1. Home
  2. ਮੌਸਮ

Weather Today: ਸੰਘਣੀ ਧੁੰਦ ਦੀ ਲਪੇਟ 'ਚ ਪੰਜਾਬ, ਲੁਧਿਆਣਾ-ਅੰਮ੍ਰਿਤਸਰ ਬਣੇ ਸ਼ਿਮਲਾ, 1 ਜਨਵਰੀ ਤੋਂ ਮੌਸਮ 'ਚ ਵੱਡਾ ਬਦਲਾਅ

ਮੌਸਮ ਵਿਭਾਗ ਨੇ ਪੰਜਾਬ ਵਿੱਚ 24 ਦਸੰਬਰ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ, ਇਸ ਦੇ ਨਾਲ ਹੀ 1 ਜਨਵਰੀ ਤੋਂ ਮੌਸਮ 'ਚ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਜਤਾਈ ਹੈ।

Gurpreet Kaur Virk
Gurpreet Kaur Virk
ਉੱਤਰ ਭਾਰਤ 'ਚ ਹੜ੍ਹ ਭੰਨਵੀਂ ਠੰਡ

ਉੱਤਰ ਭਾਰਤ 'ਚ ਹੜ੍ਹ ਭੰਨਵੀਂ ਠੰਡ

Weather Forecast: ਉੱਤਰ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਠੰਡ ਵੱਧ ਗਈ ਹੈ। ਕੁਝ ਇਲਾਕਿਆਂ 'ਚ ਤਾਪਮਾਨ ਲਗਾਤਾਰ ਡਿੱਗਦਾ ਨਜ਼ਰ ਆ ਰਿਹਾ ਹੈ। ਦਰਅਸਲ, ਪਹਾੜਾਂ 'ਤੇ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਠੰਡੀਆਂ ਹਵਾਵਾਂ ਦਾ ਦੌਰ ਚੱਲ ਰਿਹਾ ਹੈ, ਜੋ ਲੋਕਾਂ ਨੂੰ ਤੜਫਾਉਣ ਦਾ ਕੰਮ ਕਰ ਰਹੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਘੱਟੋ-ਘੱਟ ਤਾਪਮਾਨ 4-6 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਕਾਰਡ ਕੀਤਾ ਜਾ ਰਿਹਾ ਹੈ। ਆਓ ਜਾਣਦੇ ਹਾਂ ਦੇਸ਼ ਭਰ ਦੇ ਮੌਸਮ ਦਾ ਹਾਲ...

ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ 'ਚ ਕੜਾਕੇ ਦੀ ਠੰਡ ਕਾਰਨ ਲੁਧਿਆਣਾ 'ਚ ਘੱਟੋ-ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਪੰਜਾਬ ਵਿੱਚ ਹੋਰਨਾਂ ਥਾਵਾਂ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਵੀ ਠੰਡਾ ਨੇ ਜ਼ੋਰ ਫੜਿਆ, ਜਿੱਥੇ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਬਠਿੰਡਾ ਵਿੱਚ ਵੀ 6 ਡਿਗਰੀ ਤਾਪਮਾਨ ਦੇ ਨਾਲ ਰਾਤ ਨੂੰ ਠੰਡ ਮਹਿਸੂਸ ਕੀਤੀ ਗਈ। ਫਰੀਦਕੋਟ, ਗੁਰਦਾਸਪੁਰ ਅਤੇ ਫ਼ਿਰੋਜ਼ਪੁਰ ਵਿੱਚ ਵੀ ਰਾਤ ਠੰਡੀ ਰਹੀ, ਜਿੱਥੇ ਇਨ੍ਹਾਂ ਦਾ ਘੱਟੋ-ਘੱਟ ਤਾਪਮਾਨ 5.4 ਡਿਗਰੀ ਸੈਲਸੀਅਸ, 5.5 ਡਿਗਰੀ ਸੈਲਸੀਅਸ ਅਤੇ 5.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਨਾਲ ਲੱਗਦੇ ਸੂਬੇ ਹਰਿਆਣਾ ਦੀ ਗੱਲ ਕਰੀਏ ਤਾਂ ਇੱਥੇ ਹਿਸਾਰ 'ਚ ਕੜਾਕੇ ਦੀ ਠੰਡ ਪੈ ਰਹੀ ਹੈ, ਜਿੱਥੇ ਘੱਟੋ-ਘੱਟ ਤਾਪਮਾਨ 3.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਕਰਨਾਲ ਵਿੱਚ ਵੀ ਠੰਡ ਦਾ ਕਹਿਰ ਬਰਕਰਾਰ ਹੈ, ਜਿੱਥੇ ਘੱਟੋ-ਘੱਟ ਤਾਪਮਾਨ 5.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਅੰਬਾਲਾ, ਨਾਰਨੌਲ ਅਤੇ ਰੋਹਤਕ ਵੀ ਕੜਾਕੇ ਦੀ ਠੰਡ ਦੀ ਲਪੇਟ ਵਿੱਚ ਹਨ, ਜਿੱਥੇ ਘੱਟੋ-ਘੱਟ ਤਾਪਮਾਨ 5.9 ਡਿਗਰੀ, 4.8 ਡਿਗਰੀ ਸੈਲਸੀਅਸ ਅਤੇ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ

● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤਾਮਿਲਨਾਡੂ, ਦੱਖਣੀ ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।

● ਪੰਜਾਬ ਵਿੱਚ ਸੰਘਣੀ ਧੁੰਦ ਛਾਈ ਹੋਈ ਸੀ।

● ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ ਅਤੇ ਤ੍ਰਿਪੁਰਾ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਸੰਘਣੀ ਧੁੰਦ ਦੇਖੀ ਗਈ।

ਇਹ ਵੀ ਪੜੋ: Weather Today: ਪੰਜਾਬ 'ਚ 25 ਦਸੰਬਰ ਤੱਕ ਮੀਂਹ ਤੇ ਸੰਘਣੀ ਧੁੰਦ ਦਾ ਅਲਰਟ, ਜਾਣੋ ਮਾਝਾ-ਮਾਲਵਾ-ਦੋਆਬਾ ਦੇ ਇਨ੍ਹਾਂ ਇਲਾਕਿਆਂ ਲਈ IMD ਦੀ ਵੱਡੀ ਅਪਡੇਟ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ

● ਅਗਲੇ 2 ਦਿਨਾਂ ਦੌਰਾਨ ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ।

● ਉੱਤਰਾਖੰਡ ਵਿੱਚ 23 ਅਤੇ 24 ਦਸੰਬਰ ਨੂੰ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ।

● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤਾਮਿਲਨਾਡੂ, ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

● ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਉੱਤਰੀ ਰਾਜਸਥਾਨ ਅਤੇ ਤ੍ਰਿਪੁਰਾ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ।

ਸਰੋਤ: ਇਹ ਜਾਣਕਾਰੀ IMD ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Punjab in the grip of dense fog, Ludhiana-Amritsar became Shimla, a big change in the weather from January 1

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters