1. Home
  2. ਮੌਸਮ

Weather Today: ਪੰਜਾਬ ਵਿੱਚ ਮੀਂਹ ਨੇ ਮਚਾਈ ਤਬਾਹੀ, ਇਸ ਜ਼ਿਲ੍ਹੇ ਵਿੱਚ ਨਹਿਰ ਟੁੱਟਣ ਕਾਰਨ ਕਈ ਏਕੜ ਫਸਲ ਰੁੜ੍ਹੀ, 10 ਜੁਲਾਈ ਤੱਕ ਇਨ੍ਹਾਂ ਸੂਬਿਆਂ ਵਿੱਚ ਨਹੀਂ ਹੋਵੇਗੀ ਤੇਜ਼ ਬਾਰਿਸ਼

ਪਹਾੜਾਂ 'ਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਕਈ ਥਾਵਾਂ 'ਤੇ ਚੱਟਾਨਾਂ ਅਤੇ ਮਲਬਾ ਟੁੱਟਣਾ ਸ਼ੁਰੂ ਹੋ ਗਿਆ ਹੈ ਅਤੇ ਹਾਈਵੇਅ ਪ੍ਰਭਾਵਿਤ ਹੋ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਵੀ ਭਾਰੀ ਮੀਂਹ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਨਹਿਰ ਟੁੱਟਣ ਕਾਰਨ 100 ਏਕੜ ਦੇ ਕਰੀਬ ਝੋਨੇ ਦੀ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ। ਆਓ ਜਾਣਦੇ ਹਾਂ ਮੌਸਮ ਵਿਭਾਗ ਵੱਲੋਂ ਜਾਰੀ ਇਸ ਹਫਤੇ ਦੀ Mausam Report।

Gurpreet Kaur Virk
Gurpreet Kaur Virk
10 ਜੁਲਾਈ ਤੱਕ ਇਨ੍ਹਾਂ ਸੂਬਿਆਂ ਵਿੱਚ ਨਹੀਂ ਹੋਵੇਗੀ ਤੇਜ਼ ਬਾਰਿਸ਼

10 ਜੁਲਾਈ ਤੱਕ ਇਨ੍ਹਾਂ ਸੂਬਿਆਂ ਵਿੱਚ ਨਹੀਂ ਹੋਵੇਗੀ ਤੇਜ਼ ਬਾਰਿਸ਼

Weather Forecast: ਦੱਖਣ-ਪੱਛਮੀ ਮਾਨਸੂਨ ਪੂਰੇ ਜ਼ੋਰਾਂ 'ਤੇ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਹਲਕੀ ਤੋਂ ਭਾਰੀ ਮੀਂਹ ਦੀਆਂ ਗਤੀਵਿਧੀਆਂ ਦਰਜ ਕੀਤੀਆਂ ਜਾ ਰਹੀਆਂ ਹਨ। ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੀ ਬਾਰਿਸ਼ ਨੇ ਇਸ ਸੀਜ਼ਨ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਕਾਰਨ ਜ਼ਮੀਨ ਖਿਸਕਣ ਅਤੇ ਚੱਟਾਨਾਂ ਦਾ ਟੁੱਟਣਾ ਜਾਰੀ ਹੈ, ਜਿਸ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ।

ਇਸ ਦੇ ਨਾਲ ਹੀ ਪੰਜਾਬ-ਹਰਿਆਣਾ ਵਿੱਚ ਵੀ ਹਨੇਰੀ ਅਤੇ ਗਰਜ ਨਾਲ ਹੋਈ ਬਾਰਿਸ਼ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵਧਾ ਦਿੱਤਾ ਹੈ। ਆਓ ਜਾਣਦੇ ਹਾਂ ਮੌਸਮ ਵਿਭਾਗ ਵੱਲੋਂ ਜਾਰੀ ਇਸ ਹਫਤੇ ਦੀ ਮੌਸਮ ਰਿਪੋਰਟ...

ਨਹਿਰ ਟੁੱਟਣ ਕਾਰਨ ਕਈ ਏਕੜ ਫਸਲ ਰੁੜ੍ਹੀ

ਪਹਾੜਾਂ 'ਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਕਈ ਥਾਵਾਂ 'ਤੇ ਚੱਟਾਨਾਂ ਅਤੇ ਮਲਬਾ ਟੁੱਟਣਾ ਸ਼ੁਰੂ ਹੋ ਗਿਆ ਹੈ ਅਤੇ ਹਾਈਵੇਅ ਪ੍ਰਭਾਵਿਤ ਹੋ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਵੀ ਭਾਰੀ ਮੀਂਹ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਨਹਿਰ ਟੁੱਟਣ ਕਾਰਨ 100 ਏਕੜ ਦੇ ਕਰੀਬ ਝੋਨੇ ਦੀ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਘੁਬਾਇਆ ਨੇੜੇ ਲਾਧੂਕਾ ਨਹਿਰ ਵਿੱਚ ਪਾੜ ਪੈਣ ਕਾਰਨ ਕਰੀਬ ਝੋਨੇ ਦੀ ਫ਼ਸਲ ਪਾਣੀ ਵਿੱਚ ਰੁੜ੍ਹ ਗਈ।

10 ਜੁਲਾਈ ਤੱਕ ਇਨ੍ਹਾਂ ਸੂਬਿਆਂ ਵਿੱਚ ਨਹੀਂ ਹੋਵੇਗੀ ਤੇਜ਼ ਬਾਰਿਸ਼

ਇੱਕ ਪਾਸੇ ਜਿੱਥੇ ਮਾਨਸੂਨ ਦੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਉਥੇ ਹੀ ਹਿਮਾਚਲ ਸਮੇਤ ਉੱਤਰ-ਪੂਰਬੀ ਭਾਰਤ ਵਿੱਚ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਹੁਣ ਉੱਤਰ ਪ੍ਰਦੇਸ਼ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼, ਹਰਿਆਣਾ, ਪੰਜਾਬ, ਰਾਜਸਥਾਨ, ਦਿੱਲੀ ਅਤੇ ਦਿੱਲੀ ਵਿੱਚ ਅਗਲੇ ਤਿੰਨ ਦਿਨਾਂ ਯਾਨੀ 10 ਜੁਲਾਈ ਤੱਕ ਮੀਂਹ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਇਨ੍ਹਾਂ ਖੇਤਰਾਂ ਲਈ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ। ਹਾਲਾਂਕਿ, ਇਸ ਦੌਰਾਨ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਜਾਰੀ ਰਹਿ ਸਕਦੀ ਹੈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਸੰਭਾਵਨਾ ਨਹੀਂ ਹੈ।

ਇਹ ਵੀ ਪੜ੍ਹੋ: Weather Today: ਪੰਜਾਬ ਦੀਆਂ ਇਨ੍ਹਾਂ ਥਾਵਾਂ 'ਤੇ ਦੇਰ ਰਾਤ ਤੋਂ ਮੀਂਹ ਜਾਰੀ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

ਮੌਸਮ ਦੀ ਗਤੀਵਿਧੀ

ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਉੱਤਰੀ ਪੰਜਾਬ, ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਬਿਹਾਰ, ਉਪ-ਹਿਮਾਲੀਅਨ ਪੱਛਮੀ ਬੰਗਾਲ, ਪੱਛਮੀ ਅਸਾਮ ਅਤੇ ਸਿੱਕਮ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਉੱਤਰ-ਪੂਰਬੀ ਭਾਰਤ, ਝਾਰਖੰਡ, ਗੰਗਾ ਪੱਛਮੀ ਬੰਗਾਲ, ਪੂਰਬੀ ਗੁਜਰਾਤ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਤੱਟਵਰਤੀ ਕਰਨਾਟਕ, ਕੋਂਕਣ ਅਤੇ ਗੋਆ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਦੇ ਨਾਲ ਹੀ ਹਰਿਆਣਾ, ਵਿਦਰਭ, ਉੜੀਸਾ, ਛੱਤੀਸਗੜ੍ਹ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਲਕਸ਼ਦੀਪ, ਕੇਰਲ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦਿੱਲੀ, ਲੱਦਾਖ, ਰਾਇਲਸੀਮਾ, ਮਰਾਠਵਾੜਾ, ਤੇਲੰਗਾਨਾ, ਉੱਤਰੀ ਅੰਦਰੂਨੀ ਕਰਨਾਟਕ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

Summary in English: Weather Today: Rain has created havoc in Punjab, many acres of crops have washed away due to the canal breaking in this district, heavy rain will not occur in these states till July 10.

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters