1. Home
  2. ਮੌਸਮ

Weather Today: ਉੱਤਰੀ ਭਾਰਤ ਦੇ ਸੂਬਿਆਂ 'ਚ ਮੀਂਹ, ਦੱਖਣੀ-ਮੱਧ-ਪੂਰਬੀ ਸੂਬਿਆਂ 'ਚ ਅੱਤ ਦੀ ਗਰਮੀ, ਪੜੋ IMD Report

ਮੌਸਮ ਵਿਭਾਗ ਵੱਲੋਂ ਦੇਸ਼ ਦੇ ਕਈ ਸੂਬਿਆਂ ਵਿੱਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂਕਿ ਕਈ ਸੂਬਿਆਂ ਵਿੱਚ ਗਰਮੀ ਦਾ ਕਹਿਰ ਜਾਰੀ ਰਹੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦਿੱਲੀ ਵਾਸੀਆਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਜਤਾਈ ਹੈ। ਦਰਅਸਲ, ਤੇਜ਼ ਹਵਾਵਾਂ ਨੇ ਦਿੱਲੀ ਦੇ ਮੌਸਮ ਦਾ ਮਿਜਾਜ਼ ਬਦਲ ਦਿੱਤਾ ਹੈ। ਆਓ ਜਾਣਦੇ ਹਾਂ ਦੇਸ਼ ਭਰ ਦੇ ਮੌਸਮ ਦੀ ਮਿਜਾਜ਼।

Gurpreet Kaur Virk
Gurpreet Kaur Virk
ਪੜੋ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਰਿਪੋਰਟ

ਪੜੋ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਰਿਪੋਰਟ

Weather Forecast: ਹਾਲੇ ਅਪ੍ਰੈਲ ਮਹੀਨੇ ਦਾ ਪਹਿਲਾ ਹਫ਼ਤਾ ਵੀ ਪੂਰਾ ਨਹੀਂ ਹੋਇਆ ਕਿ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਲੰਬੇ ਸਮੇਂ ਤੋਂ ਮੌਸਮ ਖੁਸ਼ਕ ਬਣਿਆ ਹੋਇਆ ਹੈ, ਜਿਸ ਕਾਰਨ ਤਾਪਮਾਨ ਦਾ ਪੱਧਰ ਆਮ ਨਾਲੋਂ ਜ਼ਿਆਦਾ ਦਰਜ ਕੀਤਾ ਜਾ ਰਿਹਾ ਹੈ।

ਫਿਲਹਾਲ, ਦੱਖਣੀ-ਕੇਂਦਰੀ-ਪੂਰਬੀ ਸੂਬਿਆਂ ਦੇ ਕੁਝ ਹਿੱਸੇ ਅੱਤ ਦੀ ਗਰਮੀ ਦੀ ਲਪੇਟ ਵਿੱਚ ਹਨ। ਇਨ੍ਹਾਂ ਖੇਤਰਾਂ ਵਿੱਚ ਅਗਲੇ 2-3 ਦਿਨਾਂ ਤੱਕ ਲੂ ਦਾ ਕਹਿਰ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ, ਦਿੱਲੀ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਆਓ ਜਾਣਦੇ ਹਾਂ ਦੇਸ਼ ਭਰ ਦੇ ਮੌਸਮ ਦੀ ਸਥਿਤੀ।

ਦਿੱਲੀ ਦਾ ਮੌਸਮ

ਦਿੱਲੀ ਵਿੱਚ 5 ਅਪ੍ਰੈਲ ਨੂੰ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਇਸ ਦੇ ਨਾਲ ਹੀ ਕੁਝ ਇਲਾਕਿਆਂ 'ਚ ਬਾਰਿਸ਼ ਵੀ ਹੋ ਸਕਦੀ ਹੈ। ਉਥੇ ਹੀ ਮੌਸਮ ਵਿਭਾਗ ਨੇ 6 ਅਪ੍ਰੈਲ ਨੂੰ ਦਿੱਲੀ 'ਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 35 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 17 ਤੋਂ 19 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਉੱਤਰ ਪ੍ਰਦੇਸ਼ ਦਾ ਮੌਸਮ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਮੌਸਮ ਦੇ ਵੱਖ-ਵੱਖ ਰੰਗ ਦੇਖੇ ਜਾ ਸਕਦੇ ਹਨ। ਲਖਨਊ 'ਚ ਅੱਜ ਆਸਮਾਨ ਸਾਫ ਰਹੇਗਾ। ਅੱਜ ਇੱਥੇ ਘੱਟੋ-ਘੱਟ ਤਾਪਮਾਨ 21 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਤੱਕ ਜਾ ਸਕਦਾ ਹੈ। ਹਾਲਾਂਕਿ, ਅਗਲੇ ਦੋ ਦਿਨਾਂ ਵਿੱਚ ਤਾਪਮਾਨ ਵਿੱਚ ਇੱਕ ਪੁਆਇੰਟ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।

ਪੰਜਾਬ-ਹਰਿਆਣਾ ਦਾ ਮੌਸਮ

ਹਰਿਆਣਾ ਵਿੱਚ ਕੱਲ੍ਹ ਦੇ ਮੁਕਾਬਲੇ ਅੱਜ, ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਹਾਲਾਂਕਿ, ਸੂਬੇ ਵਿੱਚ ਇਹ ਆਮ ਨਾਲੋਂ 2.3 ਡਿਗਰੀ ਸੈਲਸੀਅਸ ਵੱਧ ਹੈ। ਹਰਿਆਣਾ ਵਿੱਚ ਸਭ ਤੋਂ ਵੱਧ ਤਾਪਮਾਨ ਨਾਰਨੌਲ ਵਿੱਚ 38.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਗੱਲ ਪੰਜਾਬ ਸੂਬੇ ਦੀ ਕਰੀਏ ਤਾਂ ਇੱਥੇ ਕੱਲ੍ਹ ਦੇ ਮੁਕਾਬਲੇ ਅੱਜ, ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਹਾਲਾਂਕਿ, ਪੰਜਾਬ ਵਿੱਚ ਇਹ ਆਮ ਨਾਲੋਂ 2.6 ਡਿਗਰੀ ਸੈਲਸੀਅਸ ਵੱਧ ਹੈ। ਦੱਸ ਦੇਈਏ ਕਿ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਫਿਲਹਾਲ, ਦੋਵੇਂ ਸੂਬਿਆਂ ਵਿੱਚ ਲੂ ਦੇ ਹਾਲਾਤ ਦੀ ਕੋਈ ਰਿਪੋਰਟ ਨਹੀਂ ਹੈ।

ਇਹ ਵੀ ਪੜ੍ਹੋ : Weather Today: ਇਨ੍ਹਾਂ ਸੂਬਿਆਂ 'ਚ ਤਾਪਮਾਨ 40 ਡਿਗਰੀ ਤੋਂ ਪਾਰ, ਪੜੋ 10 ਅਪ੍ਰੈਲ ਤੱਕ ਦੀ Weather Report

ਇਨ੍ਹਾਂ ਸੂਬਿਆਂ 'ਚ ਮੀਂਹ

ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਮੁਤਾਬਕ ਸਿੱਕਮ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ ਅਤੇ ਨਾਗਾਲੈਂਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਵੱਖ-ਵੱਖ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਪੱਛਮੀ ਹਿਮਾਲੀਅਨ ਖੇਤਰ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਜਦੋਂਕਿ, ਕੇਰਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਇਨ੍ਹਾਂ ਸੂਬਿਆਂ 'ਚ ਲੂ

ਮੌਸਮ ਵਿਭਾਗ ਮੁਤਾਬਕ ਉੱਤਰ-ਪੱਛਮੀ ਅਤੇ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਉੱਤਰੀ ਅੰਦਰੂਨੀ ਕਰਨਾਟਕ, ਓਡੀਸ਼ਾ, ਗੰਗਾ ਪੱਛਮੀ ਬੰਗਾਲ, ਝਾਰਖੰਡ, ਰਾਇਲਸੀਮਾ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਦੇ ਅਲੱਗ-ਥਲੱਗ ਖੇਤਰਾਂ ਵਿੱਚ ਅੱਤ ਦੀ ਗਰਮੀ ਅਤੇ ਲੂ ਦੇ ਹਾਲਾਤ ਸੰਭਵ ਹਨ।

Summary in English: Weather Today: Rain in North Indian States, Extreme Heat in South-Middle Eastern States, Read IMD Report

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters