਸਾ, ਛੱਤੀਸਗੜ੍ਹ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਦਿੱਲੀ, ਤਾਮਿਲਨਾਡੂ, ਅੰਦਰੂਨੀ ਕਰਨਾਟਕ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਚੰਗੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Know weather information from 16 to 20 July

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters