1. Home
  2. ਮੌਸਮ

Weather Today: Monsoon ਦੀ ਰਵਾਨਗੀ ਦੇ ਬਾਵਜੂਦ ਮੀਂਹ ਪੈਣ ਦੀ ਪੇਸ਼ੀਨਗੋਈ

ਮੌਸਮ ਵਿਭਾਗ ਮੁਤਾਬਕ Monsoon ਦੀ ਰਵਾਨਗੀ ਦੇ ਬਾਵਜੂਦ ਉੱਤਰ ਭਾਰਤ ਦੇ ਇਨ੍ਹਾਂ ਸੂਬਿਆਂ 'ਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ, ਜਾਣੋ ਆਉਂਦੇ ਦਿਨਾਂ ਦੇ ਮੌਸਮ ਦਾ ਹਾਲ।

Gurpreet Kaur Virk
Gurpreet Kaur Virk
ਪੰਜਾਬ 'ਚ ਖੁਸ਼ਕ ਮੌਸਮ ਦਾ ਦੌਰ ਸ਼ੁਰੂ

ਪੰਜਾਬ 'ਚ ਖੁਸ਼ਕ ਮੌਸਮ ਦਾ ਦੌਰ ਸ਼ੁਰੂ

Weather Forecast: ਦੇਸ਼ 'ਚੋਂ ਮੌਨਸੂਨ ਦੇ ਵਾਪਸ ਜਾਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਮੁਤਾਬਕ ਮੌਨਸੂਨ ਰਾਜਸਥਾਨ ਤੋਂ ਰਵਾਨਾ ਹੋ ਗਿਆ ਹੈ। ਇਸ ਦੌਰਾਨ ਉੱਤਰ ਪ੍ਰਦੇਸ਼, ਉਤਰਾਖੰਡ ਤੋਂ ਲੈ ਕੇ ਉੜੀਸਾ ਅਤੇ ਤਾਮਿਲਨਾਡੂ ਤੱਕ ਦੇਸ਼ ਦੇ ਕਈ ਸੂਬਿਆਂ 'ਚ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਉੱਤਰ ਭਾਰਤ ਦੇ ਮੌਸਮ 'ਚ ਆਏ ਬਦਲਾਅ ਕਾਰਨ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਨਮੀ 'ਚ ਕਮੀ ਆਈ ਹੈ ਅਤੇ ਤਾਪਮਾਨ 'ਚ ਵੀ ਗਿਰਾਵਟ ਦੇਖਣ ਨੂੰ ਮਿਲੀ ਹੈ।

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ 'ਚੋਂ ਮੌਨਸੂਨ ਦੀ ਰਵਾਨਗੀ ਦੇ ਬਾਵਜੂਦ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ ਅਤੇ ਆਉਂਦੇ ਕੁਝ ਦਿਨ ਦਿੱਕਤਾਂ ਭਰੇ ਹੋ ਸਕਦੇ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਣ ਦੀ ਗੱਲ ਕਹੀ ਹੈ।

ਹਰਿਆਣਾ ਦਾ ਮੌਸਮ: Met Centre Chandigarh

ਹਰਿਆਣਾ 'ਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਦੀਆਂ ਗਤੀਵਿਧੀਆਂ 'ਤੇ ਵਿਰਾਮ ਲੱਗਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ ਕੁਝ ਦਿਨਾਂ 'ਚ ਸੂਬੇ 'ਚ ਮੌਸਮ ਸਾਫ ਰਹੇਗਾ, ਜਿਸ ਨਾਲ ਕਿਸਾਨਾਂ ਨੂੰ ਰਾਹਤ ਮਿਲੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਣ ਦੀ ਗੱਲ ਕਹੀ ਹੈ।

ਇਹ ਵੀ ਪੜ੍ਹੋ : Weather Today: ਦਿਨ-ਰਾਤ ਦੇ ਤਾਪਮਾਨ 'ਚ ਬਦਲਾਅ, ਹੋਣ ਵਾਲਾ ਹੈ ਸਰਦੀ ਦਾ ਆਗਾਜ਼

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਉਪ-ਹਿਮਾਲੀਅਨ ਪੱਛਮੀ ਬੰਗਾਲ, ਉੜੀਸਾ, ਮਰਾਠਵਾੜਾ, ਕੋਂਕਣ ਅਤੇ ਗੋਆ, ਕਰਨਾਟਕ ਅਤੇ ਪੂਰਬੀ ਗੁਜਰਾਤ ਅਤੇ ਦੱਖਣ-ਪੂਰਬੀ ਰਾਜਸਥਾਨ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਉੱਤਰ-ਪੂਰਬੀ ਭਾਰਤ, ਆਂਧਰਾ ਪ੍ਰਦੇਸ਼, ਤੇਲੰਗਾਨਾ, ਵਿਦਰਭ, ਪੱਛਮੀ ਬੰਗਾਲ, ਤਾਮਿਲਨਾਡੂ ਅਤੇ ਸਿੱਕਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਛੱਤੀਸਗੜ੍ਹ, ਲਕਸ਼ਦੀਪ, ਸੌਰਾਸ਼ਟਰ ਅਤੇ ਕੱਛ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Rain Forecast

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters