Weather Forecast: ਅੱਜ 2 ਜਨਵਰੀ ਹੈ ਅਤੇ ਉੱਤਰੀ ਭਾਰਤ ਦਾ ਹਰ ਸੂਬਾ ਚੌਥੇ ਦਿਨ ਵੀ ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ, ਹਰਿਆਣਾ, ਰਾਜਸਥਾਨ, ਚੰਡੀਗੜ੍ਹ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ 'ਚ ਕੋਲਡ ਡੇਅ ਦੀ ਸਥਿਤੀ ਦੇਖੀ ਜਾ ਰਹੀ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਤਾਪਮਾਨ 'ਚ ਮਾਮੂਲੀ ਵਾਧਾ ਦੇਖਿਆ ਜਾ ਸਕਦਾ ਹੈ ਪਰ ਧੁੰਦ, ਸ਼ੀਤ ਲਹਿਰ ਅਤੇ ਠੰਡ ਦੇ ਹਾਲਾਤ ਬਰਕਰਾਰ ਰਹਿਣਗੇ। ਮੌਸਮ ਵਿਭਾਗ ਨੇ ਪੰਜਾਬ-ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ ਹੈ, ਜਿਸ ਕਾਰਨ ਹਵਾਈ ਅਤੇ ਰੇਲ ਮਾਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।
ਪੰਜਾਬ ਕੜਾਕੇ ਦੀ ਠੰਡ ਦੀ ਲਪੇਟ ਵਿੱਚ ਹੈ। ਬੁੱਧਵਾਰ ਨੂੰ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਹੱਡ ਭੰਨਵੀਂ ਠੰਡ ਕਾਰਨ ਸੂਬਾ ਕੰਬ ਗਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਡ ਰਹਿਣ ਵਾਲੀ ਹੈ, ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਰੂਪਨਗਰ, ਮੋਹਾਲੀ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਲ ਹਨ। ਬਾਕੀ 14 ਜ਼ਿਲ੍ਹਿਆਂ ਵਿੱਚ ਅੱਜ ਸੀਵੀਅਰ ਕੋਲਡ ਦੀ ਸਥਿਤੀ ਅਤੇ ਸੰਘਣੀ ਧੁੰਦ ਛਾਈ ਰਹੇਗੀ।
ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 4 ਜਨਵਰੀ ਤੋਂ ਇੱਕ ਨਵਾਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਵਿਭਾਗ ਨੇ ਪੰਜਾਬ ਦੇ 12 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Weather Report: ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, 5 ਜਨਵਰੀ ਤੋਂ ਮੌਸਮ ਵਿੱਚ ਵੱਡਾ ਬਦਲਾਅ, ਮੈਦਾਨੀ ਇਲਾਕਿਆਂ ਵਿੱਚ ਮੀਂਹ ਦਾ ਅਲਰਟ
ਤਾਪਮਾਨ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਤਾਪਮਾਨ ਆਮ ਨਾਲੋਂ 1.8 ਡਿਗਰੀ ਘੱਟ ਦਰਜ ਕੀਤਾ ਗਿਆ। ਸੰਗਰੂਰ ਵਿੱਚ ਸਭ ਤੋਂ ਵੱਧ ਪਾਰਾ 15 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ 'ਚ 12 ਡਿਗਰੀ, ਲੁਧਿਆਣਾ 'ਚ 13 ਡਿਗਰੀ, ਪਟਿਆਲਾ 'ਚ 14 ਡਿਗਰੀ, ਪਠਾਨਕੋਟ 'ਚ 12 ਡਿਗਰੀ, ਬਠਿੰਡਾ 'ਚ 15 ਡਿਗਰੀ, ਗੁਰਦਾਸਪੁਰ 'ਚ 13 ਡਿਗਰੀ ਅਤੇ ਬਰਨਾਲਾ 'ਚ 12 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਹੋਇਆ ਹੈ। ਬਠਿੰਡਾ ਵਿੱਚ ਸਭ ਤੋਂ ਘੱਟ ਤਾਪਮਾਨ 4 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ 'ਚ ਘੱਟੋ-ਘੱਟ ਪਾਰਾ 7 ਡਿਗਰੀ, ਲੁਧਿਆਣਾ 'ਚ 8 ਡਿਗਰੀ, ਪਟਿਆਲਾ 'ਚ 7 ਡਿਗਰੀ ਅਤੇ ਪਠਾਨਕੋਟ 'ਚ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Summary in English: Weather Today: lowest temperature of 4 degrees was recorded in Bathinda, severe cold condition in 8 districts, zero visibility in Amritsar-Pathankot