1. Home
  2. ਮੌਸਮ

Weather Today: ਮੌਸਮ ਦੇ ਉਤਰਾਅ-ਚੜ੍ਹਾਅ ਕਾਰਨ ਵਧੇ ਸਬਜ਼ੀਆਂ ਦੇ ਭਾਅ, 4 ਤੋਂ 6 ਮਈ ਦੌਰਾਨ ਮੁੜ ਵਿਗੜਨ ਵਾਲਾ ਹੈ Punjab-Haryana-Himachal ਦਾ ਮੌਸਮ, ਪੜੋ IMD Report

ਇੱਕ ਪਾਸੇ ਜਿੱਥੇ ਦੇਸ਼ ਦੇ ਕਈ ਸੂਬਿਆਂ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਤਾਪਮਾਨ 45 ਤੋਂ 47 ਡਿਗਰੀ ਸੈਲਸੀਅਸ ਤੱਕ ਪਹੁੰਚਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਉੱਥੇ ਹੀ ਕਈ ਸੂਬੇ ਅਜਿਹੇ ਹਨ, ਜਿੱਥੇ ਬਾਰਿਸ਼ ਅਤੇ ਬਰਫਬਾਰੀ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਮੌਸਮ 'ਚ ਤਬਦੀਲੀ ਕਾਰਨ ਬੇਸ਼ਕ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੋਈ ਹੈ, ਪਰ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਫਿਲਹਾਲ, IMD ਨੇ 4 ਤੋਂ 6 ਮਈ ਦੌਰਾਨ UP, Punjab, Haryana, Chandigarh, Delhi ਅਤੇ Rajasthan ਵਿੱਚ ਬਿਜਲੀ ਡਿੱਗਣ ਅਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

Gurpreet Kaur Virk
Gurpreet Kaur Virk
ਮੌਸਮ ਦੇ ਉਤਰਾਅ-ਚੜ੍ਹਾਅ ਕਾਰਨ ਵਧੇ ਸਬਜ਼ੀਆਂ ਦੇ ਭਾਅ

ਮੌਸਮ ਦੇ ਉਤਰਾਅ-ਚੜ੍ਹਾਅ ਕਾਰਨ ਵਧੇ ਸਬਜ਼ੀਆਂ ਦੇ ਭਾਅ

Weather Forecast: ਮਈ ਦਾ ਮਹੀਨਾ ਸ਼ੁਰੂ ਹੋ ਗਿਆ ਹੈ, ਪਰ ਹਾਲੇ ਤੱਕ ਉੱਤਰੀ ਭਾਰਤ ਵਿੱਚ ਅੱਤ ਦੀ ਗਰਮੀ ਸ਼ੁਰੂ ਨਹੀਂ ਹੋਈ ਹੈ। ਦੱਸ ਦੇਈਏ ਕਿ ਅਪ੍ਰੈਲ ਦੇ ਮਹੀਨੇ ਵਿਚ ਪੱਛਮੀ ਗੜਬੜੀ ਇਕ ਤੋਂ ਬਾਅਦ ਇਕ ਆਈ ਅਤੇ ਇਹ ਰੁਝਾਨ ਹੁਣ ਮਈ ਮਹੀਨੇ ਦੇ ਸ਼ੁਰੂ ਵਿੱਚ ਵੀ ਜਾਰੀ ਰਿਹਾ।

ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਗਰਮੀਆਂ ਦੇ ਮੌਸਮ ਵਿੱਚ ਵੀ ਪਹਾੜਾਂ ਉੱਤੇ ਬਰਫ਼ ਦੀ ਚਾਦਰ ਛਾਈ ਰਹਿੰਦੀ ਹੈ। ਇਸ ਦੇ ਪ੍ਰਭਾਵ ਕਾਰਨ ਦਿੱਲੀ ਸਮੇਤ ਕਈ ਮੈਦਾਨੀ ਇਲਾਕਿਆਂ 'ਚ ਤਾਪਮਾਨ 'ਚ ਕਮੀ ਆ ਰਹੀ ਹੈ, ਯਾਨੀ ਕਿ ਮੈਦਾਨੀ ਇਲਾਕਿਆਂ 'ਚ ਹੀਟਵੇਵ ਅਤੇ ਅੱਤ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਹੁਣ ਇਕ ਹੋਰ ਵੈਸਟਰਨ ਡਿਸਟਰਬੈਂਸ ਆ ਰਿਹਾ ਹੈ, ਜਿਸ ਕਾਰਨ ਬਰਫਬਾਰੀ ਅਤੇ ਮੀਂਹ ਜਾਰੀ ਰਹਿਣ ਵਾਲੀ ਹੈ।

ਦਿੱਲੀ ਦਾ ਮੌਸਮ

ਰਾਜਧਾਨੀ ਦਿੱਲੀ ਦੇ ਮੌਸਮ ਦੀ ਗੱਲ ਕਰੀਏ ਤਾਂ ਅੱਜ ਅਤੇ ਕੱਲ ਯਾਨੀ 3 ਅਤੇ 4 ਮਈ ਤੱਕ ਦਿਨ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਇਸ ਤੋਂ ਬਾਅਦ 5 ਮਈ ਦੀ ਸ਼ਾਮ ਅਤੇ ਰਾਤ ਨੂੰ ਤੇਜ਼ ਹਵਾਵਾਂ ਦੇ ਨਾਲ ਬੂੰਦਾ-ਬਾਂਦੀ, ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਦਿਨ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। 7 ਮਈ ਨੂੰ ਇੱਕ ਵਾਰ ਫਿਰ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ। ਹਾਲਾਂਕਿ, 5 ਮਈ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਰਹਿਣ ਦੀ ਸੰਭਾਵਨਾ ਹੈ, ਜੋ ਕਿ ਸਖ਼ਤ ਗਰਮੀ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਸਕਦਾ ਹੈ।

ਇਨ੍ਹਾਂ ਸੂਬਿਆਂ ਵਿੱਚ ਮੀਂਹ

ਮੌਸਮ ਵਿਭਾਗ ਨੇ 4 ਤੋਂ 6 ਮਈ 2024 ਦੌਰਾਨ, ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਦਿੱਲੀ, ਪੰਜਾਬ ਅਤੇ ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ 'ਤੇ ਗਰਜ ਅਤੇ ਬਿਜਲੀ ਨਾਲ ਬਹੁਤ ਹਲਕੀ ਬਾਰਿਸ਼ ਹੋ ਸਕਦੀ ਹੈ। 3 ਮਈ, 2024 ਤੱਕ ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਤੇਜ਼ ਸਤਹੀ ਹਵਾਵਾਂ (25-35 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਹੈ।

ਤੂਫਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ

ਮੌਸਮ ਵਿਭਾਗ ਨੇ 5 ਤੋਂ 8 ਮਈ 2024 ਦੇ ਦੌਰਾਨ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਾਮ, ਤੇਲੰਗਾਨਾ, ਰਾਇਲਸੀਮਾ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ, ਦੱਖਣੀ ਅੰਦਰੂਨੀ ਕਰਨਾਟਕ ਅਤੇ ਕੇਰਲ ਅਤੇ ਮਾਹੇ ਵਿੱਚ ਵੱਖ-ਵੱਖ ਗਰਜ਼ ਅਤੇ ਬਿਜਲੀ ਦੇ ਨਾਲ ਦੱਖਣੀ ਪ੍ਰਾਇਦੀਪ ਭਾਰਤ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਆਸਾਰ ਜਤਾਏ ਹਨ।

ਇਹ ਵੀ ਪੜੋ: Punjab Weather: ਉੱਤਰੀ ਭਾਰਤ 'ਚ ਸੁਹਾਵਣੇ ਮੌਸਮ ਕਾਰਨ ਰਾਹਤ, ਦੱਖਣੀ ਭਾਰਤ 'ਚ ਲੂ ਬਣੀ ਲੋਕਾਂ ਲਈ ਆਫ਼ਤ

ਸਬਜ਼ੀਆਂ ਦੇ ਭਾਅ 'ਤੇ ਅਸਰ

ਹਿਮਾਚਲ ਵਿੱਚ ਮੀਂਹ ਅਤੇ ਬਰਫ਼ਬਾਰੀ ਦੇ ਵਿਚਕਾਰ ਅਟਲ ਸੁਰੰਗ ਨੂੰ ਜਨਤਾ ਲਈ ਖੋਲ੍ਹ ਦਿੱਤਾ ਗਿਆ ਹੈ। ਪਰ ਮੀਂਹ ਅਤੇ ਬਰਫ਼ਬਾਰੀ ਦਾ ਦੌਰ ਅਜੇ ਰੁਕਿਆ ਨਹੀਂ ਹੈ। ਜਿੱਥੇ ਉਪਰਲੇ ਇਲਾਕਿਆਂ 'ਚ ਮੁੜ ਬਰਫਬਾਰੀ ਹੋਣ ਦੀ ਸੰਭਾਵਨਾ ਹੈ, ਉਥੇ ਹੀ ਹੁਣ ਹੇਠਲੇ ਇਲਾਕਿਆਂ 'ਚ ਤੂਫਾਨ ਅਤੇ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹਿਮਾਚਲ 'ਚ ਮੌਸਮ ਦੇ ਉਤਰਾਅ-ਚੜ੍ਹਾਅ ਨੇ ਸਬਜ਼ੀਆਂ ਦੇ ਭਾਅ ਵੀ ਵਧਾ ਦਿੱਤੇ ਹਨ।

ਖ਼ਰਾਬ ਮੌਸਮ ਕਾਰਨ ਸਬਜ਼ੀਆਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਸ਼ਿਮਲਾ ਦੀ ਸਬਜ਼ੀ ਮੰਡੀ ਤੋਂ ਇਲਾਵਾ ਉਪਨਗਰਾਂ ਵਿੱਚ ਵਿਕਣ ਵਾਲੀਆਂ ਸਬਜ਼ੀਆਂ ਅਤੇ ਫਲਾਂ ਲਈ 10 ਤੋਂ 20 ਰੁਪਏ ਵੱਧ ਵਸੂਲੇ ਜਾਂਦੇ ਹਨ। ਵਿਕਰੇਤਾਵਾਂ ਦਾ ਕਹਿਣਾ ਹੈ ਕਿ ਸਬਜ਼ੀ ਮੰਡੀ ਤੋਂ ਸਬਜ਼ੀ ਦੇ ਗੱਡੇ ਕਿਰਾਏ 'ਤੇ ਲੈਣ ਅਤੇ ਢੋਆ-ਢੁਆਈ ਕਾਰਨ ਅਸੀਂ ਵੱਧ ਭਾਅ ਰੱਖਣ ਲਈ ਮਜਬੂਰ ਹਾਂ, ਪਰ ਗਾਹਕਾਂ ਨੂੰ ਵੱਧ ਕੀਮਤ ਅਦਾ ਕਰਨ ਨਾਲ ਉਨ੍ਹਾਂ ਦਾ ਬਜਟ ਖਰਾਬ ਹੋ ਜਾਂਦਾ ਹੈ।

Summary in English: Weather Today: Prices of vegetables increased due to fluctuations in weather, Punjab-Haryana-Himachal weather to worsen again, read IMD Report

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters