1. Home
  2. ਮੌਸਮ

Weather Today: ਪੰਜਾਬ ਵਿੱਚ ਭਾਰੀ ਮੀਂਹ ਦਾ ਔਰੇਂਜ ਅਲਰਟ, ਉਫਾਨ 'ਤੇ ਨਦੀਆਂ-ਨਾਲੇ, ਕਮਜ਼ੋਰ ਇਮਾਰਤਾਂ ਦੇ ਡਿੱਗਣ ਦੀ ਸੰਭਾਵਨਾ

ਮੌਸਮ ਵਿਭਾਗ ਨੇ ਅੱਜ ਯਾਨੀ ਮੰਗਲਵਾਰ ਨੂੰ ਵੀ ਪੰਜਾਬ 'ਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ, ਜਿਸਦੇ ਚਲਦਿਆਂ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ। ਹਾਲਾਂਕਿ, IMD ਨੇ ਮੀਂਹ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਜਤਾਈ ਹੈ। ਪਰ ਨਾਲ ਹੀ ਭਾਰੀ ਮੀਂਹ ਕਾਰਨ ਕਮਜ਼ੋਰ ਇਮਾਰਤਾਂ ਦੇ ਡਿੱਗਣ ਦਾ ਵੀ ਖ਼ਦਸ਼ਾ ਜਤਾਇਆ ਹੈ। ਇਸ ਦੇ ਨਾਲ ਹੀ ਬਿਜਲੀ ਅਤੇ ਪਾਣੀ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ। ਆਓ ਜਾਣਦੇ ਹਾਂ ਪੰਜਾਬ ਦੇ ਕਿਹੜੇ-ਕਿਹੜੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਵਾਲਾ ਹੈ।

Gurpreet Kaur Virk
Gurpreet Kaur Virk
ਨਦੀਆਂ ਵਿੱਚ ਪਾਣੀ ਦੇ ਪੱਧਰ ਵਿੱਚ ਵਾਧਾ ਅਤੇ ਕਮਜ਼ੋਰ ਇਮਾਰਤਾਂ ਦੇ ਡਿੱਗਣ ਦੀ ਸੰਭਾਵਨਾ

ਨਦੀਆਂ ਵਿੱਚ ਪਾਣੀ ਦੇ ਪੱਧਰ ਵਿੱਚ ਵਾਧਾ ਅਤੇ ਕਮਜ਼ੋਰ ਇਮਾਰਤਾਂ ਦੇ ਡਿੱਗਣ ਦੀ ਸੰਭਾਵਨਾ

Weather Forecast: ਸਾਵਣ ਦੇ ਸ਼ੁਭ ਮੌਕੇ ਦੀ ਸ਼ੁਰੂਆਤ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਨਾਲ ਹੋਈ। ਸੋਮਵਾਰ ਨੂੰ ਦਿੱਲੀ-ਐੱਨਸੀਆਰ ਦੇ ਕਈ ਹਿੱਸਿਆਂ 'ਚ ਦੁਪਹਿਰ ਨੂੰ ਬੱਦਲ ਛਾਏ ਰਹੇ ਅਤੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਈ। ਅੱਜ ਯਾਨੀ ਮੰਗਲਵਾਰ ਨੂੰ ਵੀ ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਰਾਜਧਾਨੀ ਦਿੱਲੀ ਦੇ ਨਾਲ-ਨਾਲ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਯੂਪੀ, ਮੱਧ ਪ੍ਰਦੇਸ਼, ਵਿਦਰਭ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਕਰਨਾਟਕ ਵਿੱਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਓ ਜਾਣਦੇ ਹਾਂ ਅੱਜ ਦੇਸ਼ ਭਰ 'ਚ ਮੌਸਮ ਕਿਵੇਂ ਰਹੇਗਾ?

ਦਿੱਲੀ-ਐਨਸੀਆਰ ਦਾ ਮੌਸਮ

ਸਾਵਣ ਦੀ ਆਮਦ ਤੋਂ ਬਾਅਦ ਦਿੱਲੀ ਵਿੱਚ ਮੌਸਮ ਦਾ ਰੂਪ ਬਦਲ ਗਿਆ ਹੈ। ਕਦੇ ਧੁੱਪ ਅਤੇ ਕਦੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਅਗਲੇ 5 ਦਿਨਾਂ ਦੀ ਗੱਲ ਕਰੀਏ ਤਾਂ ਦਿੱਲੀ-ਐਨਸੀਆਰ ਵਿੱਚ ਮੀਂਹ ਪੈ ਸਕਦਾ ਹੈ। ਅੱਜ ਯਾਨੀ ਮੰਗਲਵਾਰ ਨੂੰ ਆਸਮਾਨ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਅਤੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।

ਪੰਜਾਬ ਦਾ ਮੌਸਮ

ਮੌਸਮ ਵਿਭਾਗ ਨੇ ਅੱਜ ਯਾਨੀ ਮੰਗਲਵਾਰ ਨੂੰ ਵੀ ਪੰਜਾਬ 'ਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ, ਜਿਸਦੇ ਚਲਦਿਆਂ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਭਾਰੀ ਮੀਂਹ ਨਾਲ ਫ਼ਸਲਾਂ ਦਾ ਨੁਕਸਾਨ, ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨਾ, ਨਦੀਆਂ ਵਿੱਚ ਪਾਣੀ ਦਾ ਪੱਧਰ ਵਧਣ ਅਤੇ ਕਮਜ਼ੋਰ ਇਮਾਰਤਾਂ ਦੇ ਡਿੱਗਣ ਦੇ ਨਾਲ-ਨਾਲ ਬਿਜਲੀ ਅਤੇ ਪਾਣੀ ਸਬੰਧੀ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਹਾਲਾਂਕਿ, ਵਿਭਾਗ ਨੇ ਕੱਲ੍ਹ 24 ਜੁਲਾਈ ਨੂੰ ਵੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਕੁਝ ਜ਼ਿਲ੍ਹਿਆਂ ਵਿੱਚ ਆਮ ਤੋਂ ਦਰਮਿਆਨੀ ਮਿਹ ਪੈਣ ਦੇ ਆਸਾਰ ਜਤਾਏ ਹਨ।

ਇਹ ਵੀ ਪੜ੍ਹੋ: Weather Today: ਪੰਜਾਬ 'ਚ ਮਾਨਸੂਨ ਐਕਟਿਵ, ਤੇਜ਼ ਹਵਾਵਾਂ ਨਾਲ ਭਾਰੀ ਮੀਂਹ, 23, 24 ਅਤੇ 25 ਜੁਲਾਈ ਲਈ Big Alert

ਮੌਸਮ ਦੀ ਗਤੀਵਿਧੀ

ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਗੁਜਰਾਤ, ਕੋਂਕਣ ਅਤੇ ਗੋਆ ਅਤੇ ਪੂਰਬੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਮੱਧ ਪ੍ਰਦੇਸ਼, ਛੱਤੀਸਗੜ੍ਹ, ਵਿਦਰਭ ਅਤੇ ਤੱਟਵਰਤੀ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ।

ਇਸ ਦੇ ਨਾਲ ਹੀ ਸਿੱਕਮ ਅਤੇ ਉੱਤਰ-ਪੂਰਬੀ ਭਾਰਤ, ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ ਦੇ ਕੁਝ ਹਿੱਸਿਆਂ, ਹਰਿਆਣਾ, ਦਿੱਲੀ, ਮਰਾਠਵਾੜਾ, ਮੱਧ ਮਹਾਰਾਸ਼ਟਰ, ਤੇਲੰਗਾਨਾ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਉੜੀਸਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜੰਮੂ-ਕਸ਼ਮੀਰ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਰਾਜਸਥਾਨ ਦੇ ਪੱਛਮੀ ਹਿੱਸਿਆਂ, ਅੰਦਰੂਨੀ ਕਰਨਾਟਕ, ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

Summary in English: Weather Today: Orange alert for heavy rain in Punjab, rise in water level in rivers and possibility of collapse of fragile buildings

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters