1. Home
  2. ਮੌਸਮ

Weather Today: ਮੌਨਸੂਨ ਦੀ ਰਫ਼ਤਾਰ ਪਈ ਮੱਠੀ, ਪੰਜਾਬ ਵਿੱਚ 2 ਦਿਨ ਗਰਮੀ ਨਾਲ ਵਧੇਗੀ ਹੁੰਮਸ, 11-12 ਜੁਲਾਈ ਨੂੰ ਮੁੜ ਮੀਂਹ ਦੇ ਆਸਾਰ

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋ ਗਈ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, ਮੌਸਮ ਵਿਭਾਗ ਵੱਲੋਂ ਵੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਤ ਅਜਿਹੇ ਹਨ ਕਿ ਆਉਣ ਵਾਲੇ ਦੋ ਦਿਨਾਂ 'ਚ ਗਰਮੀ ਨਾਲ ਨਮੀ ਵਧੇਗੀ, ਜਿਸ ਨਾਲ ਲੋਕਾਂ ਦਾ ਖੱਜਲ-ਖੁਆਰ ਹੋਣਾ ਤਹਿ ਹੈ। ਫਿਲਹਾਲ, ਮੌਸਮ ਵਿਭਾਗ ਨੇ 11-12 ਜੁਲਾਈ ਨੂੰ ਮੁੜ ਮੀਂਹ ਦੇ ਆਸਾਰ ਜਤਾਏ ਹਨ।

Gurpreet Kaur Virk
Gurpreet Kaur Virk
ਮੌਨਸੂਨ ਦੀ ਰਫ਼ਤਾਰ ਪਈ ਮੱਠੀ

ਮੌਨਸੂਨ ਦੀ ਰਫ਼ਤਾਰ ਪਈ ਮੱਠੀ

Weather Forecast: ਦੇਸ਼ ਦੇ ਲਗਭਗ ਸਾਰੇ ਹਿੱਸਿਆਂ 'ਚ ਬਾਰਿਸ਼ ਜਾਰੀ ਹੈ, ਕੁਝ ਥਾਵਾਂ 'ਤੇ ਭਾਰੀ ਅਤੇ ਕਈ ਥਾਵਾਂ 'ਤੇ ਹਲਕੀ ਬਾਰਿਸ਼ ਨੇ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿੱਚ, IMD ਦਾ ਕਹਿਣਾ ਹੈ ਕਿ ਅਗਲੇ 4 ਤੋਂ 5 ਦਿਨਾਂ ਤੱਕ ਭਾਰਤ ਦੇ ਕਈ ਰਾਜਾਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਰਿਪੋਰਟ ਮੁਤਾਬਕ ਅਗਲੇ 5 ਦਿਨਾਂ ਦੌਰਾਨ ਤਾਮਿਲਨਾਡੂ ਅਤੇ ਪੁਡੂਚੇਰੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ 9 ਤੋਂ 12 ਜੁਲਾਈ ਤੱਕ ਵੱਖ-ਵੱਖ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਅਜਿਹੇ 'ਚ ਆਓ ਜਾਣਦੇ ਹਾਂ ਕਿ ਅੱਜ ਦਾ ਮੌਸਮ ਕਿਵੇਂ ਰਹੇਗਾ?

ਦਿੱਲੀ-ਐਨਸੀਆਰ ਦਾ ਮੌਸਮ

ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਯਾਨੀ ਮੌਸਮ ਵਿਭਾਗ ਦੇ ਅਨੁਸਾਰ, ਅੱਜ ਦਿੱਲੀ-ਐਨਸੀਆਰ ਵਿੱਚ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਹੋਵੇਗੀ। ਦਿੱਲੀ ਵਿੱਚ ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲੇਗੀ।

ਮੁੰਬਈ 'ਚ ਮੀਂਹ ਕਾਰਨ ਹਾਲਾਤ ਖਰਾਬ

ਮੁੰਬਈ 'ਚ ਭਾਰੀ ਮੀਂਹ ਕਾਰਨ ਲੋਕ ਖੱਜਲ-ਖੁਆਰ ਹੋ ਰਹੇ ਹਨ। ਦੱਸ ਦੇਈਏ ਕਿ ਇੱਕ ਦਿਨ ਵਿੱਚ ਮੁੰਬਈ ਵਿੱਚ ਓਨੀ ਹੀ ਬਾਰਿਸ਼ ਹੋਈ ਜਿੰਨੀ ਇੱਕ ਮਹੀਨੇ ਵਿੱਚ ਦਿੱਲੀ ਵਿੱਚ ਹੋਈ। ਸੜਕਾਂ ਹੋਵੇ ਜਾਂ ਰੇਲਵੇ ਟਰੈਕ, ਸਭ ਕੁਝ ਡੁੱਬ ਗਿਆ ਹੈ। ਮੰਗਲਵਾਰ ਨੂੰ ਮੁੰਬਈ ਤੋਂ ਨਵੀਂ ਮੁੰਬਈ ਤੱਕ ਦੇ ਸਾਰੇ ਖੇਤਰਾਂ ਦੇ ਸਕੂਲ ਬੰਦ ਰੱਖਣੇ ਪਏ। ਮੁੰਬਈ ਦੀਆਂ ਸੜਕਾਂ ਨਦੀਆਂ ਬਣ ਗਈਆਂ ਹਨ। ਲੋਕ ਹਰ ਪਾਸੇ ਫਸੇ ਹੋਏ ਹਨ। ਭਾਰੀ ਮੀਂਹ ਕਾਰਨ ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ।

ਇਹ ਵੀ ਪੜ੍ਹੋ: Weather Today: ਪੰਜਾਬ ਵਿੱਚ ਮੀਂਹ ਨੇ ਮਚਾਈ ਤਬਾਹੀ, ਇਸ ਜ਼ਿਲ੍ਹੇ ਵਿੱਚ ਨਹਿਰ ਟੁੱਟਣ ਕਾਰਨ ਕਈ ਏਕੜ ਫਸਲ ਰੁੜ੍ਹੀ, 10 ਜੁਲਾਈ ਤੱਕ ਇਨ੍ਹਾਂ ਸੂਬਿਆਂ ਵਿੱਚ ਨਹੀਂ ਹੋਵੇਗੀ ਤੇਜ਼ ਬਾਰਿਸ਼

ਮੌਸਮ ਦੀ ਗਤੀਵਿਧੀ

ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਉੱਤਰ-ਪੂਰਬੀ ਉੱਤਰ ਪ੍ਰਦੇਸ਼, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਉੱਤਰੀ ਬਿਹਾਰ, ਉੱਤਰਾਖੰਡ, ਮੱਧ ਪ੍ਰਦੇਸ਼, ਵਿਦਰਭ, ਤੇਲੰਗਾਨਾ, ਛੱਤੀਸਗੜ੍ਹ,
ਟਵਰਤੀ ਕਰਨਾਟਕ, ਕੋਂਕਣ ਅਤੇ ਗੋਆ, ਦੱਖਣੀ ਉੜੀਸਾ, ਕੇਰਲ ਅਤੇ ਤੱਟੀ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ।

ਇਸ ਦੇ ਇਲਾਵਾ ਹਿਮਾਚਲ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਲਕਸ਼ਦੀਪ, ਉੱਤਰ-ਪੂਰਬੀ ਭਾਰਤ, ਝਾਰਖੰਡ, ਰਾਜਸਥਾਨ, ਮਰਾਠਵਾੜਾ, ਮੱਧ ਮਹਾਰਾਸ਼ਟਰ, ਪੂਰਬੀ ਗੁਜਰਾਤ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਨਾਲ ਹੀ ਹਰਿਆਣਾ, ਪੰਜਾਬ, ਦਿੱਲੀ, ਲੱਦਾਖ, ਰਾਇਲਸੀਮਾ, ਮੱਧ ਮਹਾਰਾਸ਼ਟਰ, ਤੇਲੰਗਾਨਾ, ਉੱਤਰੀ ਅੰਦਰੂਨੀ ਕਰਨਾਟਕ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

Summary in English: Weather Today: Monsoon has slowed down, humidity will increase with heat for 2 days in Punjab, rain expected again on July 11-12

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters