1. Home
  2. ਮੌਸਮ

Weather Today: ਪੰਜਾਬ-ਹਰਿਆਣਾ-ਦਿੱਲੀ 'ਚ ਅੱਜ ਮੀਂਹ ਪੈਣ ਦੇ ਆਸਾਰ, 27 ਤੋਂ 30 ਜੂਨ ਦਰਮਿਆਨ Monsoon ਸਰਗਰਮ, ਪੜੋ IMD Report

ਦੇਸ਼ ਦੇ ਕੁਝ ਸੂਬਿਆਂ 'ਚ Monsoon ਦੀ ਐਂਟਰੀ ਹੋ ਚੁੱਕੀ ਹੈ, ਜਦੋਂਕਿ ਕੁਝ ਸੂਬੇ ਅਜੇ ਵੀ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਹਨ। ਹਾਲਾਂਕਿ, ਤਾਜ਼ਾ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ, ਕੁਝ ਹੋਰ ਸੂਬਿਆਂ 'ਚ ਵੀ ਹਲਕੀ ਬਾਰਿਸ਼, ਬੂੰਦਾਬਾਂਦੀ ਅਤੇ ਗਰਜ਼-ਤੂਫ਼ਾਨ ਦੀ ਚੇਤਾਵਨੀ ਹੈ। ਪਰ ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਲੂ ਦੀ ਗੰਭੀਰ ਸਥਿਤੀ ਕਰਕੇ ਅਲਰਟ ਜਾਰੀ ਕੀਤਾ ਹੈ। ਆਓ ਜਾਣਦੇ ਹਾਂ ਦਿੱਲੀ ਸਮੇਤ ਪੂਰੇ ਭਾਰਤ ਦੇ ਮੌਸਮ ਦਾ ਮਿਜਾਜ਼।

Gurpreet Kaur Virk
Gurpreet Kaur Virk
27 ਤੋਂ 30 ਜੂਨ ਦਰਮਿਆਨ ਮੌਨਸੂਨ ਸਰਗਰਮ

27 ਤੋਂ 30 ਜੂਨ ਦਰਮਿਆਨ ਮੌਨਸੂਨ ਸਰਗਰਮ

Weather Forecast: ਇੱਕ ਪਾਸੇ ਜਿੱਥੇ ਸਮੁੱਚਾ ਉੱਤਰ ਭਾਰਤ ਗਰਮੀ ਦੀ ਮਾਰ ਝੱਲ ਰਿਹਾ ਹੈ, ਉੱਥੇ ਹੀ ਮੌਸਮ ਵਿਭਾਗ ਦਾ ਮੰਨਣਾ ਹੈ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਮੀਂਹ ਪੈ ਸਕਦਾ ਹੈ। ਇਸ ਨਾਲ ਤਾਪਮਾਨ 'ਚ ਅਚਾਨਕ ਗਿਰਾਵਟ ਆਵੇਗੀ ਅਤੇ ਇਕ ਹਫਤੇ ਤੱਕ ਅੱਤ ਦੀ ਗਰਮੀ ਤੋਂ ਰਾਹਤ ਮਿਲੇਗੀ।

ਮੌਨਸੂਨ ਬਾਰੇ IMD ਦਾ ਕਹਿਣਾ ਹੈ ਕਿ ਇਸ ਸਮੇਂ ਦੌਰਾਨ, ਮੌਨਸੂਨ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਅਤੇ ਸ਼ੁੱਕਰਵਾਰ ਨੂੰ ਸਾਰੇ ਉੱਤਰ-ਪੂਰਬੀ ਸੂਬਿਆਂ ਨੂੰ ਕਵਰ ਕਰ ਲਵੇਗਾ। ਫਿਲਹਾਲ, ਅਗਲੇ ਪੰਜ ਦਿਨਾਂ ਤੱਕ ਇਸ ਹਿੱਸੇ ਵਿੱਚ ਭਾਰੀ ਬਾਰਿਸ਼ ਜਾਰੀ ਰਹਿ ਸਕਦੀ ਹੈ।

ਦਿੱਲੀ ਦਾ ਮੌਸਮ

ਦਿੱਲੀ 'ਚ ਲੂ ਅਤੇ ਅੱਤ ਦੀ ਗਰਮੀ ਦਾ ਕਹਿਰ ਜਾਰੀ ਹੈ। ਇੱਥੇ ਸਵੇਰ ਵੇਲੇ ਵੀ ਲੋਕਾਂ ਨੂੰ ਰਾਹਤ ਨਹੀਂ ਮਿਲ ਰਹੀ। ਦਿਨ ਦਾ ਘੱਟੋ-ਘੱਟ ਤਾਪਮਾਨ ਵੀ 30 ਦੇ ਆਸ-ਪਾਸ ਬਣਿਆ ਹੋਇਆ ਹੈ। ਦਿੱਲੀ ਦੇ ਅਯਾਨਗਰ ਵਿੱਚ ਕੱਲ੍ਹ ਤਾਪਮਾਨ 47 ਡਿਗਰੀ ਤੱਕ ਪਹੁੰਚ ਗਿਆ ਸੀ। ਅੱਜ ਦੀ ਗੱਲ ਕਰੀਏ ਤਾਂ ਮਹੀਨੇ ਦੇ ਪਹਿਲੇ ਦਿਨ ਯਾਨੀ 1 ਜੂਨ ਨੂੰ ਦਿੱਲੀ 'ਚ ਮੀਂਹ ਅਤੇ ਧੂੜ ਭਰੀ ਹਨੇਰੀ ਆ ਸਕਦੀ ਹੈ, ਪਰ ਇਸ ਦੇ ਨਾਲ ਹੀ ਗਰਮੀ ਤੋਂ ਲੈ ਕੇ ਗੰਭੀਰ ਗਰਮੀ ਦੀ ਲਹਿਰ ਦੇ ਹਾਲਾਤ ਬਣ ਸਕਦੇ ਹਨ ਅਤੇ ਉਸ ਤੋਂ ਬਾਅਦ ਇਸ 'ਚ ਕਮੀ ਆ ਸਕਦੀ ਹੈ।

ਪੰਜਾਬ ਦਾ ਮੌਸਮ

ਪੰਜਾਬ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ 'ਚ ਹੀਟਵੇਵ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 48-49 ਡਿਗਰੀ ਤੱਕ ਪਹੁੰਚ ਗਿਆ ਹੈ, ਅਜਿਹੇ 'ਚ ਲੋਕਾਂ ਦਾ ਬੁਰਾ ਹਾਲ ਹੋ ਰਿਹਾ ਹੈ। ਇਨ੍ਹਾਂ ਹੀ ਨਹੀਂ ਭਰ ਗਰਮੀ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵੀ ਵੱਧ ਰਹੀਆਂ ਹਨ।

ਇਹ ਵੀ ਪੜੋ: Weather Today: ਪੰਜਾਬ ਵਿੱਚ ਬੱਦਲਵਾਈ ਅਤੇ ਬਾਰਿਸ਼ ਦੇ ਆਸਾਰ, IMD ਨੇ ਜਾਰੀ ਕੀਤੀ Monsoon Report

ਮੌਸਮ ਦੀ ਗਤੀਵਿਧੀ

ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਲਕਸ਼ਦੀਪ, ਕੇਰਲ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਉੱਤਰ-ਪੂਰਬੀ ਭਾਰਤ ਵਿੱਚ ਅਲੱਗ-ਥਲੱਗ ਭਾਰੀ ਬਾਰਿਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ, ਉੱਤਰ-ਪੂਰਬੀ ਬਿਹਾਰ, ਉੜੀਸਾ, ਝਾਰਖੰਡ, ਆਂਧਰਾ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ ਅਤੇ ਪੱਛਮੀ ਹਿਮਾਲਿਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਗੱਲ ਉੱਤਰ ਭਾਰਤ ਦੀ ਕਰੀਏ ਤਾਂ ਅਗਲੇ ਦੋ ਦਿਨਾਂ ਦੌਰਾਨ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਵਿੱਚ ਗਰਜਾਂ ਦੇ ਨਾਲ ਧੂੜ ਭਰੀ ਹਨੇਰੀ ਆ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ 1 ਜੂਨ ਨੂੰ ਉੱਤਰੀ ਅਤੇ ਪੱਛਮੀ ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ, ਝਾਰਖੰਡ, ਬਿਹਾਰ ਅਤੇ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਹੀਟ ਵੇਵ ਤੋਂ ਲੈ ਕੇ ਗੰਭੀਰ ਗਰਮੀ ਦੀਆਂ ਸਥਿਤੀਆਂ ਹੋ ਸਕਦੀਆਂ ਹਨ ਅਤੇ ਇਸ ਤੋਂ ਬਾਅਦ ਘੱਟ ਸਕਦੀਆਂ ਹਨ। ਜਦੋਂਕਿ, ਵਿਦਰਭ, ਛੱਤੀਸਗੜ੍ਹ ਅਤੇ ਕੋਂਕਣ ਅਤੇ ਗੋਆ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

Summary in English: Weather Today: Rain expected in Punjab-Haryana-Delhi today, Monsoon will be active between June 27 and 30, read IMD Report

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters