1. Home
  2. ਮੌਸਮ

Weather Today: ਸੰਘਣੀ ਧੁੰਦ ਦੀ ਲਪੇਟ 'ਚ ਉੱਤਰੀ ਭਾਰਤ, ਜਾਣੋ 1 ਜਨਵਰੀ ਤੱਕ ਦਾ ਮੌਸਮ

ਮੌਸਮ ਵਿਭਾਗ ਨੇ ਪੰਜਾਬ 'ਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ, ਨਾਲ ਹੀ ਇਸ ਦਿਨ ਤੋਂ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਹੈ, ਜਿਸ ਕਾਰਨ ਠੰਡ ਹੋਰ ਵਧਣ ਦੀ ਸੰਭਾਵਨਾ ਹੈ।

Gurpreet Kaur Virk
Gurpreet Kaur Virk
ਮੀਂਹ ਨਾਲ ਠੰਡ ਵਧਣ ਦੀ ਸੰਭਾਵਨਾ

ਮੀਂਹ ਨਾਲ ਠੰਡ ਵਧਣ ਦੀ ਸੰਭਾਵਨਾ

Weather Forecast: ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ ਨੂੰ ਸੰਘਣੀ ਧੁੰਦ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ, ਜਿਸ ਕਾਰਨ ਵਿਜ਼ੀਬਿਲਟੀ ਘੱਟ ਗਈ ਹੈ। ਇਸਦਾ ਸਿੱਧਾ ਅਸਰ ਫਲਾਈਟਾਂ, ਟਰੇਨਾਂ ਅਤੇ ਸੜਕੀ ਆਵਾਜਾਈ 'ਤੇ ਪੈ ਰਿਹਾ ਹੈ। ਉਡਾਣਾਂ ਅਤੇ ਟਰੇਨਾਂ 'ਚ ਦੇਰੀ ਦੀ ਪ੍ਰਕਿਰਿਆ ਬੁੱਧਵਾਰ ਸਵੇਰੇ ਸ਼ੁਰੂ ਹੋ ਗਈ। ਦਿੱਲੀ ਹਵਾਈ ਅੱਡੇ 'ਤੇ ਸੰਘਣੀ ਧੁੰਦ ਕਾਰਨ 110 ਉਡਾਣਾਂ ਪ੍ਰਭਾਵਿਤ ਹੋਈਆਂ। ਲਗਭਗ ਜ਼ੀਰੋ ਵਿਜ਼ੀਬਿਲਟੀ ਕਾਰਨ ਇਹ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਜਾਂ ਤਾਂ ਦੇਰੀ ਨਾਲ ਜਾਂ ਮੁਲਤਵੀ ਹੋ ਗਈਆਂ ਹਨ। ਆਓ ਜਾਣਦੇ ਹਾਂ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਤਾਜ਼ਾ ਰਿਪੋਰਟ।

ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਨੇ ਆਮ ਜਨਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ। ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਬਠਿੰਡਾ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਸੰਘਣੀ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਬਠਿੰਡਾ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਹੈ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਸੂਬੇ ਵਿੱਚ ਲਗਾਤਾਰ ਪੈ ਰਹੀ ਸੰਘਣੀ ਧੁੰਦ ਕਾਰਨ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਨੇ 28, 29 ਅਤੇ 30 ਦਸੰਬਰ ਨੂੰ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਹੈ।

ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ

● ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਦੇਖੀ ਗਈ।

● ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਉੜੀਸਾ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਧੁੰਦ ਦੇਖੀ ਗਈ।

● ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਰਿਹਾ।

● ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋਈ।

● ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਮੌਸਮ ਖੁਸ਼ਕ ਬਣਿਆ ਹੋਇਆ ਹੈ।

ਇਹ ਵੀ ਪੜੋ: Weather Today: 30 ਦਸੰਬਰ ਤੋਂ 4 ਜਨਵਰੀ ਦਰਮਿਆਨ ਮੌਸਮ 'ਚ ਵੱਡਾ ਬਦਲਾਅ, ਮੀਂਹ-ਗੜ੍ਹੇਮਾਰੀ ਦਾ ਅਲਰਟ ਜਾਰੀ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ

● ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਜਾਰੀ ਰਹਿ ਸਕਦੀ ਹੈ।

● ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਉੜੀਸਾ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਧੁੰਦ ਦੀ ਸੰਭਾਵਨਾ ਹੈ।

● ਉੱਤਰ-ਪੂਰਬੀ ਭਾਰਤ ਅਤੇ ਤੱਟੀ ਤਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ IMD ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: North India in the grip of thick fog, know the weather till January 1

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters