1. Home
  2. ਮੌਸਮ

Weather Today: ਠੰਡੀਆਂ ਹਵਾਵਾਂ ਨੇ ਠਾਰੇ ਲੋਕ, ਕਈ ਸੂਬਿਆਂ 'ਚ ਬਾਰਿਸ਼ ਦਾ ਅਲਰਟ, ਜਾਣੋ ਦੇਸ਼ ਭਰ 'ਚ ਮੌਸਮ ਦਾ ਹਾਲ

ਮੌਸਮ ਵਿਭਾਗ ਮੁਤਾਬਕ ਠੰਡੀਆਂ ਹਵਾਵਾਂ ਅਤੇ ਮੀਂਹ ਵਿਚਕਾਰ ਧੁੰਦ ਜਾਰੀ ਰਹੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਉੱਤਰੀ ਭਾਰਤ ਦੇ ਵੱਖ-ਵੱਖ ਇਲਾਕਿਆਂ 'ਚ ਸਵੇਰੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ ਅਤੇ ਕਈ ਸੂਬਿਆਂ ਵਿੱਚ ਬਾਰਿਸ਼ ਦਾ ਅਲਰਟ ਵੀ ਜਾਰੀ ਕੀਤਾ ਹੈ।

Gurpreet Kaur Virk
Gurpreet Kaur Virk
ਕਈ ਸੂਬਿਆਂ 'ਚ ਬਾਰਿਸ਼ ਦਾ ਅਲਰਟ

ਕਈ ਸੂਬਿਆਂ 'ਚ ਬਾਰਿਸ਼ ਦਾ ਅਲਰਟ

Weather Forecast: ਇੱਕ ਪਾਸੇ ਜਿੱਥੇ ਠੰਡ ਤੋਂ ਕੁਝ ਰਾਹਤ ਮਿਲੀ ਸੀ, ਉੱਥੇ ਹੀ ਮੀਂਹ ਪੈਣ ਨਾਲ ਲੋਕਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਠੰਡੀਆਂ ਹਵਾਵਾਂ ਨੇ ਫਿਰ ਲੋਕਾਂ ਦੀ ਕੰਬਣੀ ਛੇੜ ਦਿੱਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਆਸਪਾਸ ਦੇ ਖੇਤਰਾਂ ਵਿੱਚ ਇੱਕ ਨਵੀਂ ਗੜਬੜ ਪੈਦਾ ਹੋ ਰਹੀ ਹੈ। ਇਸ ਕਾਰਨ ਮੀਂਹ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।

ਆਈਐਮਡੀ ਦੇ ਮੌਸਮ ਬੁਲੇਟਿਨ ਮੁਤਾਬਕ ਬਦਰਾ ਅਰੁਣਾਚਲ ਪ੍ਰਦੇਸ਼, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਨਾਗਾਲੈਂਡ, ਮਿਜ਼ੋਰਮ, ਮਨੀਪੁਰ ਅਤੇ ਤ੍ਰਿਪੁਰਾ ਵਿੱਚ ਮੀਂਹ ਪੈਣ ਵਾਲਾ ਹੈ। ਇਨ੍ਹਾਂ ਇਲਾਕਿਆਂ 'ਚ ਅੱਜ ਯਾਨੀ 8 ਫਰਵਰੀ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਬਰਸਾਤ ਕਾਰਨ ਠੰਡ ਦਾ ਪ੍ਰਭਾਵ ਵਧ ਸਕਦਾ ਹੈ ਅਤੇ ਲੋਕਾਂ ਨੂੰ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕਈ ਸੂਬਿਆਂ ਵਿੱਚ ਮੀਂਹ ਦੀ ਸੰਭਾਵਨਾ

ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ ਅਤੇ ਨਾਗਾਲੈਂਡ ਬਾਰੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇੱਥੋਂ ਦੇ ਲੋਕਾਂ ਨੂੰ ਤੂਫ਼ਾਨ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਵਿਭਾਗ ਨੇ ਲੋਕਾਂ ਨੂੰ ਤੇਜ਼ ਹਵਾਵਾਂ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਰਿਪੋਰਟ ਮੁਤਾਬਕ 11 ਫਰਵਰੀ ਤੱਕ ਮੀਂਹ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਉੱਤਰੀ ਪ੍ਰਾਇਦੀਪ ਭਾਰਤ ਵਿੱਚ 9 ਫਰਵਰੀ ਤੋਂ 11 ਫਰਵਰੀ ਤੱਕ ਮੌਸਮ ਦੇ ਖਰਾਬ ਹੋਣ ਦੀ ਸੰਭਾਵਨਾ ਹੈ। ਇੱਥੇ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ 15-25 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਸਬੰਧੀ ਲੋਕਾਂ ਨੂੰ ਪਹਿਲਾਂ ਤੋਂ ਹੀ ਸੁਚੇਤ ਰਹਿਣ ਲਈ ਕਿਹਾ ਗਿਆ ਹੈ।

ਫਿਲਹਾਲ ਧੁੰਦ ਜਾਰੀ ਰਹੇਗੀ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕੜਾਕੇ ਦੀ ਠੰਡ ਅਤੇ ਬਾਰਿਸ਼ ਦੇ ਵਿਚਕਾਰ ਧੁੰਦ ਹਾਲੇ ਜਾਰੀ ਰਹੇਗੀ। ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਦੇ ਵੱਖ-ਵੱਖ ਇਲਾਕਿਆਂ 'ਚ ਸਵੇਰੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੱਧ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਸਿੱਕਮ ਅਤੇ ਉੜੀਸਾ ਵਿੱਚ ਹੋਰ ਧੁੰਦ ਪਵੇਗੀ। ਸ਼ੁੱਕਰਵਾਰ ਤੱਕ ਅਸਾਮ, ਮੇਘਾਲਿਆ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਵੱਖ-ਵੱਖ ਇਲਾਕਿਆਂ 'ਚ ਸੰਘਣੀ ਧੁੰਦ ਛਾਈ ਰਹੇਗੀ। ਇਸ ਦੇ ਨਾਲ ਹੀ ਸਵੇਰ ਵੇਲੇ ਧੁੰਦ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕਿਹੋ ਜਿਹਾ ਰਹੇਗਾ ਦਿੱਲੀ ਦਾ ਮੌਸਮ?

ਆਈਐਮਡੀ ਦੀ ਭਵਿੱਖਬਾਣੀ ਮੁਤਾਬਕ ਵੀਰਵਾਰ ਨੂੰ ਘੱਟੋ-ਘੱਟ ਤਾਪਮਾਨ 7 ਡਿਗਰੀ ਰਹਿਣ ਦੀ ਸੰਭਾਵਨਾ ਹੈ। ਜਦੋਂਕਿ, ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਦਿਨ ਵੇਲੇ ਅਸਮਾਨ ਸਾਫ਼ ਰਹੇਗਾ ਅਤੇ ਤੇਜ਼ ਹਵਾ ਚੱਲਣ ਦੀ ਸੰਭਾਵਨਾ ਹੈ। ਇਹ ਵੀ ਕਿਹਾ ਗਿਆ ਹੈ ਕਿ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ, ਕਿਉਂਕਿ ਅਗਲੇ ਕੁਝ ਦਿਨਾਂ 'ਚ ਮੌਸਮ 'ਚ ਬਦਲਾਅ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜੋ: Weather Forecast: ਦੇਸ਼ ਦੇ ਇਨ੍ਹਾਂ ਸੂਬਿਆਂ 'ਚ 7 ਫਰਵਰੀ ਤੱਕ ਮੀਂਹ, 10 ਫਰਵਰੀ ਤੋਂ ਮੌਸਮ 'ਚ ਬਦਲਾਅ ਦੇ ਆਸਾਰ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ

ਮੌਸਮ ਦੀ ਗਤੀਵਿਧੀ

ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਜਦੋਂਕਿ, ਪੂਰਬੀ ਅਸਾਮ, ਨਾਗਾਲੈਂਡ ਅਤੇ ਮੇਘਾਲਿਆ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਗੱਲ ਓਡੀਸ਼ਾ ਦੀ ਕਰੀਏ ਤਾਂ ਇੱਥੇ ਦੇ ਤੱਟਵਰਤੀ ਖੇਤਰਾਂ ਵਿੱਚ 1 ਜਾਂ 2 ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਉੱਤਰ ਪੱਛਮੀ ਭਾਰਤ ਵਿੱਚ 15 ਤੋਂ 25 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਸਾਮ, ਮੇਘਾਲਿਆ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਅਲੱਗ-ਥਲੱਗ ਖੇਤਰਾਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ।

Summary in English: Weather Today: People have been affected by cold winds, rain alert in many states, know the weather condition across the country

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters