1. Home
  2. ਮੌਸਮ

Weather Today: ਮੀਂਹ ਤੋਂ ਬਾਅਦ "ਲੂ" ਦਾ ਅਟੈਕ, ਜੂਨ ਮਹੀਨੇ 'ਚ ਲੱਗੇਗਾ 46 ਡਿਗਰੀ ਦਾ ਝਟਕਾ

ਮੌਸਮ ਵਿਭਾਗ ਮੁਤਾਬਕ 4 ਜੂਨ ਤੋਂ ਸਰਗਰਮ ਹੋ ਰਹੀ ਨਵੀ ਪੱਛਮੀ ਗੜਬੜੀ ਤੋਂ ਬਾਅਦ ਲੋਕਾਂ 'ਤੇ "ਲੂ" ਦਾ ਅਟੈਕ ਹੋਣ ਵਾਲਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 7 ਜੂਨ ਤੱਕ ਮੌਸਮ ਵਿੱਚ ਵੱਡਾ ਬਦਲਾਅ ਆਉਣ ਵਾਲਾ ਹੈ।

Gurpreet Kaur Virk
Gurpreet Kaur Virk
ਇਸ ਦਿਨ ਤੋਂ ਮੀਂਹ ਵਾਲਾ ਮੌਸਮ ਖ਼ਤਮ

ਇਸ ਦਿਨ ਤੋਂ ਮੀਂਹ ਵਾਲਾ ਮੌਸਮ ਖ਼ਤਮ

Weather Forecast: ਦੇਸ਼ਭਰ ਵਿੱਚ ਮੌਸਮ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ। ਮੌਸਮ ਵਿਭਾਗ ਮੁਤਾਬਕ ਅੱਜ ਯਾਨੀ 2 ਜੂਨ ਨੂੰ ਦਿੱਲੀ, ਪੰਜਾਬ, ਹਰਿਆਣਾ, ਯੂਪੀ ਸਮੇਤ ਇਨ੍ਹਾਂ ਸੂਬਿਆਂ 'ਚ ਤੇਜ਼ ਹਵਾਵਾਂ ਦੇ ਨਾਲ ਹਲਕੇ ਮੀਂਹ ਦੇ ਨਜ਼ਾਰੇ ਦੇਖਣ ਨੂੰ ਮਿਲ ਸਕਦੇ ਹਨ। ਇਸ ਤੋਂ ਬਾਅਦ ਅਗਲੇ 3 ਦਿਨਾਂ ਤੱਕ ਅਜਿਹਾ ਮੌਸਮ ਜਾਰੀ ਰਹੇਗਾ। ਮੌਸਮ ਵਿਭਾਗ ਨੇ 4 ਜੂਨ ਤੋਂ ਸਰਗਰਮ ਹੋ ਰਹੀ ਨਵੀ ਪੱਛਮੀ ਗੜਬੜੀ ਤੋਂ ਬਾਅਦ ਲੋਕਾਂ 'ਤੇ "ਲੂ" ਦਾ ਅਟੈਕ ਹੋਣ ਦਾ ਖ਼ਦਸ਼ਾ ਜਤਾਇਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 7 ਜੂਨ ਤੱਕ ਮੌਸਮ ਵਿੱਚ ਵੱਡਾ ਬਦਲਾਅ ਆਉਣ ਵਾਲਾ ਹੈ।

ਪੰਜਾਬ ਦਾ ਮੌਸਮ: Met Centre Chandigarh

● ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ 'ਚ 02 ਜੂਨ ਤੋਂ ਧੂੜ ਭਰੀ ਹਨੇਰੀ ਦੇ ਨਾਲ-ਨਾਲ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ।

● ਮੀਂਹ ਦਾ ਇਹ ਸਿਲਸਿਲਾ ਅਗਲੇ 3 ਦਿਨਾਂ ਤੱਕ ਜਾਰੀ ਰਹਿਣ ਵਾਲਾ ਹੈ, ਇਸ ਤੋਂ ਬਾਅਦ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।

● ਮੌਸਮ ਵਿਭਾਗ ਦੀ ਮੰਨੀਏ ਤਾਂ ਸੂਬੇ 'ਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ 'ਤੇ ਮੌਸਮ ਖੁਸ਼ਕ ਰਹਿਣ ਵਾਲਾ ਹੈ।

● ਅਗਲੇ ਦੋ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।

● ਇਸ ਤੋਂ ਬਾਅਦ ਪੰਜਾਬ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : Weather Today: 4 ਜੂਨ ਤੋਂ ਨਵੀ ਪੱਛਮੀ ਗੜਬੜੀ ਸਰਗਰਮ, ਇਸ ਦਿਨ ਤੱਕ ਮੀਂਹ ਪੈਣ ਦੇ ਆਸਾਰ

ਹਰਿਆਣਾ ਦਾ ਮੌਸਮ: Met Centre Chandigarh

● ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਹਰਿਆਣਾ 'ਚ 02 ਜੂਨ ਨੂੰ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ।

● ਮੌਸਮ ਵਿਭਾਗ ਦੀ ਮੰਨੀਏ ਤਾਂ ਹਰਿਆਣਾ 'ਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ 'ਤੇ ਮੌਸਮ ਖੁਸ਼ਕ ਰਹਿਣ ਵਾਲਾ ਹੈ।

● ਅਗਲੇ ਦੋ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।

● ਇਸ ਤੋਂ ਬਾਅਦ ਪੰਜਾਬ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : Weather Today: ਆਉਂਦੇ 5 ਦਿਨਾਂ ਦੌਰਾਨ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ-ਝੱਖੜ-ਗੜ੍ਹੇਮਾਰੀ ਦੀ ਸੰਭਾਵਨਾ

ਦੇਸ਼ ਭਰ ਵਿੱਚ ਮੌਸਮ ਪ੍ਰਣਾਲੀ: Skymet Weather

● ਇੱਕ ਪੱਛਮੀ ਗੜਬੜ ਪੱਛਮੀ ਹਿਮਾਲਿਆ ਵੱਲ ਵਧ ਰਹੀ ਹੈ।

● ਇੱਕ ਪ੍ਰੇਰਿਤ ਚੱਕਰਵਾਤੀ ਚੱਕਰ ਉੱਤਰੀ ਪਾਕਿਸਤਾਨ ਅਤੇ ਨਾਲ ਲੱਗਦੇ ਪੰਜਾਬ ਉੱਤੇ ਬਣਿਆ ਹੋਇਆ ਹੈ।

● ਇੱਕ ਚੱਕਰਵਾਤੀ ਸਰਕੂਲੇਸ਼ਨ ਦੱਖਣ-ਪੱਛਮੀ ਰਾਜਸਥਾਨ ਅਤੇ ਗੁਆਂਢ ਵਿੱਚ ਬਣਿਆ ਹੋਇਆ ਹੈ।

● ਮੱਧ ਪ੍ਰਦੇਸ਼ ਦੇ ਪੂਰਬੀ ਹਿੱਸਿਆਂ ਵਿੱਚ ਇੱਕ ਹੋਰ ਚੱਕਰਵਾਤੀ ਚੱਕਰ ਬਣਿਆ ਹੋਇਆ ਹੈ।

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਪੱਛਮੀ ਹਿਮਾਲਿਆ, ਪੰਜਾਬ ਦੇ ਕੁਝ ਹਿੱਸਿਆਂ, ਦੱਖਣੀ ਕਰਨਾਟਕ, ਤੱਟਵਰਤੀ ਆਂਧਰਾ ਪ੍ਰਦੇਸ਼, ਰਾਇਲਸੀਮਾ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਧੂੜ ਭਰੀ ਹਨੇਰੀ ਆ ਸਕਦੀ ਹੈ।

● ਅੰਡੇਮਾਨ ਅਤੇ ਨਿਕੋਬਾਰ ਟਾਪੂ ਉੱਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਪੱਛਮੀ ਉੱਤਰ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼ ਅਤੇ ਗੁਜਰਾਤ ਦੇ ਉੱਤਰੀ ਹਿੱਸਿਆਂ, ਦੱਖਣੀ ਮੱਧ ਮਹਾਰਾਸ਼ਟਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: "Loo" attack after rain, 46 degrees will hit in June

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters