Weather Forecast: ਦੇਸ਼ ਦੇ ਕਈ ਦੱਖਣੀ ਸੂਬਿਆਂ ਵਿੱਚ ਅੱਜ ਮੀਂਹ ਦੀਆਂ ਸਰਗਰਮੀਆਂ ਦੇਖਣ ਨੂੰ ਮਿਲਣਗੀਆਂ। ਉਥੇ ਹੀ ਜੇਕਰ ਉੱਤਰ ਭਾਰਤ ਦੀ ਗੱਲ ਕਰੀਏ ਤਾਂ ਲਖਨਊ ਸਮੇਤ ਕੁਝ ਸ਼ਹਿਰਾਂ 'ਚ ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਆਓ ਜਾਣਦੇ ਹਾਂ ਕਿ ਅੱਜ ਯਾਨੀ ਵੀਰਵਾਰ, 26 ਅਕਤੂਬਰ ਨੂੰ ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ ਸਮੇਤ ਇਨ੍ਹਾਂ ਸੂਬਿਆਂ ਵਿੱਚ ਮੌਸਮ ਕਿਵੇਂ ਰਹੇਗਾ।
ਪੰਜਾਬ ਦਾ ਮੌਸਮ: Met Centre Chandigarh
ਮੀਂਹ ਕਾਰਨ ਪੰਜਾਬ ਦੇ ਮੌਸਮ ਵਿੱਚ ਠੰਢ ਦਾ ਅਹਿਸਾਸ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 24 ਘੰਟਿਆਂ ਦੌਰਾਨ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹਿਣ ਅਤੇ ਸਾਫ਼ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਵੱਡੀ ਤਬਦੀਲੀ ਦਰਜ ਨਹੀਂ ਕੀਤੀ ਜਾਵੇਗੀ। ਪਰ ਕਿਸਾਨ ਝੋਨੇ ਅਤੇ ਹੋਰ ਫਸਲਾਂ ਦੀ ਕਟਾਈ ਵਰਗੇ ਕੰਮ ਕਰ ਸਕਦੇ ਹਨ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਨਾਲ ਲੱਗਦੇ ਸੂਬੇ ਹਰਿਆਣਾ 'ਚ ਦੋ ਦਿਨਾਂ ਬਾਅਦ ਮੌਸਮ 'ਚ ਬਦਲਾਅ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਇੱਕ ਕਮਜ਼ੋਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ ਜਿਸ ਕਾਰਨ ਦੋ ਦਿਨਾਂ ਬਾਅਦ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਹੈ। 28 ਅਤੇ 29 ਅਕਤੂਬਰ ਨੂੰ ਹਰਿਆਣਾ ਵਿੱਚ ਬੱਦਲਵਾਈ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਤਾਪਮਾਨ ਵਿੱਚ ਗਿਰਾਵਟ ਵੀ ਦੇਖੀ ਜਾ ਸਕਦੀ ਹੈ।
ਇਹ ਵੀ ਪੜ੍ਹੋ : Weather Today: 13 ਡਿਗਰੀ ਤੱਕ ਪਹੁੰਚਿਆ ਪਾਰਾ, ਪੜੋ ਆਉਂਦੇ 5 ਦਿਨਾਂ ਦੀ Weather Report
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ।
● ਉੱਤਰ-ਪੂਰਬੀ ਭਾਰਤ, ਗੰਗਾ ਪੱਛਮੀ ਬੰਗਾਲ, ਤੱਟਵਰਤੀ ਓਡੀਸ਼ਾ, ਤੱਟੀ ਆਂਧਰਾ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Latest report of the Meteorological Department