1. Home
  2. ਮੌਸਮ

Weather Today: ਪੰਜਾਬ 'ਚ ਮਾਨਸੂਨ ਐਕਟਿਵ, ਤੇਜ਼ ਹਵਾਵਾਂ ਨਾਲ ਭਾਰੀ ਮੀਂਹ, 23, 24 ਅਤੇ 25 ਜੁਲਾਈ ਲਈ Big Alert

ਮੌਸਮ ਵਿਭਾਗ ਨੇ ਸੋਮਵਾਰ ਯਾਨੀ ਅੱਜ ਲਈ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ ਅਤੇ ਅੱਜ ਸਵੇਰ ਤੋਂ ਹੀ ਸੂਬੇ ਭਰ ਵਿੱਚ ਮੀਂਹ ਦੀਆਂ ਗਤੀਵਿਧੀਆਂ ਦਰਜ ਕੀਤੀਆਂ ਜਾ ਰਹੀਆਂ ਹਨ। ਫਿਲਹਾਲ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ 23 ਤੋਂ 25 ਜੁਲਾਈ ਤੱਕ ਯੈਲੋ ਅਲਰਟ ਜਾਰੀ ਰਹੇਗਾ। ਹਿਮਾਚਲ 'ਚ 22-23 ਜੁਲਾਈ ਨੂੰ ਔਰੇਂਜ ਅਲਰਟ ਦਿੱਤਾ ਗਿਆ ਹੈ, ਜਦਕਿ 24-25 ਜੁਲਾਈ ਨੂੰ ਯੈਲੋ ਅਲਰਟ ਦਿੱਤਾ ਗਿਆ ਹੈ। ਅਲਰਟ ਦੇ ਇਸ ਪੂਰੇ ਸਿਲਸਿਲੇ ਵਿੱਚ ਲੋਕਾਂ ਨੂੰ ਸਾਵਧਾਨ ਕੀਤਾ ਗਿਆ ਹੈ ਅਤੇ ਯਾਤਰਾ ਕਰਨ ਵਾਲਿਆਂ ਨੂੰ ਖਾਸ ਤੌਰ 'ਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

Gurpreet Kaur Virk
Gurpreet Kaur Virk
ਪੰਜਾਬ 'ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ

ਪੰਜਾਬ 'ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ

Weather Forecast: ਸਾਵਣ ਦੇ ਪਹਿਲੇ ਸੋਮਵਾਰ ਨੂੰ ਦਿੱਲੀ-ਐਨਸੀਆਰ ਤੋਂ ਲੈ ਕੇ ਯੂਪੀ-ਬਿਹਾਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸਦੇ ਚਲਦਿਆਂ ਲੋਕਾਂ ਨੂੰ ਹੁੰਮਸ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਸ ਦੇ ਨਾਲ ਹੀ ਪੰਜਾਬ-ਹਰਿਆਣਾ 'ਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਨੇ ਅੱਜ ਦਿੱਲੀ-ਐਨਸੀਆਰ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੱਜ ਨੋਇਡਾ, ਗਾਜ਼ੀਆਬਾਦ ਅਤੇ ਗੁਰੂਗ੍ਰਾਮ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਹਾਲਾਂਕਿ, ਮੀਂਹ ਤੋਂ ਬਾਅਦ ਹੁੰਮਸ ਭਰੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਸਕਦੀ ਹੈ।

ਦਿੱਲੀ ਦਾ ਮੌਸਮ

ਦਿੱਲੀ ਵਾਸੀਆਂ ਲਈ ਸੋਮਵਾਰ ਦੀ ਸਵੇਰ ਨਮੀ ਵਾਲੀ ਰਹੀ ਕਿਉਂਕਿ ਘੱਟੋ-ਘੱਟ ਤਾਪਮਾਨ 29.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜੋ ਇਸ ਸੀਜ਼ਨ ਦੀ ਔਸਤ ਤੋਂ ਦੋ ਡਿਗਰੀ ਵੱਧ ਹੈ। ਹੁੰਮਸ ਭਰੀ ਗਰਮੀ ਦੇ ਵਿਚਕਾਰ, ਅੱਜ ਦਿੱਲੀ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਦੋਂਕਿ ਭਲਕੇ ਮੰਗਲਵਾਰ ਅਤੇ ਅਗਲੇ ਦਿਨ ਬੁੱਧਵਾਰ ਨੂੰ ਚੰਗੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, ਤਿੰਨੋਂ ਦਿਨ ਬੱਦਲਵਾਈ ਰਹੇਗੀ। ਬੱਦਲ ਗਰਜਣ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਲਈ ਗ੍ਰੀਨ ਅਲਰਟ ਅਤੇ ਭਲਕੇ ਅਤੇ ਪਰਸੋਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਪੰਜਾਬ ਦਾ ਮੌਸਮ

ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਮਾਨਸੂਨ ਆ ਗਿਆ ਹੈ। ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ, ਪਰ ਅੱਤ ਦੀ ਗਰਮੀ ਨਾਲ ਲੋਕ ਪਰੇਸ਼ਾਨ ਰਹੇ। ਹਾਲਾਂਕਿ, ਮੌਸਮ ਵਿਭਾਗ ਨੇ ਸੋਮਵਾਰ ਯਾਨੀ ਅੱਜ ਲਈ ਵੀ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ ਅਤੇ ਅੱਜ ਸਵੇਰ ਤੋਂ ਹੀ ਸੂਬੇ ਭਰ ਵਿੱਚ ਮੀਂਹ ਦੀਆਂ ਗਤੀਵਿਧੀਆਂ ਦਰਜ ਕੀਤੀਆਂ ਜਾ ਰਹੀਆਂ ਹਨ। ਫਿਲਹਾਲ, ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਕੱਲ੍ਹ ਯਾਨੀ ਮੰਗਲਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਫਿਲਹਾਲ, ਪੰਜਾਬ ਵਿੱਚ 23 ਤੋਂ 25 ਜੁਲਾਈ ਤੱਕ ਯੈਲੋ ਅਲਰਟ ਜਾਰੀ ਰਹੇਗਾ। ਅਲਰਟ ਦੇ ਇਸ ਪੂਰੇ ਸਿਲਸਿਲੇ ਵਿੱਚ ਲੋਕਾਂ ਨੂੰ ਸਾਵਧਾਨ ਕੀਤਾ ਗਿਆ ਹੈ ਅਤੇ ਯਾਤਰਾ ਕਰਨ ਵਾਲਿਆਂ ਨੂੰ ਖਾਸ ਤੌਰ 'ਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Weather Today: ਪੰਜਾਬ ਵਿੱਚ ਤਾਪਮਾਨ 40 ਡਿਗਰੀ ਤੋਂ ਪਾਰ, 21 ਜੁਲਾਈ ਤੋਂ Monsoon Active, ਅਲਰਟ 'ਤੇ ਪੰਜਾਬ ਦੇ ਇਹ ਜ਼ਿਲ੍ਹੇ

ਇਨ੍ਹਾਂ ਸੂਬਿਆਂ ਲਈ ਅਲਰਟ

ਮੌਸਮ ਵਿਭਾਗ ਮੁਤਾਬਕ 22 ਤੋਂ 25 ਜੁਲਾਈ ਦੌਰਾਨ ਕਈ ਸੂਬਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਵਿੱਚ ਪੱਛਮੀ ਮੱਧ ਪ੍ਰਦੇਸ਼, ਗੁਜਰਾਤ, ਪੂਰਬੀ ਮੱਧ ਪ੍ਰਦੇਸ਼ ਅਤੇ ਵਿਦਰਭ, ਛੱਤੀਸਗੜ੍ਹ, ਕੋਂਕਣ, ਗੋਆ, ਮੱਧ ਮਹਾਰਾਸ਼ਟਰ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਸ਼ਾਮਲ ਹਨ। ਮੌਸਮ ਵਿਭਾਗ ਨੇ ਇਨ੍ਹਾਂ 6 ਸੂਬਿਆਂ ਲਈ ਰੈੱਡ ਅਤੇ ਔਰੇਂਜ ਅਲਰਟ ਜਾਰੀ ਕੀਤਾ ਹੈ।

ਅੱਜ ਕਿੱਥੇ ਮੀਂਹ ਪਵੇਗਾ?

ਮੌਸਮ ਵਿਭਾਗ ਨੇ ਕਿਹਾ ਹੈ ਕਿ ਦਿੱਲੀ-ਐਨਸੀਆਰ ਤੋਂ ਇਲਾਵਾ ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼, ਗੁਜਰਾਤ, ਗੋਆ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਸਮੇਤ ਦੇਸ਼ ਦੇ ਹੋਰ ਹਿੱਸਿਆਂ ਵਿੱਚ ਅੱਜ ਮੀਂਹ ਪੈ ਸਕਦਾ ਹੈ।

Summary in English: Weather Today: Monsoon active in Punjab, heavy rain with strong winds, Big Alert for 23, 24 and 25 July

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters