1. Home
  2. ਮੌਸਮ

Monsoon Active: ਇਸ ਦਿਨ ਤੋਂ ਪਹਿਲਾਂ ਨਹੀਂ ਮਿਲਣ ਵਾਲੀ ਕੋਈ ਰਾਹਤ

ਉੱਤਰ ਭਾਰਤ 'ਚ ਮੀਂਹ ਦੀਆਂ ਗਤੀਵਿਧੀਆਂ ਜਾਰੀ, ਆਉਣ ਵਾਲਾ ਹੈ ਵੱਡਾ ਬਦਲਾਅ, ਸਤੰਬਰ ਦੀ ਇਸ ਤਰੀਕ ਤੋਂ ਪਹਿਲਾਂ ਨਹੀਂ ਮਿਲਣ ਵਾਲੀ ਕੋਈ ਰਾਹਤ।

Gurpreet Kaur Virk
Gurpreet Kaur Virk
ਇਸ ਦਿਨ ਤੋਂ ਪਹਿਲਾਂ ਨਹੀਂ ਮਿਲਣ ਵਾਲੀ ਰਾਹਤ

ਇਸ ਦਿਨ ਤੋਂ ਪਹਿਲਾਂ ਨਹੀਂ ਮਿਲਣ ਵਾਲੀ ਰਾਹਤ

Weather Forecast: ਉੱਤਰ ਭਾਰਤ ਵਿੱਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਇੱਥੇ ਕਈ ਸੂਬਿਆਂ ਵਿੱਚ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ 'ਚ ਵੀ ਮੌਸਮ 'ਚ ਵੱਡੇ ਬਦਲਾਅ ਹੋਣ ਦੀ ਸੰਭਾਵਨਾ ਹੈ।

ਪੰਜਾਬ ਦਾ ਮੌਸਮ: Met Centre Chandigarh

ਪੰਜਾਬ ਵਿੱਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਹਨ, ਜਿਸਦੇ ਚਲਦਿਆਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੋਈ ਹੈ। ਫਿਲਹਾਲ, ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਹਾਲੇ ਕੁਝ ਦਿਨ ਹੋਤ ਮੀਂਹ ਪੈਣ ਦੇ ਆਸਾਰ ਜਤਾਏ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦੀਨਾ ਦੌਰਾਨ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਹਰਿਆਣਾ ਦਾ ਮੌਸਮ: Met Centre Chandigarh

ਪੰਜਾਬ ਨਾਲ ਲੱਗਦੇ ਸੂਬੇ ਹਰਿਆਣਾ ਵਿੱਚ ਵੀ ਮੌਸਮ ਵਿਭਾਗ ਚੰਡੀਗੜ੍ਹ ਨੇ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੇ ਆਸਾਰ ਹਨ। ਇਸ ਦੇ ਨਾਲ ਹੀ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਇਹ ਵੀ ਪੜ੍ਹੋ : Weather Today: ਪਾਰਾ 5 ਤੋਂ 7 ਡਿਗਰੀ ਡਿੱਗਿਆ, ਅਕਤੂਬਰ ਤੱਕ ਮੀਂਹ ਦੇ ਆਸਾਰ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਗੁਜਰਾਤ, ਦੱਖਣ-ਪੱਛਮੀ ਰਾਜਸਥਾਨ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਕੇਰਲ ਅਤੇ ਪੱਛਮੀ ਹਿਮਾਲਿਆ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਪੰਜਾਬ, ਦੱਖਣੀ ਰਾਜਸਥਾਨ, ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ, ਕੇਰਲ, ਤਾਮਿਲਨਾਡੂ, ਲਕਸ਼ਦੀਪ, ਤੱਟੀ ਆਂਧਰਾ ਪ੍ਰਦੇਸ਼, ਉੱਤਰ-ਪੂਰਬੀ ਭਾਰਤ, ਝਾਰਖੰਡ, ਉੜੀਸਾ, ਛੱਤੀਸਗੜ੍ਹ ਅਤੇ ਦੱਖਣ-ਪੂਰਬੀ ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਤੇਲੰਗਾਨਾ, ਸਿੱਕਮ, ਮੱਧ ਪ੍ਰਦੇਸ਼, ਅੰਦਰੂਨੀ ਕਰਨਾਟਕ ਅਤੇ ਪੱਛਮੀ ਬੰਗਾਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Monsoon active, no relief before this day

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters